ਅਮਰਗੜ੍ਹ, 16 ਅਪ੍ਰੈਲ (ਪਵਿੱਤਰ ਸਿੰਘ, ਜਤਿੰਦਰ ਮੰਨਵੀ) - ਸੂਬੇ 'ਚ ਕਾਨੂੰਨ-ਵਿਵਸਥਾ ਦੀ ਸਥਿਤੀ ਦਿਨੋਂ ਦਿਨ ਖ਼ਰਾਬ ਹੋ ਰਹੀ ਹੈ, ਜਿਸ ਕਾਰਨ ਆਮ ਲੋਕਾਂ 'ਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਦਾ ਜਾ ਰਿਹਾ ਹੈ ਤੇ ਸਰਕਾਰ ਡਗਮਗਾ ਰਹੀ ਕਾਨੂੰਨ ਵਿਵਸਥਾ ਨੂੰ ਸੰਭਾਲਣ 'ਚ ਪੂਰੀ ਤਰਾਂ ਨਾਕਾਮ ਸਾਬਤ ਹੋ ਹੋਈ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਭੀਮ ਸਿੰਘ ਵੜੈਚ ਅਤੇ ਸੀਨੀਅਰ ਆਗੂ ਸਤਵੀਰ ਸਿੰਘ ਸੀਰਾ ਬਨਭੌਰਾ ਨੇ ਅਜੀਤ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਤਾਂ ਨੂੰ ਲੈ ਕੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ, ਬੇਰੁਜ਼ਗਾਰੀ ਅਤੇ ਅਪਰਾਧ ਵਿਚ ਵਾਧਾ ਹੋਣਾ ਬਹੁਤ ਚਿੰਤਾਜਨਕ ਗੱਲ ਹੈ, ਜੋ ਸੂਬੇ ਦੇ ਭਵਿੱਖ ਲਈ ਵੱਡਾ ਖ਼ਤਰਾ ਬਣ ਰਿਹਾ ਹੈ ਤੇ ਜੇਕਰ ਇਹ ਹਾਲਾਤ ਜਾਰੀ ਰਹੇ ਤਾਂ ਸਮਾਜਿਕ ਅਤੇ ਆਰਥਿਕ ਢਾਂਚੇ ਤੇ ਗੰਭੀਰ ਅਸਰ ਪਵੇਗਾ | ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਜਲਦ ਹੀ ਸੂਬੇ ਭਰ 'ਚ ਲੋਕਾਂ ਨਾਲ ਸੰਪਰਕ ਮੁਹਿੰਮ ਚਲਾਕੇ ਜਿੱਥੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਨੇੜਿਉਂ ਸੁਣੇਗਾ ਤੇ ਉਨ੍ਹਾਂ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰੇਗਾ ਉੱਥੇ ਹੀ ਸਰਕਾਰ ਦੀਆਂ ਨਾਕਾਮੀਆਂ ਤੇ ਲੋਕ ਮਾਰੂ ਨੀਤੀਆਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕਰੇਗਾ |