08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਜ਼ਿਲ੍ਹਾ ਕਾਂਗਰਸ ਕਮੇਟੀ ਸੰਗਰੂਰ ਵਿਚ ਨਵੀਆਂ ਨਿਯੁਕਤੀਆਂ, ਸੰਗਠਨ ਮਜ਼ਬੂਤੀ ਵੱਲ ਵੱਡਾ ਕਦਮ-ਗਾਗਾ, ਸਿੱਧੂ

Ad Position 21
No active advertisement
ਅਜੀਤ ਡੈਸਕ 16-04-2026
ਲਹਿਰਾਗਾਗਾ, 15 ਅਪ੍ਰੈਲ (ਅਸ਼ੋਕ ਗਰਗ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਸੰਗਰੂਰ ਵਿਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਨਵੀਆਂ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ | ਇਹ ਨਿਯੁਕਤੀਆਂ ਮਿਸ਼ਨ 2027 ਨੂੰ ਧਿਆਨ ਵਿਚ ਰੱਖਦਿਆਂ ਕੀਤੀਆਂ ਗਈਆਂ ਹਨ | ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਹਲਕਾ ਲਹਿਰਾਗਾਗਾ ਨਾਲ ਸੰਬੰਧਿਤ ਆਗੂਆਂ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਵਿਚ ਵੱਖ-ਵੱਖ ਅਹੁਦਿਆਂ 'ਤੇ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ | ਇਨ੍ਹਾਂ ਵਿਚ ਸਰਦੂਲ ਸਿੰਘ ਅਤੇ ਸ੍ਰੀ ਮਹਾਂਵੀਰ ਢੇਲਾ ਖਨੋਰੀ ਨੂੰ ਵਾਈਸ ਪ੍ਰਧਾਨ, ਜਦਕਿ ਮਾਸਟਰ ਮਨਜੀਤ ਸਿੰਘ, ਰਣਧੀਰ ਸਿੰਘ ਆਲਮਪੁਰ ਅਤੇ ਸੂਰਜ ਅਰੋੜਾ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ | ਇਹ ਨਿਯੁਕਤੀਆਂ ਖ਼ਾਸ ਤੌਰ 'ਤੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਗਾਗਾ ਅਤੇ ਹਲਕਾ ਲਹਿਰਾਗਾਗਾ ਤੋਂ ਕਾਂਗਰਸ ਆਗੂ ਦੁਰਲੱਭ ਸਿੰਘ ਸਿੱਧੂ ਦੀਆਂ ਸਿਫ਼ਾਰਸ਼ਾਂ 'ਤੇ ਕੀਤੀਆਂ ਗਈਆਂ ਹਨ, ਜਿਸ ਨਾਲ ਸਥਾਨਕ ਪੱਧਰ 'ਤੇ ਮਜ਼ਬੂਤ ਅਤੇ ਸਰਗਰਮ ਟੀਮ ਨੂੰ ਅੱਗੇ ਲਿਆਂਦਾ ਗਿਆ ਹੈ | ਪਾਰਟੀ ਆਗੂਆਂ ਨੇ ਕਿਹਾ ਕਿ ਨਵ-ਨਿਯੁਕਤ ਟੀਮ ਤੋਂ ਉਮੀਦ ਹੈ ਕਿ ਉਹ ਪੂਰੀ ਲਗਨ ਨਾਲ ਕੰਮ ਕਰਦੇ ਹੋਏ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਗੇ ਅਤੇ ਹਲਕਾ ਲਹਿਰਾ ਵਿਚ ਕਾਂਗਰਸ ਨੂੰ ਹੋਰ ਮਜ਼ਬੂਤ ਕਰਨਗੇ | ਕਾਂਗਰਸ ਆਗੂਆਂ ਨੇ ਵਿਸ਼ਵਾਸ ਜਤਾਇਆ ਕਿ ਇਹ ਨਵੀਆਂ ਨਿਯੁਕਤੀਆਂ ਜ਼ਿਲ੍ਹਾ ਸੰਗਰੂਰ ਵਿਚ ਪਾਰਟੀ ਨੂੰ ਨਵੀਂ ਦਿਸ਼ਾ ਦੇਣਗੀਆਂ ਅਤੇ ਆਉਣ ਵਾਲੀਆਂ ਚੋਣਾਂ ਵਿਚ ਕਾਂਗਰਸ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ |
Ad Position 22
No active advertisement
ਪਿਛਲੀ ਖ਼ਬਰ ਅਗਰਵਾਲ ਭਾਈਚਾਰੇ ਦੀ 5143ਵੇਂ ਸਥਾਪਨਾ ਦਿਵਸ ਮਨਾਉਣ ਦੀ ਰੂਪ ਰੇਖਾ ਉਲੀਕਣ ਸੰਬੰਧੀ ਹੋਈ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ -ਮਾਮਲਾ 31000 ਰੁਪਏ ਪ੍ਰਤੀ ਮਹੀਨਾ ਤਨਖ਼ਾਹ ਕਟੌਤੀ ਦਾ- 1007 ਦਫ਼ਤਰੀ ਮੁਲਾਜ਼ਮ 18 ਅਪ੍ਰੈਲ ਨੂੰ ਆਪਣੇ ਬੱਚੇ ਵਿੱਤ ਮ...
Ad Position 24