23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

505600 ਪਸ਼ੂਆਂ ਦੇ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ 65 ਟੀਮਾਂ ਤੈਨਾਤ

Ad Position 21
No active advertisement
ਅਜੀਤ ਡੈਸਕ 17-04-2026
ਸੰਗਰੂਰ, 16 ਅਪ੍ਰੈਲ (ਧੀਰਜ ਪਸ਼ੋਰੀਆ) - ਜ਼ਿਲ੍ਹਾ ਸੰਗਰੂਰ ਵਿੱਚ ਪਸ਼ੂ ਧਨ ਨੂੰ ਲਾਗ ਦੀ ਖ਼ਤਰਨਾਕ ਬਿਮਾਰੀ ਮੂੰਹ ਖੁਰ ਤੋਂ ਬਚਾਉਣ ਲਈ ਅੱਠਵੇਂ ਰਾਊਾਡ ਦੀ ਟੀਕਾਕਰਨ ਮੁਹਿੰਮ ਦਾ ਆਗਾਜ਼ ਗਊਸ਼ਾਲਾ ਬੇਸਹਾਰਾ ਪਸ਼ੂ ਭਲਾਈ ਸੰਸਥਾ ਉਭਾਵਾਲ ਰੋਡ ਸੰਗਰੂਰ ਤੋਂ ਕੀਤਾ ਗਿਆ | ਡਾ. ਸੁਖਵਿੰਦਰ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸੰਗਰੂਰ ਨੇ ਦੱਸਿਆ ਕਿ ਸ: ਗੁਰਮੀਤ ਸਿੰਘ ਖੁਡੀਆਂ ਕੈਬਨਿਟ ਮੰਤਰੀ ਪਸ਼ੂ ਪਾਲਣ ਅਤੇ ਸ਼੍ਰੀ ਰਾਹੁਲ ਭੰਡਾਰੀ ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਭਾਗ ਦੀ ਅਗਵਾਈ ਵਿੱਚ ਸੂਬੇ ਵਿੱਚ ਸ਼ੁਰੂ ਹੋਏ ਇਸ ਅੱਠਵੇਂ ਰਾਊਾਡ ਤਹਿਤ ਮੂੰਹ ਖੁਰ ਦੀ ਬਿਮਾਰੀ ਤੋਂ ਪਸ਼ੂ ਧਨ ਨੂੰ ਬਚਾਉਣ ਲਈ ਜ਼ਿਲੇ੍ਹ ਭਰ ਵਿੱਚ 65 ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਘਰ ਘਰ ਜਾ ਕੇ 505600 ਪਸ਼ੂਆਂ ਦੇ ਟੀਕਾਕਰਨ ਨੂੰ ਯਕੀਨੀ ਬਣਾਉਣਗੇ | ਇਹ ਮੁਹਿੰਮ 15 ਅਪ੍ਰੈਲ ਤੋਂ 29 ਮਈ ਤੱਕ ਚੱਲੇਗੀ | ਇਹ ਟੀਕਾਕਰਨ ਬਿਲਕੁਲ ਮੁਫ਼ਤ ਕੀਤਾ ਜਾਵੇਗਾ ਅਤੇ ਇਸ ਦੀ ਰਜਿਸਟਰੇਸ਼ਨ ਭਾਰਤ ਪਸ਼ੂ-ਧਨ ਪੋਰਟਲ ਤੇ ਨਾਲੋਂ ਨਾਲ ਕੀਤੀ ਜਾਵੇਗੀ | ਇਸ ਮੌਕੇ ਡਿਪਟੀ ਡਾਇਰੈਕਟਰ ਨੇ ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਤਹਿਤ 100% ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ | ਸਮੂਹ ਪੰਚਾਇਤਾਂ, ਸਮਾਜ ਭਲਾਈ ਕਲੱਬਾਂ, ਸੰਸਥਾਵਾਂ ਨੂੰ ਇਸ ਕੰਮ ਵਿੱਚ ਭਰਪੂਰ ਸਹਿਯੋਗ ਦੀ ਅਪੀਲ ਕੀਤੀ ਗਈ ਤਾਂ ਕਿ ਜ਼ਿਲ੍ਹਾ ਸੰਗਰੂਰ ਨੂੰ ਐਫ.ਐਮ.ਡੀ. ਮੁਕਤ ਜ਼ੋਨ ਬਣਾਉਣ ਵਿੱਚ ਆਪਣਾ ਯੋਗਦਾਨ ਪਾਈਏ | ਇਸ ਮੌਕੇ ਗਊਸ਼ਾਲਾ ਦੇ ਪ੍ਰਧਾਨ ਸ੍ਰੀ ਨਰੇਸ਼ ਕੁਮਾਰ, ਡਾ. ਪਰਮਿੰਦਰਜੀਤ ਸਿੰਘ, ਡਾ. ਅਨੁਰਾਧਾ, ਸ੍ਰੀ ਗੁਰਪ੍ਰੀਤ ਸਿੰਘ ਸ੍ਰੀ ਕੁਲਦੀਪ ਸਿੰਘ, ਅਤੇ ਗਊਸ਼ਾਲਾ ਦੇ ਪ੍ਰਬੰਧਕ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਸਮੇਂ ਦੀ ਮੁੱਖ ਲੋੜ- ਜੱਸੀ ਮੰਨਵੀ <br/> ਅਗਲੀ ਖ਼ਬਰ ਉੱਘੇ ਵਕੀਲ ਰਵਿੰਦਰ ਸਿੰਘ ਢੀਂਡਸਾ ਕਾਨੂੰਨੀ ਸਲਾਹਕਾਰ ਨਿਯੁਕਤ
Ad Position 24