08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਕਮਿਊਨਿਟੀ ਹੈਲਥ ਸੈਂਟਰ ਲਹਿਰਾਗਾਗਾ ਵਿਖੇ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 16-04-2026
ਲਹਿਰਾਗਾਗਾ, 15 ਅਪ੍ਰੈਲ (ਅਸ਼ੋਕ ਗਰਗ) - ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਬਰਿੰਦਰ ਗੋਇਲ ਵੱਲੋਂ ਲਹਿਰਾਗਾਗਾ ਵਿਖੇ ਮੈਡੀਕਲ ਕਾਲਜ ਅਤੇ ਹਸਪਤਾਲ ਖੋਲ੍ਹਣ ਦੇ ਪੰਜਾਬ ਸਰਕਾਰ ਵੱਲੋਂ ਲਏ ਗਏ ਇਤਿਹਾਸਕ ਫ਼ੈਸਲੇ ਦੇ ਪਹਿਲੇ ਕਦਮ ਅਤੇ ਲੋਕਾਂ ਨੂੰ ਫ਼ੌਰੀ ਤੌਰ ਉੱਤੇ ਮੈਡੀਕਲ ਸਹੂਲਤਾਂ ਦੇਣ ਲਈ ਲਹਿਰਾਗਾਗਾ ਵਿਚਲੇ ਕਮਿਊਨਿਟੀ ਹੈਲਥ ਸੈਂਟਰ (ਸੀ.ਐੱਚ.ਸੀ) ਵਿਖੇ, ਜਿਹੜਾ ਕਿ ਪਹਿਲਾਂ ਕਾਫੀ ਖਸਤਾ ਹਾਲਤ ਵਿੱਚ ਸੀ, ਦੀ ਕਾਇਆ ਕਲਪ ਉਪਰੰਤ, ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਦੀ ਸਹੂਲਤ ਸਮੇਤ ਓ.ਪੀ.ਡੀ. ਅਤੇ ਆਈ.ਪੀ.ਡੀ. ਸੇਵਾਵਾਂ ਸ਼ੁਰੂ ਕਰਵਾਈਆਂ ਗਈਆਂ | ਇਸ ਨਾਲ ਲਹਿਰਾਗਾਗਾ ਸਮੇਤ ਇਸ ਦੇ 50 ਕਿੱਲੋਮੀਟਰ ਘੇਰੇ ਵਿਚਲੇ ਪਿੰਡਾਂ ਤੇ ਕਸਬਿਆਂ ਨੂੰ ਲਾਭ ਹੋਵੇਗਾ | ਸੀ.ਐੱਚ.ਸੀ. ਲਹਿਰਾਗਾਗਾ ਵਿਖੇ ਪੈੱ੍ਰਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਮੈਡੀਕਲ ਸੇਵਾਵਾਂ ਜਨਹਿਤ ਟਰੱਸਟ ਦੇ ਯੂਨਿਟ, ਅਚਾਰਿਆ ਵਿਦਿਆਨੰਦ ਜੈਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਵੱਲੋਂ ਨਿਭਾਈਆਂ ਜਾਣਗੀਆਂ | ਇਸ ਉਪਰਾਲੇ ਨਾਲ ਲਹਿਰਾਗਾਗਾ ਦੀ ਪਛਾਣ ਹੁਣ ਸੰਗਰੂਰ ਤਕ ਨਹੀਂ ਪੂਰੀ ਦੁਨੀਆਂ ਵਿੱਚ ਸਥਾਪਤ ਹੋਵੇਗੀ | ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਪਸ਼ਟ ਦੱਸਿਆ ਕਿ ਇਸ ਸਿਹਤ ਸੰਸਥਾ ਨੂੰ ਕਿਸੇ ਵੀ ਰੂਪ ਵਿੱਚ ਨਿੱਜੀ ਹੱਥਾਂ ਵਿੱਚ ਨਹੀਂ ਦਿੱਤਾ ਜਾ ਰਿਹਾ | ਸਰਕਾਰ ਦਾ ਫ਼ਰਜ਼ ਹੈ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦਿੱਤੀਆਂ ਜਾਣ, ਇਸੇ ਤਹਿਤ ਜਨਹਿਤ ਟਰੱਸਟ ਦੇ ਯੂਨਿਟ, ਅਚਾਰਿਆ ਵਿਦਿਆਨੰਦ ਜੈਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰਿਸਰਚ ਨੂੰ ਸੌਂਪੀਆਂ ਗਈਆਂ ਹਨ, ਜਿਨ੍ਹਾਂ ਦਾ ਮਕਸਦ ਸਿਰਫ਼ ਮਨੁੱਖਤਾ ਦੀ ਸੇਵਾ ਹੈ ਨਾ ਕਿ ਮੁਨਾਫ਼ਾ ਕਮਾਉਣਾ ਹੈ | ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿਨ-ਰਾਤ ਇੱਕ ਕਰ ਕੇ ਕੀਤੇ ਯਤਨਾਂ ਸਦਕਾ ਬੰਦ ਪਏ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨੌਲੋਜੀ ਨੂੰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਰੂਪ ਵਿੱਚ ਮੁੜ ਸ਼ੁਰੂ ਕੀਤਾ ਜਾ ਰਿਹਾ ਹੈ | ਇਹ ਮੈਡੀਕਲ ਕਾਲਜ ਮੂਨਕ ਤੇ ਖਨੌਰੀ ਦੋਵਾਂ ਖੇਤਰਾਂ ਨੂੰ ਕਵਰ ਕਰੇਗਾ ਤੇ ਉੱਥੋਂ ਦੇ ਹਸਪਤਾਲ ਵੀ ਇਸ ਕਾਲਜ ਜ਼ਰੀਏ ਚੱਲਣਗੇ | ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਦੱਸਿਆ ਕਿ ਮੈਡੀਕਲ ਕਾਲਜ ਦੇ ਪ੍ਰੋਜੈਕਟ ਨੂੰ ਇੱਥੇ ਤਕ ਲੈ ਕੇ ਆਉਣ ਲਈ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਬਹੁਤ ਸਹਿਯੋਗ ਰਿਹਾ, ਜਿਸ ਲਈ ਉਹ ਉਨ੍ਹਾਂ ਦੇ ਧੰਨਵਾਦੀ ਹਨ | ਸ਼੍ਰੀ ਗੋਇਲ ਨੇ ਦੱਸਿਆ ਕਿ ਅਗਲੇ ਸਾਲ ਮੈਡੀਕਲ ਕਾਲਜ ਵਿਖੇ ਨਰਸਿੰਗ ਦੀਆਂ ਕਲਾਸਾਂ ਸ਼ੁਰੂ ਹੋਣਗੀਆਂ | ਇਸ ਦੇ ਨਾਲ-ਨਾਲ ਐਮ.ਡੀ. ਅਤੇ ਐਮ.ਐਸ. ਦੀਆਂ ਕਲਾਸਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਬਹੁਤੀ ਵਾਰ ਇਸ ਖੇਤਰ ਨਾਲ ਸਬੰਧਤ ਵਿਦਿਆਰਥੀ, ਜਿਹੜੇ ਬਹੁਤ ਕਾਬਲ ਹੁੰਦੇ ਸਨ ਪਰ ਸਹੂਲਤਾਂ ਦੀ ਘਾਟ ਕਰ ਕੇ ਉਹ ਡਾਕਟਰ ਬਣਨ ਤੋਂ ਰਹਿ ਜਾਂਦੇ ਸਨ, ਪਰ ਹੁਣ ਉਹ ਵਿਦਿਆਰਥੀ ਆਪਣੇ ਸੁਫ਼ਨੇ ਸਾਕਾਰ ਕਰ ਸਕਣਗੇ | ਇਸ ਮੌਕੇ ਨਗਰ ਕੌਂਸਲ ਲਹਿਰਾਗਾਗਾ ਦੇ ਪ੍ਰਧਾਨ ਮੈਡਮ ਕਾਂਤਾ ਗੋਇਲ, ਜਨਹਿਤ ਟਰੱਸਟ ਦੇ ਚੇਅਰਮੈਨ ਡਾ. ਧਰਮਪਾਲ ਜੈਨ, ਟਰੱਸਟ ਮੈਂਬਰ ਡਾ. ਰਜਨੀਸ਼ ਜੈਨ, ਐਸ.ਡੀ.ਐਮ. ਰਾਕੇਸ਼ ਪ੍ਰਕਾਸ਼ ਗਰਗ, ਸਿਵਲ ਸਰਜਨ ਡਾ. ਅਮਰਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਦਸਵੀਂ ਦੇ ਨਤੀਜੇ 'ਚ ਚਮਕੇ ਮੁੰਡੇ, ਮਾਯੰਕ ਬਾਂਸਲ ਨੇ 99.40 ਫ਼ੀਸਦੀ ਨਾਲ ਮਾਰੀ ਬਾਜ਼ੀ ਅਗਲੀ ਖ਼ਬਰ ਬੁੱਧ ਰਾਮ ਗਰਗ, ਸੂਰਜ ਭਾਨ ਬਬਲੀ, ਬਿੰਦਰ ਖਾਂ ਬਣੇ ਕਾਂਗਰਸ ਦੇ ਜ਼ਿਲ੍ਹਾ ਮੀਤ ਪ੍ਰਧਾਨ
Ad Position 24