ਮਲੇਰਕੋਟਲਾ, 16 ਅਪ੍ਰੈਲ (ਮੁਹੰਮਦ ਹਨੀਫ਼ ਥਿੰਦ) - ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਚੈਰੀਟੇਬਲ ਟਰੱਸਟ ਅਤੇ ਪ੍ਰਬੰਧਕ ਕਮੇਟੀ ਵੱਲੋਂ ਬਾਰ ਐਸੋਸੀਏਸ਼ਨ ਮਲੇਰਕੋਟਲਾ ਦੇ ਸਾਬਕਾ ਪ੍ਰਧਾਨ ਉੱਘੇ ਵਕੀਲ ਸਰਦਾਰ ਰਵਿੰਦਰ ਸਿੰਘ ਢੀਂਡਸਾ ਨੂੰ ਪ੍ਰਬੰਧਕ ਕਮੇਟੀ ਵਿਚ ਲੀਗਲ ਐਡਵਾਈਜ਼ਰ ਦੀ ਸੇਵਾ ਲਈ ਨਿਯੁਕਤ ਕੀਤਾ ਗਿਆ | ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਮਲੇਰਕੋਟਲਾ ਵਿਖੇ ਅੱਜ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਤੇ ਸਰਦਾਰ ਅਜੀਤ ਸਿੰਘ ਚੰਦੂਰਾਈਆਂ ਸਾਬਕਾ ਸੂਚਨਾ ਕਮਿਸ਼ਨਰ ਪੰਜਾਬ, ਪਿ੍ੰਸੀਪਲ ਗੁਰਪ੍ਰੀਤ ਸਿੰਘ ਜਵੰਦਾ, ਪ੍ਰਧਾਨ ਹਰਿੰਦਰ ਸਿੰਘ ਢੀਂਡਸਾ, ਮੀਤ ਪ੍ਰਧਾਨ ਆਤਮਾ ਸਿੰਘ ਖ਼ਜ਼ਾਨਚੀ ਬਹਾਦਰ ਸਿੰਘ, ਸੈਕਟਰੀ ਮਾਸਟਰ ਪਿਆਰਾ ਸਿੰਘ, ਮੈਂਬਰ ਗੁਰਦੀਪ ਸਿੰਘ ਵੀ ਹਾਜ਼ਰ ਸਨ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਨਰਿੰਦਰਪਾਲ ਸਿੰਘ ਨੇ ਤਨਦੇਹੀ ਨਾਲ ਸੇਵਾ ਨਿਭਾਉਣ ਲਈ ਅਰਦਾਸ ਕਰਵਾਈ |