ਲਹਿਰਾਗਾਗਾ, 16 ਅਪ੍ਰੈਲ (ਅਸ਼ੋਕ ਗਰਗ) - ਵਿੱਦਿਅਕ ਸੰਸਥਾ ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾਂ ਵੱਲੋਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਵੱਲ ਪ੍ਰੇਰਿਤ ਕਰਨ ਦੇ ਮੰਤਵ ਨਾਲ ਕਾਲਜ ਵੱਲੋਂ ਮੌਜੂਦਾ ਸਾਲ 2026 ਵਿਚ ਬਾਰ੍ਹਵੀਂ ਦੀ ਪ੍ਰੀਖਿਆ ਦੇ ਚੁੱਕੇ ਵਿਦਿਆਰਥੀਆਂ ਲਈ 100 ਅੰਕਾਂ ਦਾ ਆਬਜੈਕਟਿਵ ਟਾਇਪ ਸਕਾਲਰਸ਼ਿਪ ਯੋਗਤਾ ਟੈੱਸਟ 18 ਅਪ੍ਰੈਲ ਨੂੰ ਲਿਆ ਜਾਵੇਗਾ | ਟੈੱਸਟ ਦੀ ਜਾਣਕਾਰੀ ਦਿੰਦਿਆਂ ਕਾਲਜ ਪਿ੍ੰਸੀਪਲ ਰੋਹਿਤ ਵਾਲੀਆ ਨੇ ਦੱਸਿਆ ਕਿ ਟੈੱਸਟ ਕਰਵਾਉਣ ਦਾ ਮੁੱਖ ਉਦੇਸ਼ ਹੋਣਹਾਰ ਵਿਦਿਆਰਥੀਆਂ ਨੂੰ ਪਹਿਚਾਨਣਾ ਅਤੇ ਉਨ੍ਹਾਂ ਨੂੰ ਆਰਥਿਕ ਸਹਾਇਤਾ ਦੇ ਰੂਪ ਵਿਚ ਉਤਸ਼ਾਹਿਤ ਕਰਨਾ ਹੈ | ਟੈੱਸਟ ਵਿਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਲਈ ਆਕਰਸ਼ਕ ਇਨਾਮ ਰੱਖੇ ਗਏ ਹਨ | ਟੈੱਸਟ ਵਿਚੋਂ ਪਹਿਲਾਂ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਨੂੰ 11,000 ਰੁਪਏ, ਦੂਜੇ ਸਥਾਨ ਲਈ 5100 ਰੁਪਏ ਅਤੇ ਤੀਜੇ ਸਥਾਨ ਲਈ 3100 ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ | ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਨੇ ਵੀ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਇਸ ਸਕਾਲਰਸ਼ਿਪ ਯੋਗਤਾ ਟੈੱਸਟ ਵਿੱਚ ਭਾਗ ਲੈਣ ਦੀ ਅਪੀਲ ਕੀਤੀ ਹੈ, ਤਾਂ ਜੋ ਉਹ ਆਪਣੀ ਯੋਗਤਾ ਦਾ ਪ੍ਰਦਰਸ਼ਨ ਕਰ ਸਕਣ ਅਤੇ ਇਨਾਮ ਹਾਸਲ ਕਰਨ ਦਾ ਮੌਕਾ ਪ੍ਰਾਪਤ ਕਰ ਸਕਣ |