18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

-ਮਾਮਲਾ ਮੰਡੀਆਂ ਵਿੱਚ ਰੁਲ ਰਹੀ ਕਿਸਾਨਾਂ ਦੀ ਕਣਕ ਦਾ- ਕਿਸਾਨ ਜਥੇਬੰਦੀ ਨੇ ਕੀਤਾ ਮੰਡੀਆਂ ਵਿਚ ਪੰਜਾਬ ਸਰਕਾਰ ਦਾ ਪਿੱਟ ਸਿਆਪਾ <br/>

Ad Position 21
No active advertisement
ਅਜੀਤ ਡੈਸਕ 15-04-2026
ਦਿੜ੍ਹਬਾ ਮੰਡੀ, 14 ਅਪ੍ਰੈਲ (ਜਸਵੀਰ ਸਿੰਘ ਅÏਜਲਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜ੍ਹਬਾ ਦੇ ਪਿੰਡ ਛਾਹੜ ਦੀ ਅਨਾਜ ਮੰਡੀ ਵਿਖੇ ਕਣਕ ਦੀ ਖ਼ਰੀਦ ਨਾ ਹੋਣ ਸਬੰਧੀ ਲੋਕਾਂ ਨੇ ਇਕੱਠੇ ਹੋ ਕੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕੀਤਾ ਇਸ ਮੌਕੇ ਬੋਲਦਿਆਂ ਬਲਾਕ ਪ੍ਰਧਾਨ ਹਰਜੀਤ ਸਿੰਘ ਮਹਿਲਾ ਅਤੇ ਜ਼ਿਲ੍ਹਾ ਖ਼ਜ਼ਾਨਚੀ ਅਮਨਦੀਪ ਸਿੰਘ ਮਹਿਲਾ ਨੇ ਦੱਸਿਆ ਕਿ ਪੰਜਾਬ ਅਤੇ ਕੇਂਦਰ ਸਰਕਾਰ ਮਾਜੂ ਦਾਣੇ ਦਾ ਬਹਾਨਾ ਬਣਾ ਕੇ ਕਿਸਾਨਾਂ ਨੂੰ ਜਾਣ ਬੁੱਝ ਕੇ ਮੰਡੀਆਂ ਵਿੱਚ ਰੋਲ ਰਹੀ ਹੈ ਹਾਲਾਂਕਿ ਕਿਸਾਨ ਪਹਿਲਾਂ ਹੀ ਕੁਦਰਤ ਦੀ ਕਰੋਪੀ ਅਤੇ ਗੜੇ ਮਾਰੀ ਦੇ ਝੰਬੇ ਪਏ ਹਨ ਪਿਛਲੇ ਦਿਨੀਂ ਹੋਈ ਬੇਮੌਸਮੀ ਬਰਸਾਤ ਕਰਕੇ ਲੱਖਾਂ ਏਕੜ ਕਣਕ ਬਰਬਾਦ ਹੋ ਚੁੱਕੀ ਹੈ ਜਿਸ ਦਾ ਸਰਕਾਰ ਨੇ ਅਜੇ ਤੱਕ ਕੋਈ ਮੁਆਵਜ਼ਾ ਨਹੀਂ ਦਿੱਤਾ ਉਲਟਾ ਕਿਸਾਨਾਂ ਨੂੰ ਮੰਡੀਆਂ ਦੇ ਵਿੱਚ ਰੋਲਿਆ ਜਾ ਰਿਹਾ ਹੈ | ਜਿਸ ਦੇ ਰੋਸ ਵਜੋਂ ਛਾਹੜ ਦੀ ਅਨਾਜ ਮੰਡੀ ਵਿਖੇ ਨਾਅਰੇਬਾਜ਼ੀ ਕਰਕੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਕਣਕ ਦੀ ਖ਼ਰੀਦ ਜਲਦ ਸ਼ੁਰੂ ਨਾ ਕੀਤੀ ਤਾਂ ਇਸ ਸਬੰਧੀ ਜਲਦੀ ਹੀ ਅਗਲਾ ਐਕਸ਼ਨ ਉਲੀਕਿਆ ਜਾਵੇਗਾ | ਇਸ ਮੌਕੇ ਹਾਜ਼ਰ ਬਲਾਕ ਖ਼ਜ਼ਾਨਚੀ ਜਗਦੀਪ ਸਿੰਘ ਮਹਿਲਾਂ, ਪ੍ਰਸ਼ੋਤਮ ਸਿੰਘ, ਗੁਰਪ੍ਰੀਤ ਸਿੰਘ, ਨਛੱਤਰ ਸਿੰਘ, ਪਰਮਜੀਤ ਸਿੰਘ, ਸੁਖਵਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਚੋਰੀਸ਼ੁਦਾ ਮੋਟਰਸਾਈਕਲ ਅਤੇ ਐਲ.ਸੀ.ਡੀ. ਸਮੇਤ ਗਿ੍ਫ਼ਤਾਰ ਅਗਲੀ ਖ਼ਬਰ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ <br/>
Ad Position 24