08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਸ਼ੋ੍ਰਮਣੀ ਅਕਾਲੀ ਦਲ ਵਲੋਂ ਨਗਰ ਕੌਂਸਲ ਚੋਣਾਂ ਵਿਚ ਉਮੀਦਵਾਰਾਂ ਦੀ ਭਾਲ ਲਈ 8 ਮੈਂਬਰੀ ਕੀਤੀ ਨਿਯੁਕਤ

Ad Position 21
No active advertisement
ਅਜੀਤ ਡੈਸਕ 16-04-2026
ਭਵਾਨੀਗੜ੍ਹ , 15 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ) - ਸ਼ੋ੍ਰਮਣੀ ਅਕਾਲੀ ਦਲ ਵੱਲੋਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰ ਦੇ ਵਾਰਡਾਂ ਵਿਚ ਉਮੀਦਵਾਰਾਂ ਨੂੰ ਸਿਲੈੱਕਟ ਕਰਨ ਲਈ 8 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਲ ਪ੍ਰਧਾਨ ਹਰਵਿੰਦਰ ਸਿੰਘ ਗੋਲਡੀ ਤੂਰ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਮੁਤਾਬਿਕ ਹਲਕਾ ਇੰਚਾਰਜ ਅਰਵਿੰਦ ਖੰਨਾ ਅਤੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਵੱਲੋਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰ ਦੇ ਵਾਰਡਾਂ ਵਿਚ ਉਮੀਦਵਾਰਾਂ ਨੂੰ ਸਿਲੈੱਕਟ ਕਰਨ ਲਈ 8 ਮੈਂਬਰੀ ਕਮੇਟੀ ਜਿਨ੍ਹਾਂ ਵਿਚ ਹਰਵਿੰਦਰ ਸਿੰਘ ਗੋਲਡੀ ਤੂਰ, ਰੁਪਿੰਦਰ ਸਿੰਘ ਰੰਧਾਵਾ, ਮਾਲਵਿੰਦਰ ਸਿੰਘ, ਕਪਿਲ ਗਰਗ, ਨਰਿੰਦਰ ਕੁਮਾਰ ਸ਼ੈਲੀ, ਸੁਖਜਿੰਦਰ ਸਿੰਘ ਰੀਟੂ, ਗੁਰਦੇਵ ਗਰਗ ਅਤੇ ਸੁਸ਼ਾਂਤ ਗਰਗ ਸ਼ਾਮਿਲ ਹਨ, ਬਣਾਈ ਗਈ ਹੈ | ਉਨ੍ਹਾਂ ਦੱਸਿਆ ਕਿ ਇਹ 8 ਮੈਂਬਰੀ ਕਮੇਟੀ ਸਾਂਝੇ ਤੌਰ 'ਤੇ ਮਿਲ ਕੇ ਨਗਰ ਕੌਂਸਲ ਦੀ ਚੋਣ ਲੜਨ ਵਾਲੇ ਵਿਅਕਤੀਆਂ ਦੇ ਨਾਮ ਸਿਲੈੱਕਟ ਕਰਕੇ ਭੇਜੇਗੀ | ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵੱਲੋਂ ਸ਼ਹਿਰ ਦੇ 15 ਵਾਰਡਾਂ ਵਿਚ ਚੋਣ ਜਿੱਤਣ ਵਾਲੇ ਵਿਅਕਤੀਆਂ ਸਬੰਧੀ ਵਾਰਡ ਪੱਧਰ 'ਤੇ ਮੀਟਿੰਗਾਂ ਕਰਕੇ ਹਰ ਵਾਰਡ ਦਾ ਪੂਰੀ ਤਰ੍ਹਾਂ ਜਾਇਜ਼ਾ ਲਿਆ ਜਾਵੇਗਾ ਤਾਂ ਕਿ ਸ਼ਹਿਰ ਦੀਆਂ ਨਗਰ ਕੌਂਸਲ ਚੋਣਾਂ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਜਿਤਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਨਵੇਂ ਅੰਡਰ ਬਿ੍ਜ 'ਤੇ ਟਰੈਫ਼ਿਕ ਸਮੱਸਿਆ ਨੂੰ ਹੱਲ ਕਰਨ ਲਈ ਡੀ.ਐੱਸ.ਪੀ. ਖਹਿਰਾ ਅਤੇ ਕੈਬਨਿਟ ਮੰਤਰੀ ਦੇ ਪੀ.ਏ. ਨੇ ਲਿਆ... ਅਗਲੀ ਖ਼ਬਰ ਕੁਸ਼ਤੀ ਦੰਗਲ ਛਿੰਝ ਮੇਲ 3 ਨੂੰ <br/>
Ad Position 24