ਸੰਗਰੂਰ, (ਅਮਨਦੀਪ ਸਿੰਘ ਬਿੱਟਾ) - ਸੰਗਰੂਰ ਦੇ ਦਿੱਲੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸੀ.ਬੀ.ਐਸ.ਈ ਦੀ ਕਲਾਸ 10ਵੀਂ ਦਾ ਨਤੀਜਾ ਬੇਹੱਦ ਸ਼ਾਨਦਾਰ ਰਿਹਾ | ਸਕੂਲ ਪਿ੍ੰਸੀਪਲ ਅਰੁਣਾ ਜੈਸਵਾਲ ਨੇ ਦੱਸਿਆ ਕਿ ਦਸਵੀਂ ਜਮਾਤ ਦਾ ਨਤੀਜਾ ਸਕੂਲ ਦੇ ਵਿਦਿਆਰਥੀਆਂ ਦਾ 100 ਫ਼ੀਸਦੀ ਰਿਹਾ ਹੈ | ਸਕੂਲ ਦੀ ਵਿਦਿਆਰਥਣ ਅਗਮਰੀਤ ਕੌਰ ਰਮਾਣਾ ਨੇ 99.4 ਫ਼ੀਸਦੀ ਅੰਕ ਹਾਸਲ ਕਰ ਕੇ ਪਹਿਲਾ ਸਥਾਨ ਲਿਆ | ਧੈਰਿਆ ਸਿੰਗਲਾ ਨੇ 99.02 ਫ਼ੀਸਦੀ ਅਤੇ ਨਵਿਆ ਮੋਦੀ ਨੇ 98.06 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਹਾਸਲ ਕੀਤਾ ਹੈ | ਹੋਰਨਾਂ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਲੈ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਸਕੂਲ ਪ੍ਰਬੰਧਕਾਂ ਨੇ ਇਨ੍ਹਾਂ ਨਤੀਜਿਆਂ ਦਾ ਸਿਹਰਾ ਵਿਦਿਆਰਥੀਆਂ ਦੀ ਕਠਿਨ ਮਿਹਨਤ ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਨੂੰ ਦਿੱਤਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਚੰਗੇ ਉੱਜਵਲ ਭਵਿੱਖ ਦੀ ਕਾਮਨਾ ਵੀ ਕੀਤੀ ਹੈ |