ਕੁੱਪ ਕਲਾਂ, 15 ਅਪ੍ਰੈਲ (ਸੁਖਜਿੰਦਰ ਸਿੰਘ ਝੱਲ) - ਗੁਰਦੁਆਰਾ ਈਸ਼ਰ ਪ੍ਰਕਾਸ਼ ਰਾੜਾ ਸਾਹਿਬ ਬੇਗੋਵਾਲ ਵਿਖੇ ਖ਼ਾਲਸਾ ਪੰਥ ਸਾਜਨਾ ਦਿਵਸ ਅਤੇ ਵਿਸਾਖੀ ਦਿਹਾੜਾ ਸਤਿਕਾਰ ਸਹਿਤ ਮਨਾਇਆ ਗਿਆ | ਸੰਤ ਬਾਬਾ ਭਗਵਾਨ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਪ੍ਰੇਰਨਾ ਸਦਕਾ ਸੰਤ ਬਾਬਾ ਮਹਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਦੇਖਰੇਖ ਹੇਠ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਪੰਥ ਸਾਜਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸੰਤ, ਮਹਾਂਪੁਰਖ ਅਤੇ ਕਥਾ ਵਾਚਕਾਂ ਸੰਗਤਾਂ ਨੂੰ ਗੁਰਬਾਣੀ ਗਿਆਨ ਨਾਲ ਜੋੜਿਆ | ਇਸ ਤੋਂ ਇਲਾਵਾ ਢਾਡੀ ਸਿੰਘਾਂ ਨੇ ਚੜ੍ਹਦੀ ਕਲਾ ਦੀਆਂ ਵਾਰਾਂ ਗਾ ਕੇ ਸੰਗਤ ਨੂੰ ਨਿਹਾਲ ਕੀਤਾ | ਗੁਰਮਤਿ ਸਮਾਗਮ ਦੇ ਸਮਾਪਤੀ ਸਮੇਂ ਗੁਰੂਘਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਮਹਿੰਦਰ ਸਿੰਘ ਰਾੜਾ ਸਾਹਿਬ ਵਾਲਿਆਂ ਨੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ 18, 19 ਅਪ੍ਰੈਲ ਨੂੰ ਮਨਾਈ ਜਾ ਰਹੀ ਸੰਤ ਬਾਬਾ ਭਗਵਾਨ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ 'ਤੇ ਪਹੁੰਚਣ ਦਾ ਸੱਦਾ ਦਿੱਤਾ | ਇਸ ਮੌਕੇ ਭਾਈ ਗੁਰਮੇਲ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਬਲਜਿੰਦਰ ਸਿੰਘ ਸੁੱਖਾ, ਕੁਲਵੰਤ ਸਿੰਘ ਯੂਕੇ, ਅੰਮਿ੍ਤਪਾਲ ਸਿੰਘ ਯੂਕੇ, ਤੇਜਵਿੰਦਰ ਸਿੰਘ ਤੇਜੀ, ਦਵਿੰਦਰ ਸਿੰਘ ਸ਼ੇਰਪੁਰ ਰਵੀ ਸਿੰਘ ਪ੍ਰਦੀਪ ਸਿੰਘ ਛਪਾਰ ਹਰਪ੍ਰੀਤ ਸਿੰਘ ਸਿਓੜਾ, ਲਵੀ ਸਿੰਘ ਸਿਓੜਾ, ਹਰਪਾਲ ਸਿੰਘ ਪਾਲੀ ਬੇਗੋਵਾਲ ਆਦਿ ਹਾਜ਼ਰ ਸਨ |