ਲੌਂਗੋਵਾਲ, 14 ਅਪ੍ਰੈਲ (ਵਿਨੋਦ ਸ਼ਰਮਾ) - ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਹਾਲ ਹੀ ਵਿਚ ਜ਼ਿਲ੍ਹਾ ਪੱਧਰ ਤੇ ਕੀਤੀਆਂ ਨਿਯੁਕਤੀਆਂ ਨੂੰ ਲੈ ਕੇ ਨਾਰਾਜ਼ਗੀ ਦੀਆਂ ਸੁਰਾਂ ਉੱਭਰਨ ਲੱਗੀਆਂ ਹਨ | ਜ਼ਿਲ੍ਹਾ ਸੰਗਰੂਰ ਵਿੱਚ ਸਮਾਜ ਸੇਵਾ ਲਈ ਜਾਣੀ ਜਾਂਦੀ ਬੇਬਾਕ ਅÏਰਤ ਆਗੂ ਬੀਬਾ ਕਰਮਜੀਤ ਕੌਰ ਸ਼ੇਰੋਂ ਪਾਰਟੀ ਵੱਲੋਂ ਸੌਂਪੀ ਗਈ ਸਕੱਤਰ ਦੀ ਜ਼ਿੰਮੇਵਾਰੀ ਤੋਂ ਪੂਰੀ ਤਰ੍ਹਾਂ ਅਸੰਤੁਸ਼ਟ ਹਨ | ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਅÏਰਤਾਂ ਘਰੋਂ ਨਿਕਲਣ ਤੋਂ ਵੀ ਡਰਦੀਆਂ ਹਨ ਉਹ ਪਿਛਲੇ ਦੋ ਦਹਾਕਿਆਂ ਤੋਂ ਕਾਂਗਰਸ ਪਾਰਟੀ ਨਾਲ ਜੁੜ ਕੇ ਸਮਾਜਿਕ ਅਤੇ ਰਾਜਨੀਤਿਕ ਮੈਦਾਨ ਵਿੱਚ ਲਗਾਤਾਰ ਸਰਗਰਮ ਰਹੀ ਹੈ | ਇਲਾਕੇ ਵਿੱਚ ਹੋਣ ਵਾਲੇ ਜ਼ਿਆਦਾਤਰ ਸਮਾਜ ਸੇਵਾ ਦੇ ਕਾਰਜਾਂ ਵਿੱਚ ਉਨ੍ਹਾਂ ਦੀ ਹਾਜ਼ਰੀ ਅਤੇ ਯੋਗਦਾਨ ਮਹੱਤਵਪੂਰਨ ਮੰਨਿਆ ਜਾਂਦਾ ਹੈ | ਉਨ੍ਹਾਂ ਕਿਹਾ ਉਨ੍ਹਾਂ ਆਪਣੀ ਜ਼ਿੰਦਗੀ ਦਾ ਕੀਮਤੀ ਸਮਾਂ ਅਤੇ ਉਮਰ ਦਾ ਮਹੱਤਵਪੂਰਨ ਦੌਰ ਕਾਂਗਰਸ ਪਾਰਟੀ ਦੇ ਲੇਖੇ ਲਾਇਆ ਹੈ | ਭਾਵੇਂ ਪਾਰਟੀ ਵੱਲੋਂ ਉਨ੍ਹਾਂ ਨੂੰ ਸਮੇਂ-ਸਮੇਂ 'ਤੇ ਵੱਖ-ਵੱਖ ਅਹੁਦਿਆਂ 'ਤੇ ਬਿਰਾਜ਼ਮਾਨ ਵੀ ਕੀਤਾ ਗਿਆ | ਖ਼ਾਸ ਗੱਲ ਇਹ ਹੈ ਕਿ ਹੁਣ ਵੀ ਉਹ ਪਿਛਲੇ ਲੰਬੇ ਸਮੇਂ ਤੋਂ ਜ਼ਿਲ੍ਹਾ ਕਾਂਗਰਸ ਵਿਚ ਮੀਤ ਪ੍ਰਧਾਨ ਦੇ ਤੌਰ 'ਤੇ ਸੇਵਾ ਨਿਭਾ ਰਹੀ ਹੈ | ਪ੍ਰੰਤੂ ਹਾਲ ਹੀ ਵਿਚ ਜ਼ਾਰੀ ਹੋਈ ਸੂਚੀ ਅਨੁਸਾਰ ਉਨ੍ਹਾਂ ਨੂੰ ਜ਼ਿਲ੍ਹਾ ਸਕੱਤਰ ਦਾ ਅਹੁਦਾ ਦਿੱਤਾ ਗਿਆ ਹੈ | ਉਨ੍ਹਾਂ ਦਾ ਅਹੁਦਾ ਵਧਾਉਣਾ ਤਾਂ ਕੀ ਸੀ ਸਗੋਂ ਘਟਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਮਰਥਕ ਇਸ ਅਹੁਦੇ ਨੂੰ ਉਨ੍ਹਾਂ ਦੇ ਸਿਆਸੀ ਕੱਦ ਦੇ ਮੁਕਾਬਲੇ ਘੱਟ ਸਮਝਦੇ ਹਨ ਸਗੋਂ ਪਾਰਟੀ ਵਰਕਰਾਂ ਵਿੱਚ ਵੀ ਇਸ ਪ੍ਰਤੀ ਨਿਰਾਸ਼ਾ ਦਾ ਮਾਹੌਲ ਹੈ | ਉਨ੍ਹਾਂ ਕਿਹਾ ਕਿ ਅਹੁਦਾ ਕੋਈ ਤਨਖ਼ਾਹ ਵਾਲੀ ਨੌਕਰੀ ਨਹੀਂ ਬਲਕਿ ਮਾਣ-ਸਨਮਾਨ ਅਤੇ ਜ਼ਿੰਮੇਵਾਰੀ ਹੁੰਦੀ ਹੈ | ਉਨ੍ਹਾਂ ਮੰਗ ਕੀਤੀ ਕਿ ਪਾਰਟੀ ਆਪਣੇ ਫ਼ੈਸਲੇ ਤੇ ਮੁੜ ਨਜ਼ਰਸਾਨੀ ਕਰੇ ਅਤੇ ਉਨ੍ਹਾਂ ਦੇ ਸਿਆਸੀ ਕੱਦ ਅਨੁਸਾਰ ਅਹੁਦਾ ਵਧਾ ਕੇ ਦੇਵੇ |