08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

-ਮਾਮਲਾ 31000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਕਟੌਤੀ ਦਾ- 1007 ਦਫ਼ਤਰੀ ਮੁਲਾਜ਼ਮ 18 ਅਪ੍ਰੈਲ ਨੂੰ ਆਪਣੇ ਬੱਚੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਘਰ ਛੱਡਣ ਜਾਣਗੇ

Ad Position 21
No active advertisement
ਅਜੀਤ ਡੈਸਕ 16-04-2026
ਲਹਿਰਾਗਾਗਾ, 15 ਅਪ੍ਰੈਲ (ਅਸ਼ੋਕ ਗਰਗ)-ਸਿੱਖਿਆ ਵਿਭਾਗ ਵਿਚ ਪਿਛਲੇ 20 ਸਾਲਾਂ ਤੋਂ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਦੇ ਰਹੇ ਦਫ਼ਤਰੀ ਕਰਮਚਾਰੀਆਂ ਦੀਆਂ ਤਨਖ਼ਾਹਾਂ 'ਤੇ 31000 ਰੁਪਏ ਪ੍ਰਤੀ ਮਹੀਨਾ ਕੱਟ ਲਗਾਉਣ ਅਤੇ ਵਾਰ ਵਾਰ ਮੀਟਿੰਗਾਂ ਵਿਚ ਭਰੋਸਾ ਦੇ ਕੇ ਤਨਖ਼ਾਹਾਂ ਦਾ ਮਸਲਾ ਹੱਲ ਨਾ ਕਰਨ ਦੇ ਰੋਸ ਵਿਚ ਆਏ ਸਿੱਖਿਆ ਵਿਭਾਗ ਦੇ 1007 ਦਫ਼ਤਰੀ ਕਰਮਚਾਰੀਆਂ ਵੱਲੋਂ 18 ਅਪ੍ਰੈਲ ਨੂੰ ਦਿੜ੍ਹਬਾ ਵਿਖੇ ਰੈਲੀ ਕਰਕੇ ਆਪਣੇ ਬੱਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਛੱਡਣ ਦਾ ਐਲਾਨ ਕਰ ਦਿੱਤਾ ਹੈ | ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਵਜ਼ਾਰਤ ਵੱਲੋਂ 8 ਸਤੰਬਰ ਨੂੰ ਹੋਈ ਕੈਬਿਨਟ ਮੀਟਿੰਗ ਦੌਰਾਨ 1007 ਕਰਮਚਾਰੀਆਂ ਦੀ ਤਨਖ਼ਾਹ 'ਤੇ ਕਟੌਤੀ ਕਰਨ ਦਾ ਮਤਾ ਪਾਸ ਕੀਤਾ ਸੀ ਜਿਸ ਦਾ ਨੋਟੀਫ਼ਿਕੇਸ਼ਨ 23.09.2025 ਨੂੰ ਕੀਤਾ ਗਿਆ ਪਰ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਹੋਈਆ ਮੀਟਿੰਗਾਂ ਦੌਰਾਨ ਉਨ੍ਹਾਂ ਵੱਲੋਂ ਵਾਰ ਵਾਰ ਭਰੋਸਾ ਦਿੱਤਾ ਗਿਆ ਕਿ ਤਨਖ਼ਾਹ ਦੀ ਕਟੌਤੀ ਨਹੀ ਹੋਵੇਗੀ ਪ੍ਰੰਤੂ ਸਿੱਖਿਆ ਵਿਭਾਗ ਵੱਲੋਂ 24 ਫਰਵਰੀ 2026 ਨੂੰ ਤਨਖ਼ਾਹ ਕਟੌਤੀ ਦੇ ਹੁਕਮ ਲਾਗੂ ਕਰ ਦਿੱਤੇ ਗਏ | ਵਿੱਤ ਮੰਤਰੀ ਦਫ਼ਤਰ ਵੱਲੋਂ 27 ਫਰਵਰੀ ਦੀ ਮੀਟਿੰਗ 5 ਮਾਰਚ ਤੇ ਮੁਲਤਵੀ ਕੀਤੀ ਮੁੜ 6 ਮਾਰਚ, 27 ਮਾਰਚ ਤੇ 10 ਅਪ੍ਰੈਲ ਤੇ ਮੁਲਤਵੀ ਕਰ ਦਿੱਤੀ ਗਈ | ਹੁਣ 10 ਅਪ੍ਰੈਲ ਨੂੰ ਜਦ ਮੁਲਾਜ਼ਮ ਮੀਟਿੰਗ ਕਰਨ ਗਏ ਤਾਂ ਦਫ਼ਤਰ ਅਧਿਕਾਰੀਆਂ ਵੱਲੋਂ ਮੁੜ ਤੋਂ ਮੀਟਿੰਗ ਮੁਲਤਵੀ ਕਰਨ ਦਾ ਸੰਦੇਸ਼ ਦਿੱਤਾ ਜਿਸ ਕਰਕੇ ਕਰਮਚਾਰੀਆਂ ਵਿਚ ਰੋਸ ਤੇ ਨਿਰਾਸ਼ਾ ਦੀ ਲਹਿਰ ਹੈ | ਜੁਆਇੰਟ ਐਕਸ਼ਨ ਕਮੇਟੀ, ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਦੇ ਆਗੂ ਉਂਕਾਰ ਸਿੰਘ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਿਛਲੇ 7-8 ਮਹੀਨਿਆਂ ਤੋਂ ਮੁਲਾਜ਼ਮਾਂ ਨੂੰ ਲਾਰੇ ਲਗਾ ਰਹੇ ਹਨ ਕਿ ਮੁਲਾਜ਼ਮਾਂ ਦੀਆ ਤਨਖ਼ਾਹਾਂ 'ਤੇ ਕੋਈ ਕਟੌਤੀ ਨਹੀ ਕੀਤੀ ਜਾਵੇਗੀ ਪਰ ਹੁਣ ਮੁਲਾਜ਼ਮਾਂ ਦੀਆ ਤਨਖ਼ਾਹਾਂ 'ਤੇ 31000-31000 ਦਾ ਕੱਟ ਲਗਾ ਕੇ ਮੁਲਜ਼ਮਾਂ ਨੂੰ ਖੁਦਕੁਸ਼ੀਆਂ ਕਰਨ ਤੇ ਮਜਬੂਰ ਕੀਤਾ ਜਾ ਰਿਹਾ ਹੈ | ਆਗੂਆਂ ਨੇ ਕਿਹਾ ਕਿ ਤਨਖ਼ਾਹ ਕਟੌਤੀ ਨਾਲ ਕਰਮਚਾਰੀ ਆਪਣੇ ਬੱਚਿਆ ਦਾ ਪਾਲਣ ਪੋਸ਼ਣ ਨਹੀਂ ਕਰ ਸਕਣਗੇ ਇਸ ਲਈ ਉਨ੍ਹਾਂ ਫੈਸਲਾ ਕੀਤਾ ਹੈ ਕਿ ਮੁਲਾਜ਼ਮ 18 ਅਪ੍ਰੈਲ ਨੂੰ ਆਪਣੇ ਬੱਚੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਘਰ ਦਿੜ੍ਹਬਾ ਵਿਖੇ ਛੱਡ ਕੇ ਆਉਣਗੇ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਵਿਚ ਨਵੀਆਂ ਨਿਯੁਕਤੀਆਂ, ਸੰਗਠਨ ਮਜ਼ਬੂਤੀ ਵੱਲ ਵੱਡਾ ਕਦਮ-ਗਾਗਾ, ਸਿੱਧੂ ਅਗਲੀ ਖ਼ਬਰ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ-2026, ਪੰਜਾਬ ਸਰਕਾਰ ਦਾ ਇਤਿਹਾਸਕ ਕਦਮ-'ਆਪ' ਆਗੂ
Ad Position 24