23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਗੁਰਦੁਆਰਾ ਵਿਸ਼ਵਕਰਮਾ ਅਮਰਗੜ੍ਹ 'ਚ ਸ਼ਰਧਾ ਨਾਲ ਮਨਾਇਆ ਵਿਸਾਖੀ ਦਾ ਦਿਹਾੜਾ

Ad Position 21
No active advertisement
ਅਜੀਤ ਡੈਸਕ 17-04-2026
ਅਮਰਗੜ੍ਹ 16 ਅਪ੍ਰੈਲ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਗੁਰਦੁਆਰਾ ਵਿਸ਼ਵਕਰਮਾ ਭਵਨ ਅਮਰਗੜ੍ਹ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਮਹਾਨ ਖ਼ਾਲਸਾ ਪੰਥ ਪ੍ਰਗਟ ਦਿਵਸ (ਵਿਸਾਖੀ) ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਪੁਰਸ਼ੋਤਮ ਸਿੰਘ ਵਲੋਂ ਸ਼ਬਦ ਕੀਰਤਨ ਕੀਤਾ ਗਿਆ ਉਪਰੰਤ ਪ੍ਰਸਿੱਧ ਕਥਾਵਾਚਕ ਗਿਆਨੀ ਰਾਜਿੰਦਰਪਾਲ ਸਿੰਘ ਨਾਭੇ ਵਾਲਿਆਂ ਨੇ ਖ਼ਾਲਸਾ ਪੰਥ ਦੇ ਪ੍ਰਗਟ ਹੋਣ ਦਾ ਇਤਿਹਾਸ ਬਹੁਤ ਵਿਸਥਾਰ ਸਹਿਤ ਸੰਗਤਾਂ ਨੂੰ ਸਰਵਣ ਕਰਵਾਇਆ | ਉਨ੍ਹਾਂ ਨੇ ਸਾਹਿਬ-ਏ-ਕਮਾਲ, ਅੰਮਿ੍ਤ ਕੇ ਦਾਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਦੇ ਕੀਤੇ ਇਨ੍ਹਾਂ ਮਹਾਨ ਕਾਰਜਾਂ ਦੀ ਵਿਲੱਖਣਤਾ ਅਤੇ ਨਿਆਰੇਪਣ ਦਾ ਜ਼ਿਕਰ ਕਰਦਿਆਂ ਪੰਜ ਪਿਆਰੇ ਭਾਈ ਦਇਆ ਸਿੰਘ, ਭਾਈ ਧਰਮ ਸਿੰਘ ਭਾਈ ਹਿੰਮਤ ਸਿੰਘ, ਭਾਈ ਮੋਹਕਮ ਸਿੰਘ, ਭਾਈ ਸਾਹਿਬ ਸਿੰਘ ਦੇ ਪਿਛੋਕੜ ਅਤੇ ਗੁਰੂ ਸਾਹਿਬ ਅੱਗੇ ਆਪਣੇ ਸੀਸ ਕਰਨ ਦੀ ਅਮਰਕਥਾ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਬਿਆਨ ਕੀਤਾ ਜਿਸ ਦਾ ਸਮੂਹ ਨਗਰ ਨਿਵਾਸੀ ਸੰਗਤਾਂ ਨੇ ਆਨੰਦ ਮਾਣਿਆ | ਪ੍ਰਧਾਨ ਸੁਖਵਿੰਦਰ ਸਿੰਘ ਅਤੇ ਪ੍ਰਬੰਧਕ ਕਮੇਟੀ ਵਲੋਂ ਗਿਆਨੀ ਰਾਜਿੰਦਰਪਾਲ ਸਿੰਘ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮੀਤ ਪ੍ਰਧਾਨ ਗੁਰਮੀਤ ਸਿੰਘ, ਗੁਰਸਿਮਰਤ ਸਿੰਘ, ਜਸਵੰਤ ਸਿੰਘ, ਪ੍ਰੀਤਮ ਸਿੰਘ, ਗੁਰਸ਼ਾਨ ਸਿੰਘ, ਗਗਨਦੀਪ ਸਿੰਘ, ਹਰਜੀਤ ਸਿੰਘ, ਪ੍ਰਤਾਪ ਸਿੰਘ, ਜਪਦੀਪ ਸਿੰਘ, ਕਰਨੈਲ ਸਿੰਘ, ਇੰਦਰਜੀਤ ਸਿੰਘ ਅਤੇ ਰਜਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਪੰਗਤਾਂ ਵਿਚ ਬੈਠ ਕੇ ਗੁਰੂ ਕਾ ਲੰਗਰ ਛਕਿਆ |
Ad Position 22
No active advertisement
ਪਿਛਲੀ ਖ਼ਬਰ ਰੂਟਸ ਮਿਲੇਨੀਅਮ ਸਕੂਲ ਵਿੱਚ ਵਿੱਦਿਆ ਆਰੰਭ ਦਿਵਸ ਮਨਾਇਆ ਅਗਲੀ ਖ਼ਬਰ ਵਿਧਾਇਕਾ ਨਰਿੰਦਰ ਕੌਰ ਭਾਰਜ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ
Ad Position 24