ਸੁਨਾਮ ਊਧਮ ਸਿੰਘ ਵਾਲਾ, 15 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ਼ਹੀਦ ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ ਆਰਟਸ ਐਂਡ ਕੰਪਿਊਟਰ ਸਾਇੰਸ ਮਹਿਲਾਂ ਚੌਂਕ ਦਾ ਬੀ.ਏ. ਸੈਸ਼ਨ ਮਈ-2025 ਸਮੈਸਟਰ ਦੂਜਾ ਦਾ ਨਤੀਜਾ ਸੌ ਫ਼ੀਸਦੀ ਰਿਹਾ | ਪ੍ਰੀਖਿਆ ਵਿਚ ਵਿਦਿਆਰਥਣ ਹੁਸ਼ਨਪ੍ਰੀਤ ਕੌਰ ਸਪੁੱਤਰੀ ਰੌਸ਼ਨ ਸਿੰਘ ਨੇ 84.83% ਅੰਕਾਂ ਨਾਲ ਪਹਿਲਾ, ਪਿੰਕੀ ਸ਼ਰਮਾ ਸਪੁੱਤਰੀ ਸੁਖਵਿੰਦਰ ਰਾਮ ਨੇ 84.55% ਅੰਕ ਲੈ ਕੇ ਦੂਜਾ ਅਤੇ ਪ੍ਰਨੀਤ ਕੌਰ ਸਪੁੱਤਰੀ ਕੁਲਦੀਪ ਸਿੰਘ ਨੇ 83.88% ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਿਲ ਕੀਤਾ | ਕਾਲਜ ਦੇ ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ ਵਲੋਂ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਗਿਆ | ਕਾਲਜ ਪਿ੍ੰਸੀਪਲ ਡਾ. ਕੁਲਵੰਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅਧਿਆਪਕਾਂ ਨੂੰ ਵਧਾਈ ਦੇ ਨਾਲ-ਨਾਲ ਭਵਿੱਖ ਵਿਚ ਹੋਰ ਵਧੀਆ ਨਤੀਜਿਆਂ ਲਈ ਪ੍ਰੇਰਿਤ ਕੀਤਾ |