ਸੁਨਾਮ ਊਧਮ ਸਿੰਘ ਵਾਲਾ, 15 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸਥਾਨਕ ਬੱਸ ਸਟੈਂਡ ਨੇੜਲੇ ਰੇਲਵੇ ਫਾਟਕ ਬੀ-77 'ਤੇ ਨਵੇਂ ਬਣੇ ਅੰਡਰ ਬਿ੍ਜ 'ਚੋਂ ਨਿਕਲਣ ਵਾਲੀਆਂ ਬੱਸਾਂ ਸਮੇਤ ਹੋਰ ਕਈ ਵੱਡੇ ਵਾਹਨਾਂ ਅਤੇ ਸਰਵਿਸ ਰੋਡ 'ਤੇ ਲੋਕਾਂ ਵੱਲੋਂ ਕੀਤੀ ਜਾ ਬੇਲੋੜੀ ਅਤੇ ਬੇਤਰਤੀਬੀ ਵਾਹਨਾਂ ਦੀ ਪਾਰਕਿੰਗ ਕਾਰਨ ਸ਼ਹਿਰ ਦੇ ਅਗਰਵਾਲ ਚੌਂਕ ਵਿਚ ਲੱਗਣ ਵਾਲੇ ਜਾਮ ਦੇ ਠੋਸ ਹੱਲ ਦੇ ਲਈ ਡੀ.ਐਸ.ਪੀ ਸੁਨਾਮ ਊਧਮ ਸਿੰਘ ਵਾਲਾ ਹਰਵਿੰਦਰ ਸਿੰਘ ਖਹਿਰਾ ਵੱਲੋਂ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਨਿੱਜੀ ਸਹਾਇਕ ਡਾਕਟਰ ਅੰਮਿ੍ਤਪਾਲ ਸਿੰਘ ਸਿੱਧੂ ਸਮੇਤ ਜਿੱਥੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਜਾਇਜ਼ਾ ਲਿਆ ਗਿਆ ਉੱਥੇ ਹੀ ਲੋਕਾਂ ਦੇ ਸੁਝਾਅ ਵੀ ਲਏ ਗਏ ਤਾਂ ਜੋ ਆਵਾਜਾਈ ਨੂੰ ਸੁਚਾਰੂ ਬਣਾਇਆ ਜਾ ਸਕੇ | ਇਸ ਸਮੇਂ ਅੰਡਰ ਬਿ੍ਜ ਦੇ ਦੋਵੇਂ ਪਾਸੇ ਤੁਰੰਤ ਸਰਵਿਸ ਰੋਡ ਬਣਾ ਕੇ ਬੱਸ ਸਟੈਂਡ ਵਿਚ ਆਉਣ ਜਾਣ ਵਾਲੀਆਂ ਬੱਸਾਂ ਦੀ ਆਵਾਜਾਈ ਵਨ ਵੇਅ ਕਰਨ 'ਤੇ ਵੀ ਵਿਚਾਰ ਕੀਤਾ ਗਿਆ | ਇਸ ਮੌਕੇ ਟਰੈਫ਼ਿਕ ਪੁਲਿਸ ਸੁਨਾਮ ਊਧਮ ਸਿੰਘ ਵਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਨਿਰਭੈ ਸਿੰਘ, ਸਹਾਇਕ ਥਾਣੇਦਾਰ ਕੁਲਵੰਤ ਸਿੰਘ, ਪੀ.ਆਰ.ਟੀ.ਸੀ. ਦੇ ਅੱਡਾ ਇੰਚਾਰਜ ਪੁਸ਼ਪਿੰਦਰ ਸਿੰਘ, ਪਾਵਰਕਾਮ ਦੇ ਜੂਨੀਅਰ ਇੰਜੀਨੀਅਰ ਹਰਮੀਤ ਸਿੰਘ, ਪੰਕਜ ਅਰੋੜਾ,