08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਕੈਬਨਿਟ ਮੰਤਰੀ ਗੋਇਲ ਨੇ ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਵੰਡੇ

Ad Position 21
No active advertisement
ਅਜੀਤ ਡੈਸਕ 16-04-2026
ਮੂਨਕ, 15 ਅਪ੍ਰੈਲ (ਕੇਵਲ ਸਿੰਗਲਾ, ਪ੍ਰਵੀਨ ਮਦਾਨ) - ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਆਪਣੇ ਰਹਾਇਸ਼ੀ ਮਕਾਨਾਂ ਦੇ ਕਾਨੂੰਨੀ ਮਾਲਕਾਨਾ ਹੱਕ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚਲਾਈ ਜਾ ਰਹੀ ਲੋਕ-ਭਲਾਈ ਯੋਜਨਾ Tਮੇਰਾ ਘਰ ਮੇਰੇ ਨਾਮU ਤਹਿਤ ਅੱਜ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਵਿਧਾਨ ਸਭਾ ਹਲਕਾ ਲਹਿਰਾ ਦੇ ਪਿੰਡ ਬੰਗਾ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ 42 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਦੇ ਕਾਰਡ ਤਕਸੀਮ ਕੀਤੇ ਗਏ | ਇਸ ਮੌਕੇ ਪਿੰਡ ਵਾਸੀਆਂ ਵਿੱਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ, ਕਿਉਂਕਿ ਇਹ ਸਕੀਮ ਉਨ੍ਹਾਂ ਨੂੰ ਆਪਣੇ ਘਰਾਂ 'ਤੇ ਕਾਨੂੰਨੀ ਹੱਕ ਪ੍ਰਦਾਨ ਕਰਦੀ ਹੈ, ਜੋ ਲੰਮੇ ਸਮੇਂ ਤੋਂ ਉਨ੍ਹਾਂ ਦੀ ਲੋੜ ਸੀ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਖਨੌਰੀ ਮੰਡੀ ਵਿੱਚ ਕਣਕ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ ਅਗਲੀ ਖ਼ਬਰ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ, ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ - ਚੇਅਰਮੈਨ
Ad Position 24