18-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇੰਡਸਟਰੀ ਨੂੰ ਸਾਜ਼ਗਾਰ ਮਾਹੌਲ ਦੇਣ ਲਈ ਲਗਾਤਾਰ ਯਤਨ-ਵਿਰਾਜ ਐੱਸ. ਤਿੜਕੇ

Ad Position 21
No active advertisement
ਅਜੀਤ ਡੈਸਕ 15-04-2026
ਮਾਲੇਰਕੋਟਲਾ, 14 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ)-ਪੰਜਾਬ ਸਰਕਾਰ ਵਲੋਂ ਸੂਬੇ ਵਿਚ ਉਦਯੋਗ ਅਤੇ ਵਪਾਰ ਨੂੰ ਉਤਸ਼ਾਹਿਤ ਕਰਨ ਅਤੇ ਕਾਰੋਬਾਰ ਲਈ ਸਾਜ਼ਗਾਰ ਮਾਹੌਲ ਤਿਆਰ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਇਸੇ ਸੰਦਰਭ ਵਿਚ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਵਿਰਾਜ ਐੱਸ. ਤਿੜਕੇ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਦੇ ਪ੍ਰਤੀਨਿਧੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ | ਮੀਟਿੰਗ ਵਿਚ ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਆਜ਼ਮ ਦਾਰਾ, ਚੇਅਰਮੈਨ ਵਿਧਾਨ ਸਭਾ ਹਲਕਾ ਮਾਲੇਰਕੋਟਲਾ ਇਮਿਤਿਆਜ਼ ਅਲੀ, ਚੇਅਰਮੈਨ ਵਿਧਾਨ ਸਭਾ ਹਲਕਾ ਅਮਰਗੜ੍ਹ ਅਸ਼ਵਨੀ ਕੁਮਾਰ, ਐੱਸ.ਡੀ.ਐਮ ਮਾਲੇਰਕੋਟਲਾ ਕਨੂ ਗਰਗ, ਐੱਸ.ਡੀ.ਐਮ ਅਮਰਗੜ੍ਹ ਹਰਬੰਸ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ | ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਬੜੀ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੇ ਸਮੇਂ-ਸਿਰ ਨਿਪਟਾਰੇ ਲਈ ਸਬੰਧਤ ਵਿਭਾਗਾਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ | ਇਸ ਤੋਂ ਇਲਾਵਾ ਟਰੈਫ਼ਿਕ ਸੰਬੰਧੀ ਸਮੱਸਿਆਵਾਂ ਦੇ ਹੱਲ ਲਈ ਅਹਿਮਦਗੜ੍ਹ, ਅਮਰਗੜ੍ਹ ਅਤੇ ਮਾਲੇਰਕੋਟਲਾ ਸ਼ਹਿਰ ਲਈ ਵਿਸ਼ੇਸ਼ ਟਰੈਫ਼ਿਕ ਯੋਜਨਾ ਤਿਆਰ ਕਰਨ ਦੇ ਆਦੇਸ਼ ਦਿੱਤੇ ਗਏ | ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਆਜ਼ਮ ਦਾਰਾ ਨੇ ਦੱਸਿਆ ਕਿ ਟਰੇਡਰਜ਼ ਕਮਿਸ਼ਨ ਦੇ ਪ੍ਰਤੀਨਿਧੀਆਂ ਵਲੋਂ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਜਾ ਕੇ ਵਪਾਰੀਆਂ ਨਾਲ ਸਿੱਧਾ ਸੰਪਰਕ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਇਕੱਠਾ ਕਰ ਕੇ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦਾ ਗਿਆ ਹੈ | ਉਨ੍ਹਾਂ ਨੇ ਬਾਜ਼ਾਰਾਂ ਵਿਚ ਪਖਾਨਿਆਂ ਅਤੇ ਬਾਜ਼ਾਰਾਂ ਦੀ ਸਾਫ਼ ਸਫ਼ਾਈ, ਪਾਰਕਿੰਗ ਅਤੇ ਸਟਰੀਟ ਲਾਈਟਾਂ ਵਰਗੀਆਂ ਮੁੱਢਲੀਆਂ ਸਹੂਲਤਾਂ ਦੇ ਤੁਰੰਤ ਸੁਧਾਰ ਦੀ ਲੋੜ 'ਤੇ ਜ਼ੋਰ ਦਿੱਤਾ | ਡਿਪਟੀ ਕਮਿਸ਼ਨਰ ਨੇ ਵਪਾਰੀਆਂ ਅਤੇ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ, ਕਿਉਂਕਿ ਪੰਜਾਬ ਸਰਕਾਰ ਵਲੋਂ ਪਾਰਦਰਸ਼ੀ ਅਤੇ ਜਵਾਬਦੇਹ ਪ੍ਰਸ਼ਾਸਨ ਲਈ ਪਹਿਲਾਂ ਹੀ ਨਿਰਦੇਸ਼ ਜਾਰੀ ਕੀਤੇ ਗਏ ਹਨ | ਉਨ੍ਹਾਂ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਪਾਰ ਅਤੇ ਉਦਯੋਗ ਦੇ ਵਿਕਾਸ ਲਈ ਹਰ ਸੰਭਵ ਸਹਿਯੋਗ ਪ੍ਰਦਾਨ ਕਰਦਾ ਰਹੇਗਾ ਅਤੇ ਵਪਾਰੀਆਂ ਦੀਆਂ ਵਾਜਿਬ ਸਮੱਸਿਆਵਾਂ ਦਾ ਨਿਪਟਾਰਾ ਤਰਜੀਹ ਦੇ ਅਧਾਰ 'ਤੇ ਕੀਤਾ ਜਾਵੇਗਾ | ਇਸ ਮੌਕੇ ਡੀ.ਡੀ.ਪੀ.ਓ ਰੂਪ ਸਿੰਘ, ਐਕਸ਼ੀਅਨ ਪੀ.ਐੱਸ.ਪੀ.ਸੀ.ਐਲ ਇੰਜੀਅਰ ਹਰਵਿੰਦਰ ਸਿੰਘ ਧੀਮਾਨ, ਜ਼ਿਲ੍ਹਾ ਮੰਡੀ ਅਫ਼ਸਰ ਜਸਪਾਲ ਸਿੰਘ, ਲੇਬਰ ਇੰਸਪੈਕਟਰ ਗੁਰਪ੍ਰੀਤ ਸਿੰਘ, ਏ.ਐਮ.ਈ ਇੰਜ. ਨਰਿੰਦਰ ਕੁਮਾਰ, ਈ.ਟੀ.ਓ ਨਛੱਤਰ ਸਿੰਘ, ਇੰਸਪੈਕਟਰ ਦਵਿੰਦਰ ਸਿੰਘ, ਆਬਕਾਰੀ ਇੰਸਪੈਕਟਰ ਅਜੇ ਕੁਮਾਰ ਮਿੱਤਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਤੇਜ਼ੀ ਨਾਲ ਹੋ ਰਹੀ ਆਮਦ ਦੇ ਚੱਲਦਿਆਂ ਨੱਕੋ-ਨੱਕ ਭਰੀ ਸੰਗਰੂਰ ਦੀ ਅਨਾਜ ਮੰਡੀ ਅਗਲੀ ਖ਼ਬਰ ਬੀਬਾ ਕਰਮਜੀਤ ਕੌਰ ਸ਼ੇਰੋਂ ਵਲੋਂ ਮਿਲੇ ਅਹੁਦੇ 'ਤੇ ਨਾਰਾਜ਼ਗੀ ਪ੍ਰਗਟ <br/>
Ad Position 24