08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਗੋਲਡੀ ਨਾਗਰਾ ਅਨਾਜ ਮੰਡੀ ਵਿਚ ਖ਼ਰੀਦ ਪ੍ਰਬੰਧਾਂ ਤੋਂ ਅਸੰਤੁਸ਼ਟ ਹੋਏ

Ad Position 21
No active advertisement
ਅਜੀਤ ਡੈਸਕ 16-04-2026
ਭਵਾਨੀਗੜ੍ਹ, 15 ਅਪ੍ਰੈਲ (ਰਣਧੀਰ ਸਿੰਘ ਫੱਗੂਵਾਲਾ)-ਆਪ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਅਨਾਜ ਮੰਡੀਆਂ ਵਿਚ ਕਣਕ ਦੀ ਬੋਲੀ ਸ਼ੁਰੂ ਕਰਾਉਂਦਿਆਂ ਵੱਡੇ-ਵੱਡੇ ਦਾਅਵੇ ਕੀਤੇ, ਪਰ ਮੰਡੀਆਂ ਵਿਚ ਕੋਈ ਪ੍ਰਬੰਧ ਨਾ ਹੋਣ ਕਾਰਨ ਇਹ ਦਾਅਵੇ ਖੋਖਲੇ ਹੀ ਸਾਬਿਤ ਹੋਏ, ਇਹ ਵਿਚਾਰ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਸੁਨਾਮ ਦੇ ਇੰਚਾਰਜ ਵਿਨਰਜੀਤ ਸਿੰਘ ਗੋਲਡੀ ਨੇ ਨਾਗਰਾ ਦੀ ਅਨਾਜ ਮੰਡੀ ਵਿਖੇ ਖ਼ਰੀਦ ਪ੍ਰਬੰਧਾਂ ਤੋਂ ਅਸੰਤੁਸ਼ਟ ਹੁੰਦਿਆਂ ਸਾਂਝੇ ਕੀਤੇ | ਉਨ੍ਹਾਂ ਕਿਹਾ ਕਿ 1 ਅਪ੍ਰੈਲ ਤੋਂ ਕਣਕ ਦੀ ਖ਼ਰੀਦ ਸ਼ੁਰੂ ਕੀਤੀ ਗਈ ਹੈ, ਪਰ 14 ਦਿਨ ਲੰਘ ਜਾਣ ਦੇ ਬਾਵਜੂਦ ਅਨਾਜ ਮੰਡੀਆਂ ਵਿਚ ਖ਼ਰੀਦ ਏਜੰਸੀਆਂ ਵੱਲੋਂ ਕੋਈ ਖ਼ਰੀਦ ਨਹੀਂ ਕੀਤੀ ਜਾ ਰਹੀ, ਜਿਸ ਕਰਕੇ ਕਿਸਾਨ ਮੰਡੀਆਂ ਵਿਚ ਪ੍ਰੇਸ਼ਾਨ ਹੋ ਰਹੇ ਹਨ | ਉਨ੍ਹਾਂ ਅਨਾਜ ਮੰਡੀ ਕਿਸਾਨਾਂ ਦਾ ਹਾਲਚਾਲ ਪੁੱਛਿਆ ਅਤੇ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਹਰ ਕਿਸਾਨ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਵਾਉਣ ਦਾ ਭਰੋਸਾ ਦਿੰਦਿਆਂ ਆਪ ਸਰਕਾਰ 'ਤੇ ਨਿਸ਼ਾਨੇ ਸਾਧੇ | ਇਸ ਮੌਕੇ 'ਤੇ ਕਿਸਾਨ ਆਗੂ ਦਰਬਾਰਾ ਸਿੰਘ ਨਾਗਰਾ, ਕੁਲਜੀਤ ਸਿੰਘ ਨਾਗਰਾ ਪ੍ਰਧਾਨ ਕੋਆਪਰੇਟਿਵ ਸੁਸਾਇਟੀ, ਜਰਨੈਲ ਸਿੰਘ ਬਾਬਾ, ਗੁਰਜੰਟ ਸਿੰਘ, ਬਹਾਦਰ ਸਿੰਘ, ਬਿੰਦਰ ਸਿੰਘ, ਗੁਰਚਰਨ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਕਣਕ ਦੀ ਖ਼ਰੀਦ ਸ਼ੁਰੂ ਨਾ ਕਰਵਾਉਣਾ ਫੇਲ੍ਹੀਅਰ ਦੀ ਨਿਸ਼ਾਨੀ-ਪਰਮਿੰਦਰ ਸਿੰਘ ਢੀਂਡਸਾ ਅਗਲੀ ਖ਼ਬਰ ਰਜੀਵ ਸ਼ਰਮਾ ਲਾਇਨਜ਼ ਕਲੱਬ ਸੰਗਰੂਰ ਰੋਇਲ ਦੇ ਪ੍ਰਧਾਨ ਬਣੇ
Ad Position 24