08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਪ੍ਰਧਾਨ ਕਾਂਤਾ ਗੋਇਲ ਨੇ ਪੱਕੇ ਮਕਾਨਾਂ ਲਈ ਲਾਭਪਾਤਰੀਆਂ ਨੂੰ ਵੰਡੇ ਪ੍ਰਵਾਨਗੀ ਪੱਤਰ

Ad Position 21
No active advertisement
ਅਜੀਤ ਡੈਸਕ 16-04-2026
ਲਹਿਰਾਗਾਗਾ, 15 ਅਪ੍ਰੈਲ (ਅਸ਼ੋਕ ਗਰਗ)-ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੇ ਯਤਨਾਂ ਸਦਕਾ ਲਹਿਰਾਗਾਗਾ ਦੇ 21 ਕੱਚੇ ਮਕਾਨਾਂ ਵਾਲੇ ਪਰਿਵਾਰਾਂ ਨੂੰ ਪੱਕਾ ਮਕਾਨ ਬਣਾਉਣ ਲਈ ਨਗਰ ਕੌਂਸਲ ਲਹਿਰਾਗਾਗਾ ਦੇ ਪ੍ਰਧਾਨ ਕਾਂਤਾ ਗੋਇਲ ਵਲੋਂ ਢਾਈ ਢਾਈ ਲੱਖ ਰੁਪਏ ਦੇ ਪ੍ਰਵਾਨਗੀ ਪੱਤਰ ਸੌਂਪੇ ਗਏ | ਇਸ ਮੌਕੇ ਕਾਂਤਾ ਗੋਇਲ ਨੇ ਕਿਹਾ ਕਿ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਅਤੇ ਪੰਜਾਬ ਸਰਕਾਰ ਹਲਕੇ ਦੇ ਸਰਬ ਪੱਖੀ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਗੰਭੀਰ ਅਤੇ ਬਚਨਬੱਧ ਹੈ | ਜਲਦੀ ਹੀ ਉਕਤ ਪਰਿਵਾਰਾਂ ਨੂੰ ਪੱਕਾ ਮਕਾਨ ਬਣਾਉਣ ਲਈ ਪੈਸੇ ਜਾਰੀ ਕਰ ਦਿੱਤੇ ਜਾਣਗੇ, ਨਗਰ ਕੌਂਸਲ ਵਲੋਂ ਹਰ ਘਰ ਅਤੇ ਵਿਅਕਤੀ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਇਆ ਜਾਵੇਗਾ | ਮੈਡਮ ਕਾਂਤਾ ਗੋਇਲ ਨੇ ਪੱਕੇ ਮਕਾਨਾਂ ਦੇ ਮਨਜ਼ੂਰੀ ਪੱਤਰ ਲੈਣ ਆਏ ਲਾਭਪਾਤਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਲੋੜਾਂ ਵਿਚ ਸਭ ਤੋਂ ਅਹਿਮ ਸਿਰ 'ਤੇ ਛੱਤ ਹੈ ਅਤੇ ਇਸ ਅਹਿਮ ਜ਼ਰੂਰਤ ਨੂੰ ਪੂਰਾ ਕਰਨ ਲਈ ਸਰਕਾਰ ਬਚਨਬੱਧ ਹੈ ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹੈ ਕਿ ਸੂਬੇ ਵਿਚ ਕੋਈ ਵੀ ਪਰਿਵਾਰ ਬਿਨਾਂ ਮਕਾਨ ਦੇ ਨਾ ਰਹੇ ਹਰੇਕ ਲੋੜਵੰਦ ਦੇ ਸਿਰ ਉੱਪਰ ਛੱਤ ਹੋਵੇ | ਇਸ ਮੌਕੇ ਕਾਰਜ ਸਾਧਕ ਅਫ਼ਸਰ ਰਮਨਦੀਪ ਸ਼ਰਮਾ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬੀ.ਏ. ਸਮੈਸਟਰ ਦੂਜਾ ਦਾ ਨਤੀਜਾ ਰਿਹਾ ਸੌ ਫ਼ੀਸਦੀ ਅਗਲੀ ਖ਼ਬਰ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਖਨੌਰੀ ਮੰਡੀ ਵਿੱਚ ਕਣਕ ਦੀ ਖ਼ਰੀਦ ਦੀ ਸ਼ੁਰੂਆਤ ਕਰਵਾਈ
Ad Position 24