ਸੰਗਰੂਰ, 16 ਅਪ੍ਰੈਲ (ਧੀਰਜ ਪਸ਼ੋਰੀਆ)ਸੀਵਰੇਜ ਨਿਕਾਸੀ, ਸਟਰੀਟ ਲਾਈਟਾਂ ਆਦਿ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਸੰਗਰੂਰ ਵਾਸੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਧਾਇਕਾ ਨਰਿੰਦਰ ਕੌਰ ਭਾਰਜ ਨੇ ਨਗਰ ਕੌਂਸਲ ਸੰਗਰੂਰ ਦੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਜਿਨ੍ਹਾਂ ਵਿਚ ਲੋਕ ਨਿਰਮਾਣ ਵਿਭਾਗ, ਸੀਵਰੇਜ ਬੋਰਡ, ਪਾਵਰਕਾਮ, ਨਗਰ ਕੌਂਸਲ ਦੇ ਅਧਿਕਾਰੀਆਂ ਸਮੇਤ ਦੋਨਾਂ ਥਾਣਿਆਂ ਦੇ ਮੁਖੀ ਸ਼ਾਮਿਲ ਸਨ ਨਾਲ ਬੈਠਕ ਕੀਤੀ | ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ 30 ਦੇ ਕਰੀਬ ਆਈਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਹਦਾਇਤਾਂ ਕੀਤੀ ਗਈਆਂ | ਵਿਧਾਇਕਾ ਭਾਰਜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਨਾਲਨਾਲ ਲੋਕਾਂ ਨੂੰ ਸਹੂਲਤ ਦੇਣ ਲਈ ਵਚਨਬੱਧ ਹੈ, ਇਸ ਲਈ ਕਿਸੇ ਵੀ ਵਿਭਾਗ ਵੱਲੋਂ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਹੁਣ ਹਰ ਸੋਮਵਾਰ ਨਗਰ ਕੌਂਸਲ ਦਫ਼ਤਰ ਵਿਖੇ ਉਨ੍ਹਾਂ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ | ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਨਗਰ ਕੌਂਸਲ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ, ਨਗਰ ਕੌਂਸਲ ਦੇ ਮੀਤ ਪ੍ਰਧਾਨ ਕਿ੍ਸ਼ਨ ਲਾਲ ਵਿੱਕੀ, ਨਗਰ ਕੌਂਸਲਰ ਅਵਤਾਰ ਸਿੰਘ ਤਾਰਾ, ਨਗਰ ਕੌਂਸਲਰ ਪ੍ਰਦੀਪ ਪੁਰੀ, ਨਗਰ ਕੌਂਸਲਰ ਸ਼ਲਮਾ ਦੇਵੀ, ਨਗਰ ਕੌਂਸਲਰ ਕੋਮਲ ਰਾਣੀ ਦੇ ਪਤੀ ਕਾਕਾ ਹਰੀਪੁਰਾ, 'ਆਪ' ਆਗੂ ਸੁਖਵਿੰਦਰ ਸਿੰਘ ਸੁੱਖਾ, ਮਨਦੀਪ ਕੌਰ ਅਤੇ ਹੋਰ ਮੌਜੂਦ ਸਨ |