08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਮਲੇਰਕੋਟਲਾ 'ਚ ਜ਼ਿਲ੍ਹਾ ਪ੍ਰਧਾਨ ਬੀਬਾ ਨਿਸ਼ਾਤ ਅਖ਼ਤਰ ਦੀ ਅਗਵਾਈ ਹੇਠ ਕਾਂਗਰਸ ਦੇ ਕਾਫ਼ਲੇ ਨੇ ਫੜੀ ਰਫ਼ਤਾਰ

Ad Position 21
No active advertisement
ਅਜੀਤ ਡੈਸਕ 16-04-2026
ਮਲੇਰਕੋਟਲਾ, 15 ਅਪ੍ਰੈਲ (ਮਨਜਿੰਦਰ ਸਿੰਘ ਸਰੌਦ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਜ਼ਿਲ੍ਹਾ ਮਲੇਰਕੋਟਲਾ ਦੇ ਅੰਦਰ ਕਾਂਗਰਸ ਪਾਰਟੀ ਵੱਲੋਂ ਪਿੰਡਾਂ ਅੰਦਰ ਜਾ ਕੇ ਮੀਟਿੰਗਾਂ ਦਾ ਦੌਰ ਆਰੰਭਿਆ ਹੋਇਆ ਹੈ | ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬੀਬਾ ਰਜ਼ੀਆ ਸੁਲਤਾਨਾ ਤੇ ਸਾਬਕਾ ਉੱਚ ਪੁਲਿਸ ਅਧਿਕਾਰੀ ਮੁਹੰਮਦ ਮੁਸਤਫ਼ਾ ਦੀ ਸਪੁੱਤਰੀ ਤੇ ਮੌਜੂਦਾ ਸਮੇਂ ਜ਼ਿਲ੍ਹਾ ਮਲੇਰਕੋਟਲਾ ਤੋਂ ਕਾਂਗਰਸ ਦੇ ਪ੍ਰਧਾਨ ਬੀਬਾ ਨਿਸ਼ਾਤ ਅਖ਼ਤਰ ਵੱਲੋਂ ਪੂਰੀ ਸਰਗਰਮੀ ਵਿੱਢ ਕੇ ਕਾਂਗਰਸੀ ਵਰਕਰਾਂ ਤੇ ਆਗੂਆਂ ਦੇ ਨਾਲ ਰਾਬਤਾ ਸਾਧਦਿਆਂ ਉਨ੍ਹਾਂ ਦੇ ਦੁੱਖ-ਸੁੱਖ ਵਿੱਚ ਸਹਾਈ ਹੋ ਕੇ ਆਪਣੇ-ਪਣ ਰਾਹੀਂ ਉਨ੍ਹਾਂ ਦੇ ਅੱਲ੍ਹੇ ਦਰਦਾਂ ਨੂੰ ਨੇੜਿਉਂ ਜਾਣਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਆਪਣੇ ਮਾਪਿਆਂ ਦੇ ਨਕਸ਼ੇ ਕਦਮਾਂ ਤੇ ਚੱਲਦਿਆਂ ਪੂਰੀ ਤਰ੍ਹਾਂ ਨਿਠ ਕੇ ਰਾਜਨੀਤੀ ਦੇ ਡੂੰਘੇ ਸਮੁੰਦਰ ਅੰਦਰ 24 ਘੰਟੇ ਕੰਮ ਕਰਨ ਦੀ ਸਮਰੱਥਾ ਰੱਖਣ ਵਾਲੇ ਬੀਬਾ ਨਿਸ਼ਾਤ ਅਖ਼ਤਰ ਆਪਣੀ ਟੀਮ ਦੇ ਨਾਲ ਵਿਉਂਤਬੰਦੀ ਰਾਹੀਂ ਹਲਕਾ ਮਲੇਰਕੋਟਲਾ ਦੇ ਸਿਆਸੀ ਕਿਲ੍ਹੇ ਨੂੰ ਸਰ ਕਰਨ ਦੇ ਲਈ ਯਤਨਸ਼ੀਲ ਹਨ | ਬੀਬਾ ਨਿਸ਼ਾਂਤ ਅਖ਼ਤਰ ਵੱਲੋਂ ਹਲਕੇ ਦੇ ਪਿੰਡਾਂ ਅੰਦਰ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੇ ਅੰਦਰ ਨੌਜਵਾਨ ਵਰਗ ਦੀ ਵੱਡੀ ਸ਼ਮੂਲੀਅਤ ਸਿਆਸੀ ਆਗੂਆਂ ਦਾ ਧਿਆਨ ਆਪਣੇ ਵੱਲ ਜ਼ਰੂਰ ਖਿੱਚਦੀ ਹੈ | ਜ਼ਿਲ੍ਹਾ ਮਲੇਰਕੋਟਲਾ ਦੇ ਦੋਵਾਂ ਹਲਕਿਆਂ ਦੀ ਲੀਡਰਸ਼ਿਪ ਪੂਰੀ ਤਰ੍ਹਾਂ ਉਨ੍ਹਾਂ ਦੇ ਕਾਫ਼ਲੇ ਦੇ ਵਿੱਚ ਸ਼ੁਮਾਰ ਹੋ ਕੇ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਲਈ ਮੈਦਾਨ ਵਿੱਚ ਨਿੱਤਰੀ ਵਿਖਾਈ ਦਿੰਦੀ ਹੈ | ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬੀਬਾ ਰਜ਼ੀਆ ਸੁਲਤਾਨਾ ਵੱਲੋਂ ਕਾਂਗਰਸ ਸਰਕਾਰ ਵੇਲੇ ਕੀਤੇ ਵਿਕਾਸ ਨੂੰ ਆਧਾਰ ਬਣਾ ਕੇ ਬੀਬਾ ਨਿਸ਼ਾਂਤ ਅਖ਼ਤਰ ਵੱਲੋਂ ਹਲਕੇ ਅੰਦਰ ਵਿਚਰਦਿਆਂ 'ਸੱਚੀ ਰੂਹ' ਨਾਲ ਕੰਮ ਕੀਤਾ ਜਾ ਰਿਹਾ ਹੈ | ਹਲਕੇ ਦੇ ਕਾਂਗਰਸੀ ਆਗੂ ਤੇ ਵਰਕਰਾਂ ਵੱਲੋਂ ਬੁਲੰਦ ਇਰਾਦਿਆਂ ਦੇ ਨਾਲ ਬੀਬਾ ਨਿਸ਼ਾਂਤ ਅਖ਼ਤਰ ਨੂੰ ਆਪਣਾ ਆਗੂ ਮੰਨ ਕੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਲਈ ਕਮਰਕਸੇ ਮਾਰ ਕੇ ਮੀਟਿੰਗਾਂ ਵਿੱਚ ਭਾਗ ਲੈਂਦਿਆਂ ਹੋਇਆਂ ਪੂਰੇ ਜੋਸ਼ ਤੇ ਜਜ਼ਬੇ ਰਾਹੀਂ ਕੰਮ ਕਰਨ ਨੂੰ ਤਰਜ਼ੀਹ ਦਿੱਤੀ ਜਾ ਰਹੀ ਹੈ | ਕੁੱਝ ਵੀ ਹੋਵੇ ਬੀਬਾ ਨਿਸ਼ਾਤ ਅਖ਼ਤਰ ਦੀ ਅਗਵਾਈ ਹੇਠ ਕਾਂਗਰਸ ਦੇ ਕਾਫ਼ਲੇ ਵੱਲੋਂ ਫੜੀ ਰਫ਼ਤਾਰ ਦੀ ਚਰਚਾ ਰਾਜਨੀਤਿਕ ਗਲਿਆਰਿਆਂ ਅੰਦਰ ਜ਼ਰੂਰ ਸੁਣਾਈ ਦਿੰਦੀ ਹੈ |
Ad Position 22
No active advertisement
ਪਿਛਲੀ ਖ਼ਬਰ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026, ਪੰਜਾਬ ਸਰਕਾਰ ਦਾ ਇਤਿਹਾਸਕ ਕਦਮ-'ਆਪ' ਆਗੂ ਅਗਲੀ ਖ਼ਬਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖਤ ਕਾਨੂੰਨ ਸ਼ਲਾਘਾਯੋਗ, ਸੀਨੀਅਰ ਆਪ ਆਗੂ ਮੁੱਖ ਮੰਤਰੀ ਦੇ ਫ਼ੈਸਲ...
Ad Position 24