ਸੰਦੌੜ, 15 ਅਪ੍ਰੈਲ (ਗੁਰਪ੍ਰੀਤ ਸਿੰਘ ਚੀਮਾ) - ਹਲਕਾ ਮਲੇਰਕੋਟਲਾ ਦੇ ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਕਿਹਾ ਕਿ ਮਲੇਰਕੋਟਲਾ ਹਲਕੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦੇ ਪ੍ਰਬੰਧ ਪੁਖ਼ਤਾ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਵੇਗੀ | ਵਿਧਾਇਕ ਡਾ. ਜਮੀਲ ਉਰ ਰਹਿਮਾਨ ਨੇ ਅੱਜ ਅਨਾਜ ਮੰਡੀ ਸੰਦੌੜ ਅਤੇ ਕੁਠਾਲਾ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਬੋਲਦਿਆਂ ਕਿਹਾ ਕਿ ਮੰਡੀਆਂ ਵਿਚ ਪਖਾਨੇ, ਸਾਫ਼ ਸਫ਼ਾਈ, ਲਿਫ਼ਟਿੰਗ ਨੂੰ ਲੈ ਕੇ ਨਿਰੰਤਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਰਹੇ ਹਨ | ਇਸ ਮੌਕੇ ਮਾਰਕੀਟ ਕਮੇਟੀ ਸੰਦੌੜ ਦੇ ਚੇਅਰਮੈਨ ਕਰਮਜੀਤ ਸਿੰਘ ਮਾਨ ਕੁਠਾਲਾ, ਸੰਤੋਖ ਸਿੰਘ ਦਸੌਧਾ ਸਿੰਘ ਵਾਲਾ ਚੇਅਰਮੈਨ ਬਲਾਕ ਸੰਮਤੀ ਮਲੇਰਕੋਟਲਾ, ਟਰੱਕ ਯੂਨੀਅਨ ਸੰਦੌੜ ਦੇ ਪ੍ਰਧਾਨ ਚਰਨਜੀਤ ਸਿੰਘ ਚੀਮਾ, ਸੈਕਟਰੀ ਵਰਿੰਦਰ ਸਿੰਘ, ਆੜ੍ਹਤੀਆ ਰਾਮਿੰਦਰ ਸਿੰਘ ਮਾਨ, ਆੜ੍ਹਤੀਆ ਕੇਵਲਜੀਤ ਸਿੰਘ ਖੁਰਦ, ਆੜ੍ਹਤੀਆ ਸੁਖਮਿੰਦਰ ਸਿੰਘ ਮਾਣਕੀ, ਸੁੱਖਾ ਗਿੱਲ ਮਿੱਠੇਵਾਲ, ਜਗਮੋਹਨ ਸਿੰਘ ਫੌਜੇਵਾਲ, ਸਰਪੰਚ ਬਾਰਾ ਸਿੰਘ ਕਲਿਆਣ, ਹਰਪ੍ਰੀਤ ਸਿੰਘ ਲਵਲਾ, ਇੰਸਪੈਕਟਰ ਸਤਵਿੰਦਰ ਸਿੰਘ ਵੇਅਰ ਹਾਊਸ, ਇੰਸਪੈਕਟਰ ਰਸਮਿੰਦਰ ਸਿੰਘ, ਇੰਸਪੈਕਟਰ ਜਸਪ੍ਰੀਤ ਸਿੰਘ, ਮੰਡੀ ਸੁਪਰਵਾਈਜ਼ਰ ਜਗਦੀਪ ਸਿੰਘ, ਦੀਪਇੰਦਰ ਸਿੰਘ ਮਾਣਕੀ, ਗੁਰਵਿੰਦਰ ਸਿੰਘ ਆਦਿ ਹਾਜ਼ਰ ਸਨ |