ਸੰਗਰੂਰ, 14 ਅਪ੍ਰੈਲ (ਧੀਰਜ ਪਸ਼ੋਰੀਆ)-ਜ਼ਿਲ੍ਹਾ ਸੰਗਰੂਰ ਜਿੱਥੇ ਪਿਛਲੇ ਸਾਲ 9.50 ਲੱਖ ਮੀਟਰਕ ਟਨ ਕਣਕ ਦੀ ਖ਼ਰੀਦ ਹੋਈ ਸੀ ਦੀ ਅਨਾਜ ਮੰਡੀ ਸੰਗਰੂਰ ਵਿਖੇ ਤੇਜ਼ੀ ਨਾਲ ਹੋ ਰਹੀ ਕਣਕ ਦੀ ਆਮਦ ਕਾਰਨ ਮੰਡੀ ਨੱਕੋ ਨੱਕ ਭਰ ਗਈ ਹੈ | ਖ਼ਰੀਦ ਸ਼ੁਰੂ ਨਾ ਹੋਣ ਕਾਰਨ ਕਿਸਾਨਾਂ ਦੀਆਂ ਪਰੇਸ਼ਾਨੀਆਂ ਵੱਧ ਰਹੀਆਂ ਹਨ ਜ਼ਿਕਰਯੋਗ ਹੈ ਕਿ ਕਣਕ ਦੀ ਪੱਕ ਰਹੀ ਫ਼ਸਲ ਉੱਤੇ ਬੇਮੌਸਮੀ ਬਰਸਾਤ ਹੋਣ ਕਾਰਨ ਜਿੱਥੇ ਵੱਡੀ ਮਿਕਦਾਰ ਵਿੱਚ ਕਣਕ ਦਾ ਦਾਣਾ ਮਾਜੂ ਪੈ ਗਿਆ ਹੈ ਉਥੇ ਬਦਰੰਗ ਵੀ ਹੋ ਗਿਆ ਹੈ | ਕਣਕ ਦੀ ਖ਼ਰੀਦ ਲਈ ਨਿਰਧਾਰਿਤ ਪੈਮਾਨਿਆਂ ਵਿੱਚ ਢਿੱਲ ਦੇਣ ਲਈ ਕੱਲ੍ਹ ਸੋਮਵਾਰ ਨੂੰ ਕੇਂਦਰੀ ਟੀਮ ਵੱਲੋਂ ਮੰਡੀ ਦਾ ਦੌਰਾ ਕਰਕੇ ਵੱਖ-ਵੱਖ ਢੇਰੀਆਂ ਤੋਂ ਕਣਕ ਦੇ ਨਮੂਨੇ ਲੈ ਗਏ ਸਨ ਜੋ ਕੇਂਦਰ ਸਰਕਾਰ ਨੂੰ ਭੇਜ ਦਿੱਤੇ ਗਏ ਹਨ | ਹੁਣ ਕਣਕ ਦੀ ਖ਼ਰੀਦ ਸ਼ੁਰੂ ਕਰਨ ਲਈ ਖ਼ਰੀਦ ਏਜੰਸੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਖ਼ਰੀਦ ਪੈਮਾਨਿਆਂ ਵਿੱਚ ਦਿੱਤੀ ਜਾਣ ਵਾਲੀ ਢਿੱਲ ਦੇ ਐਲਾਨ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ | ਅਨਾਜ ਮੰਡੀ ਸੰਗਰੂਰ ਵਿੱਚ ਆਈ ਕਣਕ ਦੀ ਫ਼ਸਲ ਨੂੰ ਦੇਖਣ ਤੋਂ ਪਤਾ ਲੱਗਦਾ ਹੈ ਕਿ ਬੇਮੌਸਮੀ ਬਰਸਾਤ ਕਾਰਨ ਜਿੱਥੇ ਵੱਡੀ ਮਾਤਰਾ ਵਿੱਚ ਕਣਕ ਦਾ ਦਾਣਾ ਮਾਜੂ ਹੋਇਆ ਹੈ ਉੱਥੇ 50% ਤੱਕ ਕਣਕ ਦਾ ਦਾਣਾ ਬਦਰੰਗ ਵੀ ਹੋ ਗਿਆ ਹੈ | ਇਸ ਨੂੰ ਲੈ ਕੇ ਕਣਕ ਦੀ ਖ਼ਰੀਦ ਲਈ ਨਿਰਧਾਰਿਤ ਨਿਯਮਾਂ ਵਿੱਚ ਰਿਆਇਤ ਲੈਣ ਲਈ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਦੇ ਅਧਿਕਾਰੀ, ਦਿੱਲੀ ਵਿਖੇ ਕੇਂਦਰੀ ਮੰਤਰੀ ਅਤੇ ਅਧਿਕਾਰੀਆਂ ਨੂੰ ਮਿਲੇ ਸਨ, ਜਿਸ ਤੋਂ ਬਾਅਦ ਕੇਂਦਰੀ ਟੀਮਾਂ ਨੇ ਪੰਜਾਬ ਦੀਆਂ ਮੰਡੀਆਂ ਦਾ ਦੌਰਾ ਕੀਤਾ ਹੈ | ਮਾਰਕੀਟ ਕਮੇਟੀ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ ਅਤੇ ਮਾਰਕੀਟ ਕਮੇਟੀ ਦੇ ਸੈਕਟਰੀ ਨਰਿੰਦਰ ਪਾਲ ਨੇ ਕਿਹਾ ਹੈ ਕਿ ਮਾਰਕੀਟ ਕਮੇਟੀ ਵੱਲੋਂ ਖ਼ਰੀਦ ਦੇ ਪ੍ਰਬੰਧ ਮੁਕੰਮਲ ਹਨ | ਅਨਾਜ ਮੰਡੀ ਸੰਗਰੂਰ ਅਤੇ ਨਾਲ ਲੱਗਦੇ ਖ਼ਰੀਦ ਕੇਂਦਰਾਂ ਵਿੱਚ ਕਿਸੇ ਵੀ ਕਿਸਾਨ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ | ਇਸੇ ਦੌਰਾਨ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਸੁੱਖਾ, ਆੜ੍ਹਤੀਆ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸੀਸ਼ਨ ਕੁਮਾਰ ਤੁੰਗਾਂ, ਕੇਵਲ ਗੁਪਤਾ, ਕਮਲ ਮਿੱਤਲ, ਵਿਜੈ ਜੈਨ, ਮਨੋਜ ਗਰਗ, ਹਰਿੰਦਰ ਬਾਵਾ, ਪ੍ਰਦੀਪ ਸਿੰਗਲਾ, ਅਮਨ ਪੂਨੀਆ, ਨਰਿੰਦਰ ਨਿੰਦੀ, ਜਤਿੰਦਰ ਗਰੇਵਾਲ, ਕੁਲਦੀਪ ਤਿਵਾੜੀ, ਨਰੇਸ਼ ਵਿੱਕੀ, ਕੇਸ਼ਵ ਸਿੰਗਲਾ, ਚਰਨਜੀਤ ਸ਼ਰਮਾ, ਦਲਵੀਰ ਅÏਲਖ,,ਦਰਸ਼ਨ ਕੁਮਾਰ ਤੁੰਗਾਂ, ਹਰਦੀਪ ਸ਼ਰਮਾ, ਵਿਜੇ ਕੁਮਾਰ ਤੋਂ ਇਲਾਵਾ ਅਕਾੳਾੂਟੈਂਟ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਤਿਵਾੜੀ, ਸੁਰਜੀਤ ਭੁੱਲਰ, ਬਲਜੀਤ ਕਾਂਝਲਾ, ਗੋਗੀ ਉਭਾਵਾਲ, ਵਕੀਲ ਮਛਾਲ, ਵਰਨ ਬੰਟੀ ਨੇ ਕਿਹਾ ਕਿ ਮੰਡੀ ਵਿੱਚ ਕਣਕ ਦੀ ਖ਼ਰੀਦ ਲਈ ਪ੍ਰਬੰਧ ਮੁਕੰਮਲ ਹਨ ਕਿਸੇ ਨੂੰ ਵੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ |