15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਆੜ੍ਹਤੀਆ ਐਸੋਸੀਏਸ਼ਨ ਪੰਜਾਬ ਵਲੋਂ ਬਲਵਿੰਦਰ ਕੁਮਾਰ ਬੱਬਲੂ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 14-04-2026
ਧੂਰੀ, 12 ਅਪ੍ਰੈਲ (ਲਖਵੀਰ ਸਿੰਘ ਧਾਂਦਰਾ)-ਆੜ੍ਹਤੀਆ ਐਸੋਸੀਏਸ਼ਨ ਪੰਜਾਬ ਵੱਲੋਂ ਬਲਵਿੰਦਰ ਕੁਮਾਰ ਬੱਬਲੂ ਨੂੰ ਜ਼ਿਲ੍ਹਾ ਸੰਗਰੂਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ਨਾਲ ਜ਼ਿਲ੍ਹੇ ਦੇ ਆੜ੍ਹਤੀਆਂ ਵਿੱਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਵੱਖ-ਵੱਖ ਵਰਗਾਂ ਵੱਲੋਂ ਬਲਵਿੰਦਰ ਕੁਮਾਰ ਬੱਬਲੂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ | ਇਸ ਮੌਕੇ ਗੱਲਬਾਤ ਕਰਦੇ ਹੋਏ ਬਲਵਿੰਦਰ ਕੁਮਾਰ ਬੱਬਲੂ ਨੇ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ 'ਤੇ ਜੋ ਭਰੋਸਾ ਜਤਾਇਆ ਗਿਆ ਹੈ, ਉਹ ਉਸ 'ਤੇ ਖਰਾ ਉਤਰਣ ਦੀ ਪੂਰੀ ਕੋਸ਼ਿਸ਼ ਕਰਨਗੇ | ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੇ ਹੱਕਾਂ ਦੀ ਰੱਖਿਆ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਹ ਹਰ ਸੰਭਵ ਯਤਨ ਕਰਨਗੇ | ਉਨ੍ਹਾਂ ਹੋਰ ਕਿਹਾ ਕਿ ਕਿਸਾਨਾਂ ਅਤੇ ਆੜ੍ਹਤੀਆਂ ਦੇ ਆਪਸੀ ਸਹਿਯੋਗ ਨਾਲ ਹੀ ਮੰਡੀ ਪ੍ਰਣਾਲੀ ਮਜ਼ਬੂਤ ਹੋ ਸਕਦੀ ਹੈ ਅਤੇ ਇਸ ਲਈ ਉਹ ਦੋਵਾਂ ਵਰਗਾਂ ਵਿਚਕਾਰ ਤਾਲਮੇਲ ਬਣਾਉਣ 'ਤੇ ਖ਼ਾਸ ਧਿਆਨ ਦੇਣਗੇ | ਇਸ ਮੌਕੇ ਕਈ ਆੜ੍ਹਤੀਆਂ ਅਤੇ ਸਮਾਜਿਕ ਆਗੂਆਂ ਵੱਲੋਂ ਵੀ ਬਲਵਿੰਦਰ ਕੁਮਾਰ ਬੱਬਲੂ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੱਤੀ ਗਈ ਅਤੇ ਉਨ੍ਹਾਂ ਤੋਂ ਉਮੀਦ ਜਤਾਈ ਗਈ ਕਿ ਉਹ ਐਸੋਸੀਏਸ਼ਨ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਖੋਰਾ ਕਲਾਂ ਦੇ ਅੱਠਵੀਂ ਜਮਾਤ ਦੇ ਬੱਚਿਆਂ ਨੇ ਰਚਿਆ ਇਤਿਹਾਸ ਅਗਲੀ ਖ਼ਬਰ ਅੰਮਿ੍ਤਾ ਵੜਿੰਗ ਵੱਲੋਂ ਬਹਿਲ ਪਰਿਵਾਰ ਨਾਲ ਦੁੱਖ ਸਾਂਝਾ
Ad Position 24