23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 17-04-2026
ਸੰਦੌੜ, 16 ਅਪ੍ਰੈਲ (ਜਸਵੀਰ ਸਿੰਘ ਜੱਸੀ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਨੂੰ ਅੱਠਵੀਂ ਕਲਾਸ ਦੇ ਐਲਾਨੇ ਗਏ ਨਤੀਜੇ ਵਿਚ ਸਾਹਿਬਜ਼ਾਦਾ ਅਜੀਤ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਚੱਕ ਸ਼ੇਖੂਪੁਰ ਕਲਾਂ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਜਿਸ ਦੇ ਵਿਚ ਸਕੂਲ ਵਿਚੋਂ ਸਹਿਜਦੀਪ ਕੌਰ ਨੇ 569/600 ਪਹਿਲਾ ਸਥਾਨ ਪ੍ਰਾਪਤ ਕੀਤਾ, ਹਰਜਿੰਦਰ ਕੌਰ ਨੇ 566/600 ਦੂਸਰਾ ਸਥਾਨ ਪ੍ਰਾਪਤ ਕੀਤਾ ਅਤੇ ਨਵਜੋਤ ਕੌਰ ਨੇ 549/600 ਤੀਸਰਾ ਸਥਾਨ ਪ੍ਰਾਪਤ ਕੀਤਾ | ਸਕੂਲ ਦੇ ਸਾਰੇ ਹੀ ਵਿਦਿਆਰਥੀਆਂ ਨੇ 90 ਫ਼ੀਸਦੀ ਅੰਕ ਪ੍ਰਾਪਤ ਕੀਤੇ | ਸਕੂਲ ਦੇ ਡਾਇਰੈਕਟਰ ਮੈਡਮ ਬੀ. ਕੇ. ਮਹਿਤਾ ਨੇ ਬੱਚਿਆਂ ਨੂੰ ਮੈਡਲ ਦੇ ਨਾਲ ਸਨਮਾਨਿਤ ਕੀਤਾ ਅਤੇ ਭਵਿੱਖ ਵਿੱਚ ਹੋਰ ਉੱਚੀਆਂ ਮੰਜ਼ਿਲਾਂ ਤੇ ਜਾਣ ਦੀ ਕਾਮਨਾ ਕੀਤੀ | ਸਕੂਲ ਦੇ ਪਿ੍ੰਸੀਪਲ ਮੈਡਮ ਹਰਦੀਪ ਕੌਰ ਢਿੱਲੋਂ ਨੇ ਇਸ ਦਾ ਸਿਹਰਾ ਆਪਣੇ ਸਮੂਹ ਸਟਾਫ਼ ਨੂੰ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਨੇ ਸਨਮਾਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਸਾਬਕਾ ਫ਼ੌਜੀਆਂ ਵੱਲੋਂ ਲੋੜਵੰਦ ਪਰਿਵਾਰ ਦੀ ਆਰਥਿਕ ਮਦਦ
Ad Position 24