23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਵਿਧਾਇਕ ਗੱਜਣਮਾਜਰਾ ਨੇ ਅਨਾਜ ਮੰਡੀ ਵਿਖੇ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ

Ad Position 21
No active advertisement
ਅਜੀਤ ਡੈਸਕ 17-04-2026
ਅਹਿਮਦਗੜ੍ਹ, 16 ਅਪ੍ਰੈਲ (ਮਹੋਲੀ, ਪੁਰੀ, ਖੇੜਾ) - ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਵੱਲੋਂ ਅਨਾਜ ਮੰਡੀ ਅਹਿਮਦਗੜ੍ਹ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਦੀ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕਰਵਾਈ ਗਈ | ਉਨ੍ਹਾਂ ਮੰਡੀ ਵਿਚ ਪਹੁੰਚ ਕੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ, ਖ਼ਰੀਦ ਏਜੰਸੀਆਂ ਦੇ ਇੰਸਪੈਕਟਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਮੰਡੀ ਵਿਚ ਆਉਣ ਵਾਲੇ ਹਰ ਇਕ ਕਿਸਾਨ ਨੂੰ ਸੁਵਿਧਾਜਨਕ ਮਾਹੌਲ ਪ੍ਰਦਾਨ ਕੀਤਾ ਜਾਵੇ | ਉਨ੍ਹਾਂ ਤਸੱਲੀ ਪ੍ਰਗਟ ਕਰਦੇ ਕਿਹਾ ਪੰਜਾਬ ਸਰਕਾਰ ਵੱਲੋਂ ਕਣਕ ਦੀ ਖ਼ਰੀਦ ਯਕੀਨੀ ਬਣਾਈ ਜਾ ਰਹੀ ਹੈ ਅਤੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਿਆ ਜਾਵੇਗਾ ਅਤੇ ਖ਼ਰੀਦ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਲਈ ਆਨਲਾਈਨ ਪ੍ਰਣਾਲੀਆਂ ਨੂੰ ਲਾਗੂ ਕੀਤਾ ਗਿਆ ਹੈ | ਜਿਸ ਨਾਲ ਕਿਸਾਨਾਂ ਨੂੰ ਭੁਗਤਾਨ ਸਿੱਧਾ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਨਿਰਧਾਰਿਤ ਸਮੇਂ ਅੰਦਰ ਹੋਵੇਗਾ | ਪ੍ਰੋਫੈਸਰ ਗੱਜਣਮਾਜਰਾ ਨੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਣਕ ਦੀ ਤੁਰੰਤ ਤੁਲਾਈ ਸਮੇਂ-ਸਿਰ ਲਿਫ਼ਟਿੰਗ ਅਤੇ ਭੁਗਤਾਨ ਪ੍ਰਕਿਰਿਆ ਵਿਚ ਕੋਈ ਦੇਰੀ ਨਾ ਕੀਤੀ ਜਾਏ | ਉਨ੍ਹਾਂ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਕਿਹਾ ਕਿ ਮੰਡੀ ਵਿਚ ਬਾਰਦਾਨਾ, ਤੋਲ ਕਾਂਟੇ ਅਤੇ ਹੋਰ ਲੋੜੀਂਦੇ ਸਾਜੋ-ਸਾਮਾਨ ਦੀ ਕੋਈ ਘਾਟ ਨਾ ਰਹੇ | ਕਿਸਾਨ ਭਰਾਵਾਂ ਨੂੰ ਵੀ ਅਪੀਲ ਕੀਤੀ ਕਿ ਤੈਅ ਮਾਪਦੰਡਾਂ ਮੁਤਾਬਕ ਹੀ ਜਿਨਸ ਲਿਆਂਦੀ ਜਾਵੇ ਤਾਂ ਕਿ ਖ਼ਰੀਦ ਪ੍ਰਬੰਧ ਸੁਚਾਰੂ ਢੰਗ ਨਾਲ ਹੋਣ | ਇਸ ਮੌਕੇ ਮਾਰਕੀਟ ਕਮੇਟੀ ਸਕੱਤਰ ਵਰਿੰਦਰ ਸਿੰਘ, ਨਗਰ ਕੌਂਸਲ ਪ੍ਰਧਾਨ ਵਿਕਾਸ ਕਿ੍ਸ਼ਨ ਵਿੱਕੀ ਸ਼ਰਮਾ, ਚੇਅਰਮੈਨ ਕਮਲਜੀਤ ਸਿੰਘ ਉੱਭੀ, ਆੜ੍ਹਤੀ ਪ੍ਰਧਾਨ ਮਨੋਜ ਸ਼ਰਮਾ, ਟਰੱਕ ਯੂਨੀਅਨ ਪ੍ਰਧਾਨ ਮਨਿੰਦਰ ਪਾਲ ਸਿੰਘ, ਚੇਅਰਮੈਨ ਹੱਜ ਕਮੇਟੀ ਹਾਸ਼ਿਮ ਸੂਫ਼ੀ, ਹਲਕਾ ਅਮਰਗੜ੍ਹ ਟਰੇਡ ਕਮਿਸ਼ਨ ਚੇਅਰਮੈਨ ਡਾ ਅਸ਼ਵਨੀ ਬਾਗੜੀਆਂ, ਕੁਲਦੀਪ ਸਿੰਘ ਭੁਰਥਲਾ, ਕੁਲਦੀਪ ਸਿੰਘ ਛੰਨਾ, ਬਿੱਲੂ ਮਾਜਰੀ, ਰਵਿੰਦਰ ਸਿੰਘ ਲਤਾਲਾ, ਨਰੇਸ਼ ਭੁੱਟਾ, ਆਤਮਾ ਭੁੱਟਾ, ਸਰਬਜੀਤ ਸਿੰਘ ਸੱਬੀ ਛਪਾਰ, ਬਲਦੇਵ ਮਲੋਦ, ਪਾਲੀ ਛੰਨਾ, ਗੁਰਸੇਵਕ ਬਾਬਾ, ਗੁਰਵਿੰਦਰ ਸਿੰਘ ਗੋਰਖਾ, ਸੰਜੇ ਮਿੱਤਲ ਪਿੰਟਾ, ਅਮਨਦੀਪ ਸਿੰਘ ਸਹਾਰਨਮਾਜਰਾ, ਜਗਤਾਰ ਸਿੰਘ ਚੀਮਾ, ਡਾ ਨਜੀਰ, ਜੂਸਫ, ਇਕਬਾਲ, ਸ਼ਹਿਬਾਜ਼, ਸੋਨੂ ਸਲੰਕੀ ਆਦਿ ਮੋਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕਾ ਨਰਿੰਦਰ ਕੌਰ ਭਾਰਜ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ ਅਗਲੀ ਖ਼ਬਰ ਪੰਜਾਬ ਦੇ ਕਿਸਾਨਾਂ ਨੂੰ ਹਰਿਆਣਾ ਤੇ ਰਾਜਸਥਾਨ ਦੀ ਤਰਜ਼ 'ਤੇ ਕੇਂਦਰ ਸਰਕਾਰ ਫ਼ਸਲ ਖ਼ਰੀਦ 'ਚ ਤੁਰੰਤ ਨਿਯਮਾਂ 'ਚ ਢਿੱਲ ਦ...
Ad Position 24