ਸੰਗਰੂਰ, 14 ਅਪ੍ਰੈਲ (ਸੁਖਵਿੰਦਰ ਸਿੰਘ ਫੁੱਲ) - ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਹਰਗੋਬਿੰਦ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਛੋਹ ਸਥਾਨਕ ਇਤਿਹਾਸਕ ਗੁਰਦੁਆਰਾ ਨਾਨਕਿਆਣਾ ਸਾਹਿਬ ਵਿਖੇ ਖ਼ਾਲਸਾ ਪੰਥ ਦਾ ਸਿਰਜਣਾ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰ ਤੋਂ ਹੀ ਸੰਗਤਾਂ ਦੀਆਂ ਲੰਬੀਆਂ ਕਤਾਰਾਂ ਵੇਖਣ ਨੂੰ ਮਿਲੀਆਂ | ਗੁਰਦੁਆਰਾ ਸਾਹਿਬ ਦੇ ਮੈਨੇਜਰ ਸ. ਰਜਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਜਿੱਥੇ ਸੰਗਤਾਂ ਨੇ ਭਾਈ ਜਤਿੰਦਰ ਸਿੰਘ ਦੇ ਹਜੂਰੀ ਰਾਗੀ ਜਥੇ ਤੋਂ ਹਰਿ ਜਸ ਕੀਰਤਨ ਦਾ ਆਨੰਦ ਮਾਣਿਆ ਉੱਥੇ ਪੰਥ ਪ੍ਰਚਾਰਕਾਂ ਨੇ ਗੁਰ ਇਤਿਹਾਸ ਬਾਰੇ ਜਾਣਕਾਰੀ ਦਿੱਤੀ | ਭਾਈ ਅਮਰਜੀਤ ਸਿੰਘ ਹੈੱਡ ਗ੍ਰੰਥੀ ਅਤੇ ਭਾਈ ਹਰਪ੍ਰੀਤ ਸਿੰਘ ਗ੍ਰੰਥੀ ਦੀ ਅਗਵਾਈ ਹੇਠ ਅਖੰਡ ਪਾਠ ਦੇ ਭੋਗ ਪਾਏ ਗਏ | ਡਿਪਟੀ ਕਮਿਸ਼ਨਰ ਸੰਗਰੂਰ ਰਾਹੁਲ ਚਾਬਾ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ, ਸੀਨੀਅਰ ਅਕਾਲੀ ਆਗੂ ਵਿਨਰਜੀਤ ਸਿੰਘ ਗੋਲਡੀ, ਵਿਧਾਇਕ ਨਰਿੰਦਰ ਕੌਰ ਭਰਾਜ, ਸਾਬਕਾ ਵਿਧਾਇਕ ਅਰਵਿੰਦ ਖੰਨਾ, ਰਣਜੀਤ ਸਿੰਘ ਕਾਤਰੋਂ, ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਜਥੇਦਾਰ ਮਲਕੀਤ ਸਿੰਘ ਚੰਗਾਲ, ਰਾਮਪਾਲ ਸਿੰਘ ਬਹਿਣੀਵਾਲਾ, ਹਰਦੇਵ ਸਿੰਘ ਰੋਗਲਾ, ਤੇਜਿੰਦਰ ਸਿੰਘ ਸੰਘਰੇੜੀ, ਇਕਬਾਲ ਸਿੰਘ ਪੂਨੀਆ, ਬੀਬੀ ਪਰਮਜੀਤ ਕੌਰ ਵਿਰਕ, ਅਮਰੀਕ ਸਿੰਘ ਸੋਹੀ, ਵਰਿੰਦਰ ਸਿੰਘ ਬਜਾਜ, ਜਥੇਦਾਰ ਚਰਨਜੀਤ ਸਿੰਘ ਗੱਗੜਪੁਰ, ਨਾਜਰ ਸਿੰਘ ਬਲਵਾੜ ਖੁਰਦ, ਜਥੇਦਾਰ ਜੋਗਾ ਸਿੰਘ ਫੱਗੂਵਾਲਾ, ਮਨਪ੍ਰੀਤ ਸਿੰਘ ਮੰਨਾ, ਸੁਰਿੰਦਰ ਸਿੰਘ ਭਿੰਡਰ ਨਗਰ ਕੌਂਸਲਰ, ਰਾਜਵਿੰਦਰ ਸਿੰਘ ਲੱਕੀ, ਸੁਰਿੰਦਰਪਾਲ ਸਿੰਘ ਸਿਦਕੀ, ਦਲਬੀਰ ਸਿੰਘ ਬਾਬਾ, ਗੁਰਸੇਵਕ ਸਿੰਘ ਘਰਾਚੋਂ, ਮੋਹਨ ਸਿੰਘ ਪ੍ਰਚਾਰਕ ਅਤੇ ਹੋਰ ਸ਼ਖ਼ਸੀਅਤਾਂ ਨੇ ਵੀ ਗੁਰੂ ਘਰ ਪਹੁੰਚ ਕੇ ਆਸ਼ੀਰਵਾਦ ਹਾਸਲ ਕੀਤਾ |
• ਸੰਗਰੂਰ, (ਅਮਨਦੀਪ ਸਿੰਘ ਬਿੱਟਾ) - ਸੰਗਰੂਰ ਦੀ ਵਿਦਿਅਕ ਸੰਸਥਾ ਦਿੱਲੀ ਪਬਲਿਕ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਪਿ੍ੰਸੀਪਲ ਅਰੁਣਾ ਜੈਸਵਾਲ ਨੇ ਬੱਚਿਆਂ ਨੂੰ ਵਿਸਾਖੀ ਦੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਸਭ ਨੂੰ ਇਸ ਪਾਵਨ ਤਿਉਹਾਰ ਦੀ ਵਧਾਈ ਦਿੱਤੀ | ਸਕੂਲ ਦਾ ਪੂਰਨ ਚੌਗਿਰਦਾ ਰੰਗ-ਬਰੰਗੀ ਸਜਾਵਟ ਅਤੇ ਪੂਰੀ ਤਰ੍ਹਾਂ ਖ਼ੁਸ਼ਗਵਾਰ ਨਜ਼ਰ ਆ ਰਿਹਾ ਸੀ | ਵਿਦਿਆਰਥੀਆਂ ਨੇ ਰਿਵਾਇਤੀ ਪੰਜਾਬੀ ਪਹਿਰਾਵੇ ਵਿਚ ਭੰਗੜੇ-ਗਿੱਧਾ ਪੇਸ਼ ਕਰ ਕੇ ਸਭ ਦਾ ਮਨ ਮੋਹ ਲਿਆ | ਸਕੂਲ ਵਿਦਿਆਰਥੀਆਂ ਨੇ ਵੀ ਵਿਸਾਖੀ ਦੇ ਤਿਉਹਾਰ ਦੇ ਇਤਿਹਾਸ ਅਤੇ ਇਸ ਦਿਨ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ | ਤਿਉਹਾਰ ਦੀਆਂ ਖ਼ੁਸ਼ੀਆਂ ਮਨਾਉਂਦਿਆਂ ਵਿਦਿਆਰਥੀਆਂ ਨੂੰ ਸਕੂਲ ਅਧਿਆਪਕਾਂ ਨੇ ਆਪਣੀ ਸੰਸਕਿ੍ਤੀ ਨੂੰ ਸੰਭਾਲ ਕੇ ਰੱਖਣ ਲਈ ਪ੍ਰੇਰਿਤ ਕੀਤਾ |
• ਲਹਿਰਾਗਾਗਾ, (ਅਸ਼ੋਕ ਗਰਗ) - ਵਿਦਿਆ ਰਤਨ ਗਰੁੱਪ ਆਫ਼ ਕਾਲਜ, ਖੋਖਰ ਕਲਾਂ ਵਿਖੇ ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਮਨਾਇਆ ਗਿਆ | ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸ਼ਰਧਾ ਅਤੇ ਭਾਵਨਾ ਨਾਲ ਕਰਵਾਏ ਗਏ | ਗੁਰਬਾਣੀ ਦੀ ਕਥਾ ਅਤੇ ਕੀਰਤਨ ਨਾਲ ਪੂਰਾ ਕੈਂਪਸ ਆਤਮਿਕ ਸ਼ਾਂਤੀ, ਸਕਾਰਾਤਮਕਤਾ ਅਤੇ ਸਹਿਜ ਅਨੰਦ ਨਾਲ ਭਰ ਗਿਆ | ਇਸ ਪਵਿੱਤਰ ਦਿਹਾੜੇ ਮੌਕੇ ਵਿਦਿਆਰਥੀਆਂ ਨੂੰ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਅਰਥ ਅਤੇ ਮਹੱਤਵ ਬਾਰੇ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਨੂੰ ਜੀਵਨ ਵਿਚ ਗੁਰਬਾਣੀ ਦੇ ਉਪਦੇਸ਼ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ | ਪਾਠ ਦੇ ਭੋਗ ਤੋਂ ਬਾਅਦ ਸਮੂਹ ਸੰਗਤ ਵਲੋਂ ਲੰਗਰ ਦਾ ਪ੍ਰਸਾਦ ਵੀ ਸਾਂਝਾ ਕੀਤਾ ਗਿਆ, ਜਿਸ ਨੇ ਸੇਵਾ ਅਤੇ ਸਾਂਝ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ | 1699 ਈ. ਵਿਚ 13 ਅਪ੍ਰੈਲ ਵਿਸਾਖੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਰਚਨਾ ਕੀਤੀ | ਇਸ ਨੇ ਸਿੱਖ ਇਤਿਹਾਸ ਵਿਚ ਇੱਕ ਨਵੀਂ ਕ੍ਰਾਂਤੀ ਲਿਆਂਦੀ | ਵਿਸਾਖੀ ਕਣਕ ਦੀ ਵਾਢੀ ਅਤੇ ਖ਼ੁਸ਼ੀ ਦਾ ਤਿਉਹਾਰ ਵੀ ਹੈ | ਇਸ ਨਾਲ ਪੰਜਾਬੀ ਖੇਤੀਬਾੜੀ ਅਤੇ ਆਰਥਿਕ ਖ਼ੁਸ਼ਹਾਲੀ ਜੁੜੀ ਹੋਈ ਹੈ |
• ਚੀਮਾ ਮੰਡੀ, (ਜਗਰਾਜ ਮਾਨ) - ਐਮਐਲਜੀ ਕਾਨਵੈਂਟ ਸਕੂਲ, ਚੀਮਾ ਵਿੱਚ ਵਿਸਾਖੀ ਦਾ ਤਿਉਹਾਰ ਬੜੇ ਚਾਉ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਸਕੂਲ ਦਾ ਮਾਹੌਲ ਰੰਗਾਂ ਅਤੇ ਖ਼ੁਸ਼ੀਆਂ ਨਾਲ ਭਰਿਆ ਹੋਇਆ ਸੀ | ਬੱਚੇ ਪਰੰਪਰਾਗਤ ਪੰਜਾਬੀ ਵਸਤ੍ਰਾਂ ਵਿੱਚ ਸਕੂਲ ਆਏ | ਲੜਕੇ ਪੱਗ ਬੰਨ੍ਹ ਕੇ ਆਏ ਜਦਕਿ ਲੜਕੀਆਂ ਰੰਗ-ਬਿਰੰਗੇ ਸੂਟਾਂ ਵਿੱਚ ਬਹੁਤ ਸੋਹਣੀਆਂ ਲੱਗ ਰਹੀਆਂ ਸਨ | ਬੱਚਿਆਂ ਨੇ ਭੰਗੜਾ ਅਤੇ ਗਿੱਧਾ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ | ਬੱਚਿਆਂ ਨੇ ਵਿਸਾਖੀ ਨਾਲ ਸੰਬੰਧਿਤ ਸੁੰਦਰ ਚਿੱਤਰ ਵੀ ਬਣਾਏ ਅਤੇ ਆਪਣੀ ਕਲਾ ਦਿਖਾਈ | ਸਕੂਲ ਦੇ ਪਿ੍ੰਸੀਪਲ ਡਾ. ਵਿਕਾਸ ਸੂਦ ਨੇ ਆਪਣੇ ਸੰਬੋਧਨ ਵਿੱਚ ਵਿਸਾਖੀ ਦੇ ਮਹੱਤਵ ਬਾਰੇ ਦੱਸਿਆ | ਇਸ ਮੌਕੇ 'ਤੇ ਸਕੂਲ ਦੀ ਮੈਨੇਜਮੈਂਟ ਵੀ ਮੌਜੂਦ ਸੀ, ਜਿਸ ਵਿੱਚ ਸੋਨੀਆ ਰਾਣੀ, ਮਧੁ ਗੋਯਲ, ਰਜਿੰਦਰ ਗੋਯਲ, ਹੈੱਪੀ ਗੋਯਲ ਅਤੇ ਨਵੀਨ ਗੋਯਲ ਸ਼ਾਮਲ ਸਨ | ਇਹ ਸਮਾਰੋਹ ਬਹੁਤ ਹੀ ਸਫਲ ਰਿਹਾ ਅਤੇ ਸਭ ਲਈ ਯਾਦਗਾਰ ਬਣ ਗਿਆ |
• ਚੀਮਾ ਮੰਡੀ, (ਜਗਰਾਜ ਮਾਨ) - ਪੈਰਾਮਾਊਾਟ ਪਬਲਿਕ ਸਕੂਲ ਚੀਮਾਂ ਵਿਖੇ ਵਿਸਾਖੀ ਦਾ ਦਿਹਾੜਾ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਭ ਤੋਂ ਪਹਿਲਾਂ ਬੱਚਿਆਂ ਨੇ ਸ਼ਬਦ ਗਾਇਨ ਕੀਤਾ ਅਤੇ ਬਾਅਦ ਵਿੱਚ ਸਭਿਆਚਾਰਕ ਲੋਕ ਗੀਤ ਗਾਏ | ਇਸ ਦੇ ਨਾਲ ਹੀ ਬੱਚਿਆਂ ਦੁਆਰਾ ਸਭਿਆਚਾਰਕ ਪਹਿਰਾਵਾ ਪਾ ਕੇ ਭੰਗੜਾ ਅਤੇ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ | ਇਸ ਉਪਰੰਤ ਸਕੂਲ ਦੇ ਐਮ.ਡੀ. ਸ. ਜਸਵੀਰ ਸਿੰਘ ਚੀਮਾਂ ਨੇ ਆਪਣੀ ਸਪੀਚ ਵਿੱਚ ਬੱਚਿਆਂ ਨੂੰ ਵਿਸਾਖੀ ਦੇ ਦਿਨ ਦੀ ਮਹੱਤਤਾ ਬਾਰੇ ਦੱਸਿਆ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਸੰਜੇ ਕੁਮਾਰ, ਮੈਡਮ ਕਿਰਨਪਾਲ ਕੋਰ, ਵਾਈਸ-ਪਿ੍ੰਸੀਪਲ ਪਸਪਿੰਦਰ ਕੌਰ ਅਤੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ |
• ਮਲੇਰਕੋਟਲਾ, (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ) - ਖ਼ਾਲਸਾ ਸਾਜਣਾ ਦਿਵਸ ਦੀ ਖ਼ੁਸ਼ੀ ਵਿੱਚ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਮਲੇਰਕੋਟਲਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਨਰਿੰਦਰ ਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਅਤੇ ਭਾਈ ਹੀਰਾ ਸਿੰਘ ਮਾਛੀਵਾੜਾ ਸਾਹਿਬ ਵਾਲਿਆਂ ਦੇ ਰਾਗੀ ਜਥਿਆਂ ਨੇ ਕੀਰਤਨ ਦੀ ਹਾਜ਼ਰੀ ਭਰੀ | ਪਿਛਲੇ ਦੋ ਦਿਨਾਂ ਤੋਂ ਚੱਲ ਰਹੇ ਗੁਰਮਤਿ ਸਮਾਗਮਾਂ ਦੌਰਾਨ ਭਾਈ ਚਰਨਪ੍ਰੀਤ ਸਿੰਘ ਪ੍ਰਚਾਰਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਅਤੇ ਭਾਈ ਬਲਦੇਵ ਸਿੰਘ ਲੌਂਗੋਵਾਲ ਢਾਡੀ ਜਥੇ ਨੇ ਹਾਜ਼ਰੀ ਭਰੀ | ਅੱਜ ਸਮਾਪਤੀ ਸਮਾਰੋਹ ਮੌਕੇ ਸਵੇਰੇ ਤੋ ਹਜ਼ਾਰਾਂ ਸੰਗਤਾਂ ਦੇ ਇਕੱਠ ਵਿੱਚ ਸਰਦਾਰ ਗਗਨ ਅਜੀਤ ਸਿੰਘ ਐਸ ਐਸ ਪੀ, ਸਰਦਾਰ ਗੁਰਲਵਲੀਨ ਸਿੰਘ ਸਿੱਧੂ ਸੇਵਾ ਮੁਕਤ ਆਈ ਏ ਐਸ, ਸਰਦਾਰ ਹਰਜਿੰਦਰ ਸਿੰਘ ਸੀ ਏ ਸਟਾਫ਼ ਮਾਹੋਰਾਣਾ, ਸਰਦਾਰ ਚਰਨਪਾਲ ਸਿੰਘ ਡੀ ਐਸ ਪੀ ਸਮੇਤ ਇਲਾਕੇ ਦੀਆਂ ਨਾਮਵਰ ਸ਼ਖ਼ਸੀਅਤਾਂ ਨਤਮਸਤਕ ਹੋਈਆਂ | ਸਰਦਾਰ ਅਜੀਤ ਸਿੰਘ ਚੰਦੂਰਾਈਆ ਚੈਅਰਮੈਨ ਟਰੱਸਟ, ਪਿ੍ਸੀਪਲ ਗੁਰਪ੍ਰੀਤ ਸਿੰਘ ਜਵੰਦਾ, ਮਾਸਟਰ ਹਰਪ੍ਰੀਤ ਸਿੰਘ ਪਿ੍ੰਸੀਪਲ, ਮੰਗਤ ਸਿੰਘ, ਸਰਦਾਰ ਹਰਿੰਦਰ ਸਿੰਘ ਢੀਂਡਸਾ, ਪ੍ਰਧਾਨ ਬਹਾਦਰ ਸਿੰਘ, ਖਜਾਨਚੀ ਮਾਸਟਰ ਪਿਆਰਾਂ ਸਿੰਘ, ਸੈਕਟਰੀ ਸਰਦਾਰ ਆਤਮਾ ਸਿੰਘ, ਇੰਸਪੈਕਟਰ ਆਤਮਾ ਸਿੰਘ ਕਾਸਾਪੁਰ, ਡਾਕਟਰ ਹਰਮੇਲ ਸਿੰਘ, ਗੁਰਦੀਪ ਸਿੰਘ ਕਿਲ੍ਹਾ, ਗੁਰਬਾਜ ਸਿੰਘ ਜੱਟੂਆ, ਸਰਦਾਰ ਹਰਬੰਸ ਸਿੰਘ ਸੈਕਟਰੀ, ਜ਼ੋਰਾ ਸਿੰਘ ਮਹਿਮੀ, ਸੁਰਜੀਤ ਸਿੰਘ ਡੀਫੈਸ ਕਲੋਨੀ, ਸੁਖਵਿੰਦਰ ਸਿੰਘ ਕੈਸ਼ੀਅਰ, ਬਿਜਲੀ ਬੋਰਡ ਕੁਲਦੀਪ ਸਿੰਘ ਸੋਨੀ, ਹਰਬੰਸ ਸਿੰਘ ਭੋਲਾ, ਸਰਦਾਰ ਬਲਜੀਤ ਸਿੰਘ ਬਿਜਲੀ ਬੋਰਡ ਸਮੇਤ ਸੇਵਾਦਾਰਾ ਨੇ ਸੇਵਾ ਨਿਭਾਈ ਅਤੇ ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ |
• ਮੂਣਕ, (ਵਰਿੰਦਰ ਭਾਰਦਵਾਜ) -ਅਕਾਲ ਅਕੈਡਮੀ ਭੂੰਦੜ ਭੈਣੀ ਦੇ ਪ੍ਰਬੰਧਕਾਂ ਵੱਲੋਂ ਖ਼ਾਲਸਾ ਸਾਜਨਾ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ, ਇਸ ਮੌਕੇ ਸਕੂਲੀ ਬੱਚੀਆਂ ਤੇ ਅਧਿਆਪਕਾਂ ਵੱਲੋਂ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਅਤੇ ਬੱਚਿਆਂ ਪਾਸੋਂ ਸ਼ਬਦ ਗਾਇਨ ਕੀਰਤਨ, ਸਾਖੀਆਂ ਤੇ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਇਸ ਦੌਰਾਨ ਨਰਸਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਵਿਸਾਖੀ ਦੀ ਮਹੱਤਤਾ ਕੋਰਿਓਗ੍ਰਾਫੀ ਅਤੇ ਸਪੀਚ ਰਾਹੀਂ ਪੇਸ਼ ਕੀਤੀ ਗਈ, ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਦਸਤਾਰ ਮੁਕਾਬਲੇ ਵਿੱਚ ਹਿੱਸਾ ਲਿਆ | ਜੇਤੂ ਵਿਦਿਆਰਥੀਆਂ ਨੂੰ ਸਕੂਲ ਮੁਖੀ ਮਨਜੀਤ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਖ਼ਾਲਸਾ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਚੰਗੇ ਇਨਸਾਨ ਬਣਨ ਲਈ ਪ੍ਰੇਰਿਤ ਵੀ ਕੀਤਾ |
• ਮਲੇਰਕੋਟਲਾ, (ਮਨਜਿੰਦਰ ਸਿੰਘ ਸਰੌਦ) - ਵਿਸਾਖੀ ਤੇ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਦੀ ਸਰਪ੍ਰਸਤੀ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਵੱਲੋਂ ਸਿੱਖ ਦਸਤਾਰ ਦਿਵਸ ਮੌਕੇ ਦਸਤਾਰ ਬੰਦੀ ਕੈਂਪ ਲਗਾਇਆ | ਜਿਸ ਦੌਰਾਨ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਦਸਤਾਰਾਂ ਸਜਾਉਣ ਦੀ ਸੇਵਾ ਨਿਭਾਈ ਗਈ | ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਭਾਈ ਮਨਦੀਪ ਸਿੰਘ ਖ਼ੁਰਦ ਨੇ ਦੱਸਿਆ ਕਿ ਦਸਤਾਰਬੰਦੀ ਕੈਂਪ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਨੌਜਵਾਨਾਂ ਨੇ ਪੱਕੇ ਤੌਰ 'ਤੇ ਸਾਬਤ ਸੂਰਤ ਹੋਣ ਤੇ ਦਸਤਾਰਾਂ ਸਜਾਉਣ ਦਾ ਪ੍ਰਣ ਕੀਤਾ | ਉਨ੍ਹਾਂ ਨੌਜਵਾਨਾਂ ਨੂੰ ਦਸਤਾਰਾਂ ਨਾਲ ਸਨਮਾਨਿਤ ਕੀਤਾ | ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਦਸਤਾਰਾਂ ਦੀ ਸਿਖਲਾਈ ਦਿੱਤੀ ਗਈ | ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਪੀੜੀ ਨੂੰ ਵਿਰਸੇ ਤੇ ਦਸਤਾਰ ਨਾਲ ਜੋੜਨ ਲਈ ਵਿਸ਼ਵ ਪੱਧਰ ਸੇਵਾਵਾਂ ਨਿਭਾ ਰਹੀ ਇੰਟਰਨੈਸ਼ਨਲ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਤੇ ਕੀਤੀਆਂ ਜਾ ਰਹੀਆਂ ਸੇਵਾਵਾਂ ਬਹੁਤ ਹੀ ਸ਼ਲਾਘਾਯੋਗ ਹਨ | ਇਸ ਮੌਕੇ ਜਥੇਦਾਰ ਮੋਹਨ ਸਿੰਘ ਬੰਗੀ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਭਾਈ ਗੁਰਪ੍ਰੀਤ ਸਿੰਘ ਝੱਬਰ, ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ, ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ ਭਾਈ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੀਤ ਪ੍ਰਧਾਨ ਭਾਈ ਸਰਬਜੀਤ ਸਿੰਘ ਮਲੇਸ਼ੀਆ, ਚੀਫ਼ ਐਡਵਾਈਜ਼ਰ ਅਮਨਦੀਪ ਸਿੰਘ ਰਤਨ, ਚੀਫ਼ ਸੈਕਟਰੀ ਭਾਈ ਗੁਰਵਿੰਦਰ ਸਿੰਘ ਲਵਲੀ, ਇੰਟਰਨੈਸ਼ਨਲ ਦਸਤਾਰ ਕੋਚ ਹਰਵਿੰਦਰ ਸਿੰਘ ਅਮਰਗੜ੍ਹ, ਸੁਖਚੈਨ ਸਿੰਘ ਭੈਣੀ, ਗੁਰਿੰਦਰ ਸਿੰਘ ਕਿੰਗ, ਕਿਰਨਦੀਪ ਸਿੰਘ ਖ਼ਾਲਸਾ, ਜਸ਼ਨਦੀਪ ਸਿੰਘ ਤਾਜਪੁਰ, ਕਿਰਨਜੀਤ ਸਿੰਘ ਭੈਣੀ, ਪ੍ਰਭਪਿੰਦਰ ਸਿੰਘ ਬਾਠਾਂ, ਅਰਸਜੋਤ ਸਿੰਘ ਬੱਲ, ਹਰਪ੍ਰੀਤ ਸਿੰਘ ਚੀਮਾ, ਹਰਸ਼ਦੀਪ ਸਿੰਘ ਹਰਿਆਣਾ, ਗੁਰਵਿੰਦਰ ਸਿੰਘ ਸਿਆੜ ਪ੍ਰਦੀਪ ਸਿੰਘ ਬਦਨੀਪੁਰ, ਜਗਦੀਪ ਸਿੰਘ ਦੋਦਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ |
• ਲੌਂਗੋਵਾਲ, (ਵਿਨੋਦ, ਖੰਨਾ) -ਪੀ.ਐਮ. ਸ਼੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਲੌਂਗੋਵਾਲ ਵਿਖੇ ਵਿਸਾਖੀ ਅਤੇ ਨਵੋਦਿਆ ਸਥਾਪਨਾ ਦਿਵਸ ਮਨਾਉਣ ਲਈ ਸ਼੍ਰੀ ਸੁਖਮਨੀ ਸਾਹਿਬ ਪਾਠ ਦਾ ਕਰਵਾਇਆ ਗਿਆ | ਜਿਸ ਵਿਚ ਵਿਦਿਆਲਿਆ ਦੇ ਪਿ੍ੰਸੀਪਲ ਸ਼੍ਰੀ ਰਾਜੀਵ ਸ਼ਰਮਾ ਦੀ ਅਗਵਾਈ ਹੇਠ ਸਮੁੱਚੇ ਜੇ.ਐਨ.ਵੀ. ਸਟਾਫ਼ ਅਤੇ ਵਿਦਿਆਰਥੀਆਂ ਨੇ ਸ਼ਾਮਲ ਹੋ ਕੇ ਨਵੇਂ ਸੈਸ਼ਨ ਦੀ ਆਰੰਭਤਾ ਲਈ ਅਰਦਾਸ ਬੇਨਤੀ ਕੀਤੀ | ਇਸ ਕਾਰਜ ਵਿਚ ਵਿਦਿਆਰਥੀਆਂ ਨੇ ਸੇਵਾ ਭਾਵ ਨਕਬਸਾਰੇ ਪ੍ਰਬੰਧ ਆਪ ਕੀਤੇ | ਪਿ੍ੰਸੀਪਲ ਰਾਜੀਵ ਸ਼ਰਮਾ ਅਤੇ ਸਮੁੱਚੇ ਸਟਾਫ਼ ਨੇ ਆਉਣ ਵਾਲੇ ਸੈਸ਼ਨ 2026-27 ਲਈ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ | ਸ਼੍ਰੀ ਸੁਖਮਨੀ ਸਾਹਿਬ ਪਾਠ ਤੋਂ ਬਾਅਦ ਸਾਰਿਆਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ |
• ਸੁਨਾਮ ਊਧਮ ਸਿੰਘ ਵਾਲਾ, (ਧਾਲੀਵਾਲ, ਭੁੱਲਰ) - ਐੱਸ.ਯੂ.ਐੱਸ ਸੀਨੀਅਰ ਸੈਕੰਡਰੀ ਸਕੂਲ, ਮਹਿਲਾਂ ਚੌਂਕ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ ਗਿਆ | ਪਿ੍ੰਸੀਪਲ ਸੰਦੀਪ ਨੇ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਅੱਜ ਦੇ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਣਾ ਕੀਤੀ ਸੀ ਅਤੇ ਅੰਗਰੇਜ਼ ਹਕੂਮਤ ਦੇ ਜਨਰਲ ਅਕਵਾਇਰ ਵੱਲੋਂ ਜਲਿ੍ਹਆਂਵਾਲਾ ਬਾਗ ਦਾ ਖ਼ੂਨੀ ਕਾਂਡ ਕਰਵਾਇਆ ਗਿਆ ਸੀ | ਉਨ੍ਹਾਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਡੀਮ ਰਾਓ ਅੰਬੇਦਕਰ ਦੇ ਸੰਵਿਧਾਨ ਵਿਚਲੇ ਯੋਗਦਾਨ ਬਾਰੇ ਵੀ ਜਾਣੂ ਕਰਵਾਇਆ | ਇਸ ਸਮੇ ਵਿਦਿਆਰਥੀਆਂ ਵੱਲੋਂ ਆਰਟ ਐਂਡ ਕਰਾਫ਼ਟ, ਚਾਰਟ, ਭਾਸ਼ਣ, ਕਵਿਤਾ ਉਚਾਰਣ ਅਤੇ ਵਿਸਾਖੀ ਨਾਲ ਸਬੰਧਿਤ ਬੋਲੀਆਂ ਆਦਿ ਗਤੀਵਿਧੀਆਂ ਵਿਚ ਵਧ-ਚੜ੍ਹਕੇ ਭਾਗ ਲਿਆ ਗਿਆ | ਜੇਤੂ ਵਿਦਿਆਰਥੀਆਂ ਨੂੰ ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਵੱਲੋਂ ਸਨਮਾਨਿਤ ਵੀ ਕੀਤਾ ਗਿਆ |
• ਲੌਂਗੋਵਾਲ, (ਵਿਨੋਦ, ਖੰਨਾ) - ਗੁਰਦੁਆਰਾ ਸੰਤ ਬਾਬਾ ਅਤਰ ਸਿੰਘ ਪਿੰਡ ਸ਼ੇਰੋ ਵਿਖੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਖ਼ਾਲਸਾ ਸਾਜਨਾ ਦਿਵਸ ਦਾ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਬਾਰਾ ਮਾਹ ਦੇ ਪਾਠ ਕੀਤੇ ਗਏ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰੇਸ਼ਮ ਸਿੰਘ ਦੇ ਜਥੇ ਵੱਲੋਂ ਸ਼ਬਦ ਕੀਰਤਨ ਦੀ ਸਾਂਝ ਪਾਉਂਦੀਆਂ ਖ਼ਾਲਸਾ ਸਾਜਨਾ ਦਿਵਸ ਦਾ ਬਿਰਤਾਂਤ ਪੇਸ਼ ਕੀਤਾ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਪੁੱਜ ਕੇ ਖ਼ੁਸ਼ੀਆਂ ਪ੍ਰਾਪਤ ਕੀਤੀਆਂ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਿੱਕਰ ਸਿੰਘ, ਮੀਤ ਪ੍ਰਧਾਨ ਜਥੇਦਾਰ ਕੌਰ ਸਿੰਘ, ਰਾਮ ਸਿੰਘ ਸਕੱਤਰ, ਜਗਜੀਤ ਸਿੰਘ ਜੱਸੂ ਪੱਤੀ ਸਹਿ. ਸਕੱਤਰ, ਅਮਰਜੀਤ ਸਿੰਘ ਖ਼ਜ਼ਾਨਚੀ, ਜਗਤਾਰ ਸਿੰਘ ਸਹਿ. ਖ਼ਜ਼ਾਨਚੀ, ਨਿਰਭੈ ਸਿੰਘ, ਮਨਦੀਪ ਸਿੰਘ, ਮੁੱਖ ਗ੍ਰੰਥੀ ਰੇਸ਼ਮ ਸਿੰਘ, ਮੀਤ ਗ੍ਰੰਥੀ ਭਾਈ ਬਲਜਿੰਦਰ ਸਿੰਘ ਅਤੇ ਮੀਤ ਗ੍ਰੰਥੀ ਜੱਗੀ ਸਿੰਘ ਹਾਜ਼ਰ ਸਨ |
• ਅਮਰਗੜ੍ਹ, (ਜਤਿੰਦਰ ਮੰਨਵੀਂ,ਪਵਿੱਤਰ ਸਿੰਘ) - ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਪਿੰਡ ਮੰਨਵੀ ਵਿਖੇ ਖ਼ਾਲਸਾ ਪੰਥ ਦਾ ਸਾਜਨਾ ਦਿਵਸ ਵਿਸਾਖੀ ਦਾ ਦਿਹਾੜਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਮ ਸਿੰਘ ਦੀ ਅਗਵਾਈ ਹੇਠ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਗੁਰੂ ਘਰ ਦੇ ਵਜ਼ੀਰ ਭਾਈ ਵਰਿੰਦਰ ਸਿੰਘ, ਪੰਜਾਬ ਦੇ ਪ੍ਰਸਿੱਧ ਪੰਥਕ ਢਾਡੀ ਬਲਿਹਾਰ ਸਿੰਘ ਢੀਂਡਸਾ ਅਤੇ ਢਾਡੀ ਜਥਾ ਬੀਬੀ ਕੁਲਵਿੰਦਰ ਕੌਰ ਬਲ ਵਾਲਿਆਂ ਵੱਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਇਲਾਕਾ ਨਿਵਾਸੀਆਂ ਨੇ ਗੁਰੂ ਘਰ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ | ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਬਲਿਹਾਰ ਸਿੰਘ ਢੀਂਡਸਾ, ਨੌਜਵਾਨ ਅਕਾਲੀ ਆਗੂ ਜਸਵੀਰ ਸਿੰਘ ਜੱਸੀ ਮੰਨਵੀ, ਸਰਪੰਚ ਵੀਰਇੰਦਰ ਸਿੰਘ, ਸਾਬਕਾ ਸਰਪੰਚ ਨਰਿੰਦਰ ਸਿੰਘ ਢੀਂਡਸਾ, ਸਾਬਕਾ ਸਰਪੰਚ ਬਲਵਿੰਦਰ ਸਿੰਘ ਢੀਂਡਸਾ, ਹਰਮਿੰਦਰ ਸਿੰਘ ਨਿੱਕਾ ਮੰਨਵੀ ਅਤੇ ਰਣਜੀਤ ਸਿੰਘ ਮੰਨਵੀ ਦਾ ਸਿਰੋਪਾਓ ਨਾਲ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ | ਨੌਜਵਾਨ ਅਕਾਲੀ ਆਗੂ ਜੱਸੀ ਮੰਨਵੀ ਨੇ ਕਿਹਾ ਕਿ ਵਿਸਾਖੀ ਦਾ ਪਵਿੱਤਰ ਦਿਹਾੜਾ ਸਾਨੂੰ ਜ਼ੁਲਮ ਦੇ ਖਿਲਾਫ਼ ਡਟ ਕੇ ਖੜ੍ਹੇ ਰਹਿਣ ਅਤੇ ਮਨੁੱਖਤਾ ਦੀ ਸੇਵਾ ਕਰਨ ਦਾ ਸੰਦੇਸ਼ ਦਿੰਦਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਦਸਮ ਪਿਤਾ ਵੱਲੋਂ ਬਖ਼ਸ਼ੇ ਅਮੀਰ ਵਿਰਸੇ ਨਾਲ ਜੁੜ ਕੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਦਲਦਲ ਤੋਂ ਬਚਾਉਣ ਲਈ ਸਾਂਝੀ ਕੋਸ਼ਿਸ਼ ਕਰਨੀ ਚਾਹੀਦੀ ਹੈ | ਪ੍ਰਧਾਨ ਰਾਮ ਸਿੰਘ ਨੇ ਸਮਾਗਮ 'ਚ ਪਹੁੰਚੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸਾਬਕਾ ਸਰਪੰਚ ਗੁਰਮੇਲ ਸਿੰਘ ਢੀਂਡਸਾ, ਸਤਿੰਦਰਪਾਲ ਸਿੰਘ ਕਾਲਾ, ਪ੍ਰੋ. ਇਕਬਾਲ ਸਿੰਘ, ਸਾਧਾ ਸਿੰਘ, ਹਰਵਿੰਦਰ ਸਿੰਘ, ਅਮਰੀਕ ਸਿੰਘ, ਕਰਮਜੀਤ ਸਿੰਘ, ਪਿਆਰਾ ਸਿੰਘ, ਹਰਦੇਵ ਸਿੰਘ ਤੇ ਹਰਵਿੰਦਰ ਸਿੰਘ ਲਾਲੀ ਆਦਿ ਹਾਜ਼ਰ ਸਨ |
• ਮੂਣਕ, (ਵਰਿੰਦਰ ਭਾਰਦਵਾਜ) - ਗਿਆਨ ਗੰਗਾ ਇੰਟਰਨੈਸ਼ਨਲ ਸਕੂਲ ਬੱਲਰਾਂ ਵਿਖੇ ਵਿਸਾਖੀ ਦਾ ਤਿਉਹਾਰ ਬੜੇ ਹੀ ਜੋਸ਼ ਸਾਂਸਕਿ੍ਤਿਕ ਰੰਗਾਂ ਤੇ ਪੰਜਾਬੀ ਸਭਿਆਚਾਰ ਨਾਲ ਮਨਾਇਆ ਗਿਆ 'ਤੇ ਪੂਰਾ ਸਕੂਲ ਖ਼ੁਸ਼ੀ, ਰੰਗਾਂ ਅਤੇ ਪੰਜਾਬੀ ਸਭਿਆਚਾਰ ਦੀ ਮਹਿਕ ਨਾਲ ਰੰਗਿਆ ਨਜ਼ਰ ਆ ਰਿਹਾ ਸੀ | ਸਮਾਗਮ ਦੀ ਸ਼ੁਰੂਆਤ ਵਿੱਚ ਵਿਦਿਆਰਥੀਆਂ ਨੇ ਵਿਸਾਖੀ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਤਿਉਹਾਰ ਦੇ ਸਾਂਸਕਿ੍ਤਿਕ, ਇਤਿਹਾਸਕ ਪੱਖਾਂ 'ਤੇ ਚਾਨਣ ਪਾਇਆ ਅਤੇ ਇਸ ਨੰੂ ਫ਼ਸਲਾਂ ਦੇ ਤਿਉਹਾਰ ਤੇ ਸਿੱਖ ਧਰਮ ਦੇ ਖ਼ਾਲਸਾ ਪੰਥ ਦੇ ਸਾਜਨਾ ਦਿਵਸ ਦੇ ਨਾਲ ਜੁੜਿਆ ਦੱਸਿਆ | ਕਲਾਸ ਪਹਿਲੀ ਤੋਂ ਛੇਵੀਂ ਤੱਕ ਦੇ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ ਰੰਗ-ਬਿਰੰਗੇ ਪੰਜਾਬੀ ਵੇਸ਼ਭੂਸ਼ਾ ਵਿੱਚ ਸਜੇ ਬੱਚਿਆਂ ਨੇ ਭੰਗੜਾ ਅਤੇ ਗਿੱਧਾ ਪੇਸ਼ ਕਰ ਕੇ ਦਰਸ਼ਕਾਂ ਦਾ ਮਨ ਮੋਹ ਲਿਆ | ਉਨ੍ਹਾਂ ਵੱਲੋ ਕੀਤੀਆਂ ਪੇਸ਼ਕਾਰੀਆਂ ਨੂੰ ਭਰਪੂਰ ਤਾਲੀਆਂ ਮਿਲੀਆਂ ਅਤੇ ਮਾਹੌਲ ਖੁਸ਼ਗਵਾਰ ਬਣ ਗਿਆ | ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਇਸ ਤਿਉਹਾਰ ਦੇ ਅਸਲੀ ਮੰਤਵ ਨੂੰ ਸਮਝਣ ਲਈ ਪ੍ਰੇਰਿਤ ਕੀਤਾ | ਵਿਦਿਆਰਥੀਆਂ ਨੇ ਚਿੱਤਰਕਲਾ, ਪੋਸਟਰ ਬਣਾਉਣ ਅਤੇ ਲੋਕ ਗੀਤ ਗਾਉਣ ਵਰਗੀਆਂ ਗਤੀ ਵਿਧੀਆਂ ਵਿੱਚ ਵੀ ਭਾਗ ਲਿਆ | ਪਿ੍ੰਸੀਪਲ ਸ੍ਰੀਮਤੀ ਹਰਪ੍ਰੀਤ ਕੌਰ ਨੇ ਸਮਾਗਮ ਨੂੰ ਸਫਲ ਬਣਾਉਣ ਲਈ ਵਿਦਿਆਰਥੀਆਂ ਅਤੇ ਸਟਾਫ ਦੀ ਸਰਾਹਨਾ ਕੀਤੀ ਅਤੇ ਸਾਰਿਆਂ ਨੂੰ ਆਪਣੀ ਸੰਸਕਿ੍ਤੀ ਤੇ ਸਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ | ਸੰਸਥਾ ਦੇ ਚੇਅਰਮੈਨ ਸੁਰੇਸ਼ ਮਿੱਤਲ ਨੇ ਵੀ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਅਤੇ ਵਿਦਿਆਰਥੀਆਂ ਦੇ ਜੋਸ਼ ਦੀ ਪ੍ਰਸ਼ੰਸਾ ਕੀਤੀ | ਇਹ ਸਮਾਗਮ ਖ਼ੁਸ਼ੀ ਤੇ ਉਤਸ਼ਾਹ ਨਾਲ ਸਮਾਪਤ ਹੋਇਆ, ਜਿਸ ਨੇ ਵਿਦਿਆਰਥੀਆਂ ਨੂੰ ਸੁਹਣੀਆਂ ਯਾਦਾਂ ਦੇ ਨਾਲ ਆਪਣੀ ਸੰਸਕਿ੍ਤੀ ਦੀ ਡੂੰਘੀ ਸਮਝ ਦਿੱਤੀ |
ਅਹਿਮਦਗੜ੍ਹ, (ਸੁਖਜੀਤ ਸਿੰਘ ਖੇੜਾ) - ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਅਹਿਮਦਗੜ੍ਹ ਵੱਲੋਂ ਖ਼ਾਲਸਾ ਸਾਜਨਾ ਦਿਵਸ ਸ਼ਹਿਰ ਨਿਵਾਸੀ ਅਤੇ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਭਾਈ ਓਾਕਾਰ ਸਿੰਘ ਦੇ ਰਾਗੀ ਜੱਥੇ ਨੇ ਸ੍ਰੀ ਆਸਾ ਦੀ ਵਾਰ ਦਾ ਕੀਰਤਨ ਕੀਤਾ | ਬੱਚਿਆਂ ਵੱਲੋਂ ਕਵਿਤਾਵਾਂ ਤੇ ਲੈਕਚਰ ਪੇਸ਼ ਕੀਤਾ ਤੇ ਹਜੂਰੀ ਕਥਾ ਵਾਚਕ ਵਰਿੰਦਰ ਸਿੰਘ ਨੇ ਕਥਾ ਰਾਹੀਂ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਅੰਤ ਵਿੱਚ ਲੋਪੋਂ ਵਾਲਿਆਂ ਦੇ ਕਵੀਸ਼ਰੀ ਜਥੇ ਭਾਈ ਮਨਜੀਤ ਸਿੰਘ ਲਾਡੀ ਗੋਲਡ ਮੈਡਲਿਸਟ ਨੇ ਕਵੀਸ਼ਰੀ ਰਾਹੀਂ ਗੁਰੂ ਗੋਬਿੰਦ ਸਿੰਘ ਜੀ ਵੱਲੋਂ 1699 ਈ: ਦੀ ਵਿਸਾਖੀ ਨੂੰ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਵਿਖੇ ਸਜਾਏ ਖਾਲਸੇ ਪੰਥ ਦੇ ਇਤਿਹਾਸ ਦਾ ਵਿਸਥਾਰ 'ਚ ਚਾਨਣਾ ਪਾਇਆ | ਸੈਕਟਰੀ ਨਿਹਾਲ ਸਿੰਘ ਉੱਭੀ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਗੁਰੂ ਘਰ ਦੇ ਵਜ਼ੀਰ ਭਾਈ ਰਵਿੰਦਰ ਸਿੰਘ ਜੀ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਗੁਲਾਬ ਸਿੰਘ, ਸੈਕਟਰੀ ਨਿਹਾਲ ਸਿੰਘ ਉੱਭੀ, ਖਜਾਨਚੀ ਮੋਹਨ ਸਿੰਘ, ਜਸਕਰਨ ਸਿੰਘ ਸੋਢੀ, ਡਾਕਟਰ ਜੋਰਾ ਸਿੰਘ, ਸਾਬਕਾ ਉਪ ਪ੍ਰਧਾਨ ਜਗਵੰਤ ਸਿੰਘ ਜੱਗੀ, ਚੇਅਰਮੈਨ ਕਮਲਜੀਤ ਸਿੰਘ ਉਭੀ, ਬੇਅੰਤ ਸਿੰਘ ਸਰਾਉਂ, ਹਰਜੀਤ ਸਿੰਘ ਜੀਤਾ, ਅਵਤਾਰ ਸਿੰਘ ਬੜਿੰਗ, ਬਲਵੀਰ ਸਿੰਘ ਸਪਰਾ, ਮਨਿੰਦਰਜੀਤ ਸਿੰਘ ਰਛੀਨ, ਮਨਜੀਤ ਸਿੰਘ ਖਟੜਾ, ਮਾਸਟਰ ਮੇਜਰ ਸਿੰਘ, ਜਸਵੀਰ ਸਿੰਘ ਉੱਭੀ, ਗੁਰਮੀਤ ਸਿੰਘ ਖ਼ਾਲਸਾ, ਬਲਵੰਤ ਸਿੰਘ ਸੌਂਦ, ਸਵਰਨ ਸਿੰਘ ਮਾਨ, ਮਾਈ ਭਾਗੋ ਸ੍ਰੀ ਸੁਖਮਨੀ ਸਾਹਿਬ ਸੁਸਾਇਟੀ ਬੀਬੀਆਂ ਦਾ ਜੱਥਾ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ |
ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਵਿਚ ਖ਼ਾਲਸਾ ਪੰਥ ਦਾ ਸਿਰਜਣਾ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ
ਅਜੀਤ ਡੈਸਕ
15-04-2026