15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਕਲੇਰਾਂ ਵਿਖੇ ਵੱਡੀ ਗਿਣਤੀ ਵਿਚ ਮਰਦ ਤੇ ਅÏਰਤਾਂ ਹੋਏ 'ਆਪ' 'ਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 14-04-2026
ਸ਼ੇਰਪੁਰ, 13 ਅਪ੍ਰੈਲ (ਦਰਸ਼ਨ ਸਿੰਘ ਖੇੜੀ)-ਸਿੱਖ ਧਰਮ ਦੇ ਉੱਘੇ ਪ੍ਰਚਾਰਕ ਤੇ ਸਮਾਜਸੇਵੀ ਸ਼ਖ਼ਸੀਅਤ ਸਰਪੰਚ ਸੰਤ ਬਾਬਾ ਜਗਜੀਤ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਪਿੰਡ ਕਲੇਰਾਂ ਵਿਖੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਵੱਡੀ ਗਿਣਤੀ 'ਚ ਮਰਦ ਅਤੇ ਅÏਰਤਾਂ ਨੇ ਹੋਰਨਾਂ ਵੱਖ-ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ | ਸੈਂਕੜਿਆਂ ਦੀ ਗਿਣਤੀ ਵਿੱਚ ਲੋਕਾਂ ਨੂੰ ਮੁੱਖ ਮੰਤਰੀ ਦਫ਼ਤਰ ਧੂਰੀ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਗਿਆ | ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਲੋਕਾਂ ਦਾ ਹੋਰਨਾਂ ਪਾਰਟੀਆਂ ਤੋਂ ਮੋਹ ਭੰਗ ਹੋ ਗਿਆ ਹੈ ਤੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਪੂਰਨ ਤੌਰ ਤੇ ਸਵੀਕਾਰ ਕਰ ਲਿਆ ਹੈ | ਜਿਸ ਦਾ ਹੀ ਨਤੀਜਾ ਹੈ ਕਿ ਲੋਕ ਵੱਡੀ ਗਿਣਤੀ ਵਿੱਚ ਆਪ ਵਿੱਚ ਸ਼ਾਮਿਲ ਹੋ ਰਹੇ ਹਨ | ਚੇਅਰਮੈਨ ਢਿੱਲੋਂ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਹੀ ਵਿਅਕਤੀਆਂ ਨੂੰ ਬਣਦਾ ਮਾਨ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਪੰਚ ਸਤਨਾਮ ਸਿੰਘ ਟੋਨੀ, ਗੁਰਮੇਲ ਸਿੰਘ, ਲਾਡੀ ਸਿੰਘ, ਨੰਬਰਦਾਰ ਸੁਖਵਿੰਦਰ ਸਿੰਘ, ਸ਼ਿੰਗਾਰਾ ਸਿੰਘ, ਕਰਨੈਲ ਸਿੰਘ, ਲੀਲਾ ਸਿੰਘ, ਜੱਗੀ, ਰਾਜਜੀਤ ਸਿੰਘ, ਬਿੱਕਰ ਸਿੰਘ, ਬਲਵੰਤ ਸਿੰਘ, ਬਹਾਦਰ ਸਿੰਘ, ਅਵਤਾਰ ਸਿੰਘ, ਜਸਪਾਲ ਸਿੰਘ, ਗੁਰਜੰਟ ਸਿੰਘ, ਰਾਜੂ ਸਿੰਘ, ਸੁਖਵਿੰਦਰ ਕੌਰ, ਹਰਜੀਤ ਕੌਰ, ਸੰਦੀਪ ਕੌਰ, ਕੁਲਦੀਪ ਕੌਰ, ਹਰਜਿੰਦਰ ਕੌਰ, ਵੀਰਪਾਲ ਕੌਰ, ਸਿਮਰਜੀਤ ਕੌਰ, ਹਰਜਿੰਦਰ ਕੌਰ, ਮਹਿੰਦਰ ਕੌਰ, ਸੁਖਦੇਵ ਕੌਰ, ਸੁਖਪਾਲ ਕੌਰ ਆਦਿ ਆਗੂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ਸਲ ਦੀ ਕਟਾਈ ਦੇ ਸੀਜ਼ਨ ਦੌਰਾਨ ਬਿਜਲੀ ਵਿਭਾਗ ਵੱਲੋਂ ਕਿਸਾਨਾਂ ਲਈ ਐਡਵਾਈਜ਼ਰੀ ਜਾਰੀ ਅਗਲੀ ਖ਼ਬਰ ਪੰਜਾਬ ਸਰਕਾਰ ਵੱਲੋਂ 13 ਦਿਨ ਬੀਤ ਜਾਣ ਤੋਂ ਬਾਅਦ ਵੀ ਕਣਕ ਦੀ ਖ਼ਰੀਦ ਨਹੀਂ ਕਰਵਾਈ ਜਾ ਸਕੀ ਚਾਲੂ-ਰਣ ਸਿੰਘ ਚੱਠਾ <br...
Ad Position 24