23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਸਾਬਕਾ ਫ਼ੌਜੀਆਂ ਵੱਲੋਂ ਲੋੜਵੰਦ ਪਰਿਵਾਰ ਦੀ ਆਰਥਿਕ ਮਦਦ

Ad Position 21
No active advertisement
ਅਜੀਤ ਡੈਸਕ 17-04-2026
ਸ਼ੇਰਪੁਰ, 16 ਅਪ੍ਰੈਲ (ਮੇਘ ਰਾਜ ਜੋਸ਼ੀ) - ਸਾਬਕਾ ਫ਼ੌਜੀਆਂ ਦੀ ਸਮਾਜ ਸੇਵੀ ਸੰਸਥਾ 6 ਸਿੱਖ ਗਰੁੱਪ ਵੱਲੋਂ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਇੱਕ ਹੋਰ ਉਪਰਾਲਾ ਕੀਤਾ ਗਿਆ | ਸੰਸਥਾ ਦੇ ਸੰਚਾਲਕ ਅਮਰਜੀਤ ਸਿੰਘ ਖਹਿਰਾ ਵਾਸੀ ਗੁਰਬਖਸਪੁਰਾ ਨੇ ਦੱਸਿਆ ਕਿ ਉਹ ਸਮੇਂ-ਸਮੇਂ ਤੇ ਜ਼ਰੂਰਤਮੰਦ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਕਰਦੇ ਰਹਿੰਦੇ ਹਨ, ਤਾਂ ਜੋ ਉਨ੍ਹਾਂ ਦੇ ਬੱਚਿਆਂ ਦੀ ਪਰਵਰਿਸ਼ ਸੁਚੱਜੇ ਢੰਗ ਨਾਲ ਹੋ ਸਕੇ | ਉਨ੍ਹਾਂ ਨੇ ਦੱਸਿਆ ਕਿ ਸਾਬਕਾ ਸੈਨਿਕ ਰਵਿੰਦਰ ਸਿੰਘ ਗਰੇਵਾਲ ਪਿੰਡ ਢੈਪਈ (ਜ਼ਿਲ੍ਹਾ ਲੁਧਿਆਣਾ) ਦੀ ਮੌਤ ਹੋ ਜਾਣ ਕਾਰਨ ਉਨ੍ਹਾਂ ਦੇ ਪਰਿਵਾਰ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਇਸ ਸਥਿਤੀ ਨੂੰ ਦੇਖਦੇ ਹੋਏ ਸੰਸਥਾ ਵੱਲੋਂ ਮਰਹੂਮ ਦੀ ਪਤਨੀ ਨੂੰ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਗਈ | ਇਸ ਮੌਕੇ ਮੇਜਰ ਗੁਰਚਰਨ ਸਿੰਘ, ਮਨਜੀਤ ਸਿੰਘ, ਸਤਿਨਾਮ ਸਿੰਘ, ਜਸਵਿੰਦਰ ਸਿੰਘ, ਰਾਜਵੰਤ ਸਿੰਘ, ਜਸਵੰਤ ਸਿੰਘ, ਮਹਿੰਦਰ ਸਿੰਘ, ਬਲਰਾਜ ਸਿੰਘ, ਰਵਿੰਦਰ ਸਿੰਘ, ਸੁਖਪਾਲ ਸਿੰਘ, ਜਸਵੀਰ ਸਿੰਘ, ਬਲਜਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਮੇਲ ਸਿੰਘ, ਧਰਮਿੰਦਰ ਸਿੰਘ, ਰਣਜੀਤ ਸਿੰਘ, ਕਮਲਜੀਤ ਸਿੰਘ, ਰਘਵੀਰ ਸਿੰਘ, ਤਲਜਿੰਦਰ ਸਿੰਘ, ਮਨਜਿੰਦਰ ਸਿੰਘ, ਕਮਲ ਖੇੜੀ, ਇੰਦਰਪਾਲ ਸਿੰਘ, ਜਗਜੀਤ ਸਿੰਘ, ਗੁਰਸਾਬ ਸਿੰਘ, ਚਮਕੌਰ ਸਿੰਘ, ਤੀਰਥ ਸਿੰਘ, ਦਰਸ਼ਨ ਸਿੰਘ ਧਨੋ, ਲਖਵੀਰ ਸਿੰਘ ਧਨੋ, ਸਰਬਜੀਤ ਕੌਰ, ਨੰਬਰਦਾਰ ਬਲਦੇਵ ਸਿੰਘ ਅਤੇ ਹਰਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਲਹਿਰਾਗਾਗਾ ਅਨਾਜ ਮੰਡੀ ਵਿੱਚ ਕਣਕ ਦੀ ਖ਼ਰੀਦ ਸ਼ੁਰੂ
Ad Position 24