ਸੁਨਾਮ ਊਧਮ ਸਿੰਘ ਵਾਲਾ, 14 ਅਪ੍ਰੈਲ (ਭੁੱਲਰ, ਧਾਲੀਵਾਲ) - ਕਾਂਗਰਸ ਹਾਈਕਮਾਨ ਵੱਲੋਂ ਪਾਰਟੀ ਲਈ ਦਿਨ-ਰਾਤ ਮਿਹਨਤ ਕਰਨ ਵਾਲੇ ਸਰਗਰਮ ਆਗੂ ਮਲਕੀਤ ਸਿੰਘ ਗੁਰਾਇਆ ਤੋਲਾਵਾਲ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਆਪਣੀ ਇਸ ਨਿਯੁਕਤੀ ਲਈ ਮਲਕੀਤ ਸਿੰਘ ਗੁਰਾਇਆ ਤੋਲਾਵਾਲ ਨੇ ਪਾਰਟੀ ਹਾਈਕਮਾਨ ਸਮੇਤ ਜ਼ਿਲ੍ਹਾ ਯੋਜਨਾ ਬੋਰਡ ਸੰਗਰੂਰ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਦੇ ਸਾਬਕਾ ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰ ਕਲ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਜਿੱਥੇ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਉੱਥੇ ਹੀ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਵੀ ਸਿਰ ਤੋੜ ਯਤਨ ਕਰਨਗੇ |