23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ 17 ਅਪ੍ਰੈਲ ਨੂੰ ਰੇਲਾਂ ਰੋਕਣ ਦਾ ਐਲਾਨ

Ad Position 21
No active advertisement
ਅਜੀਤ ਡੈਸਕ 17-04-2026
ਛਾਜਲੀ, 16 ਅਪ੍ਰੈਲ (ਅਜਾਇਬ ਸਿੰਘ ਨੀਲੋਵਾਲ) - ਛਾਜਲੀ ਦੀ ਅਨਾਜ ਮੰਡੀ ਵਿੱਚ ਕਣਕ ਦੀ ਖ਼ਰੀਦ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲ ਰਿਹਾ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਕਾਰਜਕਾਰੀ ਪ੍ਰਧਾਨ ਸੰਤ ਰਾਮ ਛਾਜਲੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮੰਡੀ ਵਿੱਚ 14ਵੇਂ ਦਿਨ ਵੀ ਨਾ ਮਾਤਰ ਬੋਲੀ ਲੱਗ ਰਹੀ ਹੈ ਅਤੇ ਬਾਰਦਾਨੇ ਦੀ ਭਾਰੀ ਘਾਟ ਕਾਰਨ ਕਿਸਾਨ ਪਰੇਸ਼ਾਨ ਹਨ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਅਧਿਕਾਰੀ ਮਾਜੂ ਦਾਣੇ ਦੇ ਨਾਂ 'ਤੇ ਕਿਸਾਨਾਂ ਦੀ ਕਣਕ ਦੀ ਖ਼ਰੀਦ ਨੂੰ ਰੋਕ ਰਹੇ ਹਨ, ਜੋ ਕਿ ਕਿਸਾਨਾਂ ਨਾਲ ਵੱਡਾ ਧੋਖਾ ਹੈ | ਉਨ੍ਹਾਂ ਦੱਸਿਆ ਕਿ ਹਰ ਸਾਲ 1 ਅਪ੍ਰੈਲ ਤੋਂ ਖ਼ਰੀਦ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਅਤੇ 10 ਅਪ੍ਰੈਲ ਤੱਕ ਮੰਡੀ ਵਿੱਚ ਬੋਲੀ ਅਤੇ ਚੁਕਾਈ ਦਾ ਕੰਮ ਸ਼ੁਰੂ ਹੋ ਜਾਂਦਾ ਹੈ, ਪਰ ਇਸ ਵਾਰ 15 ਦਿਨ ਬੀਤ ਜਾਣ ਦੇ ਬਾਵਜੂਦ ਵੀ ਨਾ ਕੋਈ ਸਰਕਾਰੀ ਅਧਿਕਾਰੀ ਮੰਡੀ ਵਿੱਚ ਪਹੁੰਚਿਆ ਹੈ ਅਤੇ ਨਾ ਹੀ ਕੋਈ ਢੰਗ ਦਾ ਪ੍ਰਬੰਧ ਕੀਤਾ ਗਿਆ ਹੈ | ਸੰਤ ਰਾਮ ਛਾਜਲੀ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀ ਸ਼ਹਿ 'ਤੇ ਪੰਜਾਬ ਸਰਕਾਰ ਦੇ ਅਧਿਕਾਰੀ ਕਿਸਾਨਾਂ ਦੀ ਫਸਲ ਖ਼ਰੀਦਣ ਲਈ ਤਿਆਰ ਨਹੀਂ ਹਨ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸੋਨੇ ਵਰਗੀ ਕਣਕ ਮੰਡੀ ਵਿੱਚ ਰੁੱਲ ਰਹੀ ਹੈ, ਜਦਕਿ ਲੇਬਰ ਵੱਲੋਂ ਝਾਰ ਲਾ ਕੇ ਕਣਕ ਨੂੰ ਸਾਫ ਕਰਕੇ ਰੱਖਿਆ ਗਿਆ ਹੈ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਤੁਰੰਤ ਖ਼ਰੀਦ ਪ੍ਰਕਿਰਿਆ ਸ਼ੁਰੂ ਨਾ ਕੀਤੀ ਗਈ ਤਾਂ ਕਿਸਾਨ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਇਸ ਸਬੰਧੀ 17 ਅਪ੍ਰੈਲ ਨੂੰ ਸੁਨਾਮ ਦੇ ਰੇਲਵੇ ਸਟੇਸ਼ਨ 'ਤੇ ਰੇਲ ਰੋਕੋ ਅੰਦੋਲਨ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਦੀ ਪੂਰੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ | ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਆਗੂ ਅਤੇ ਮੈਂਬਰ ਹਾਜ਼ਰ ਸਨ, ਜਿਨ੍ਹਾਂ ਨੇ ਇਕਜੁੱਟ ਹੋ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਸੰਕਲਪ ਕੀਤਾ | ਦੂਜੇ ਪਾਸੇ ਖ਼ਰੀਦ ਏਜੰਸੀ ਪਨਸਪ ਦੇ ਅਧਿਕਾਰੀ ਕਿਸੇ ਵੀ ਤਰ੍ਹਾਂ ਦਾ ਜਵਾਬ ਦੇਣ ਤੋਂ ਟਾਲਾ ਵੱਟਦੇ ਨਜ਼ਰ ਆਏ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਤੇ ਰਾਜਸਥਾਨ ਦੀ ਤਰਜ਼ 'ਤੇ ਕੇਂਦਰ ਸਰਕਾਰ ਫ਼ਸਲ ਖ਼ਰੀਦ 'ਚ ਤੁਰੰਤ ਨਿਯਮਾਂ 'ਚ ਢਿੱਲ ਦ... ਅਗਲੀ ਖ਼ਬਰ 'ਆਪ' ਸਰਕਾਰ ਨੇ ਕਿਸਾਨਾਂ ਨੂੰ ਮੰਡੀਆਂ 'ਚ ਰੁਲਣ ਲਈ ਮਜਬੂਰ ਕੀਤਾ- ਬਹਿਣੀਵਾਲ <br/>
Ad Position 24