22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਜਥੇਦਾਰ ਸੇਹਕੇ ਦੀ ਅਗਵਾਈ ਹੇਠ ਜ਼ਿਲ੍ਹਾ ਮਲੇਰਕੋਟਲਾ ਦੇ ਅਕਾਲੀ ਵਰਕਰਾਂ ਦੀ ਹੋਈ ਮੀਟਿੰਗ

Ad Position 21
No active advertisement
ਅਜੀਤ ਡੈਸਕ 17-04-2026
ਮਲੇਰਕੋਟਲਾ, 16 ਅਪ੍ਰੈਲ (ਮਨਜਿੰਦਰ ਸਿੰਘ ਸਰੌਦ) - ਪੰਜਾਬ ਦੇ ਅੰਦਰ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖ ਕੇ ਵੱਖ-ਵੱਖ ਸਿਆਸੀ ਧਿਰਾਂ ਵੱਲੋਂ ਆਪੋ-ਆਪਣੇ ਵਰਕਰਾਂ ਦੇ ਨਾਲ ਤਾਲਮੇਲ ਕਰਦਿਆਂ ਹਲਕਾ ਮਲੇਰਕੋਟਲਾ ਦੇ ਅੰਦਰ ਮੀਟਿੰਗਾਂ ਦਾ ਦੌਰ ਆਰੰਭ ਕੀਤਾ ਹੋਇਆ ਹੈ | ਸਾਰੀਆਂ ਹੀ ਰਾਜਨੀਤਿਕ ਧਿਰਾਂ ਹਲਕੇ ਦੇ ਪਿੰਡਾਂ ਤੇ ਸ਼ਹਿਰਾਂ ਅੰਦਰ ਜਾ ਕੇ ਵੋਟਰਾਂ ਤੇ ਸਪੋਟਰਾਂ ਨੂੰ ਆਪਣੇ ਹੱਕ ਵਿੱਚ ਭੁਗਤਾਉਣ ਲਈ ਯਤਨਸ਼ੀਲ ਹਨ | ਇਸੇ ਕੜੀ ਤਹਿਤ ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਸੀਨੀਅਰ ਅਕਾਲੀ ਆਗੂ ਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੀਤ ਪ੍ਰਧਾਨ ਉੱਘੇ ਸਿੱਖ ਬੁੱਧੀਜੀਵੀ ਜਥੇਦਾਰ ਹਰਦੇਵ ਸਿੰਘ ਸੇਹਕੇ ਦੀ ਅਗਵਾਈ ਹੇਠ ਅਕਾਲੀ ਵਰਕਰਾਂ ਦੀ ਇੱਕ ਮੀਟਿੰਗ ਦੌਰਾਨ ਮੌਜੂਦਾ ਸਮੇਂ ਪਾਰਟੀ ਦੇ ਮਸਲਿਆਂ ਨੂੰ ਵਿਚਾਰਿਆ ਗਿਆ | ਜਿਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜਥੇਦਾਰ ਸੇਹਕੇ ਨੇ ਆਖਿਆ ਉਨ੍ਹਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਦੇ ਲਈ ਸਮੂਹ ਪੰਥਕ ਧਿਰਾਂ ਨਾਲ ਤਾਲਮੇਲ ਕਰਦਿਆਂ ਇੱਕ ਖ਼ਾਸ ਰਣਨੀਤੀ ਰਾਹੀਂ ਜ਼ਿਲ੍ਹਾ ਮਲੇਰਕੋਟਲਾ ਦੇ ਸਾਰੇ ਅਕਾਲੀ ਆਗੂਆਂ ਨਾਲ ਮੀਟਿੰਗਾਂ ਦਾ ਦੌਰ ਸ਼ੁਰੂ ਕੀਤਾ ਹੋਇਆ | ਉਨ੍ਹਾਂ ਆਖਿਆ ਕਿ ਪੰਜਾਬ ਦੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦੇ ਲਈ ਭਾਵੇਂ ਸਾਰੇ ਆਗੂ ਤੇ ਵਰਕਰ ਯਤਨਸ਼ੀਲ ਹਨ ਪਰ ਫਿਰ ਵੀ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਕਿ ਪੰਥ ਦੀ ਨੁਮਾਇੰਦਾ ਜਮਾਤ ਨੂੰ ਮੁੜ ਤੋਂ ਬੁਲੰਦੀਆਂ ਦੇ ਵੱਲ ਪਹੁੰਚਾਉਣ ਦੇ ਲਈ ਉਚੇਚੇ ਯਤਨ ਕੀਤੇ ਜਾਣ | ਜਥੇਦਾਰ ਸੇਹਕੇ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਕਮਾਂਡ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਹੱਥਾਂ ਵਿੱਚ ਸੁਰੱਖਿਅਤ ਹੈ ਜਿਸ ਦੇ ਚੱਲਦਿਆਂ ਪੰਜਾਬ ਦੇ ਅੰਦਰ ਅਗਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ ਦੀ ਹੋਵੇਗੀ ਕਿਉਂਕਿ ਪੰਜਾਬ ਦੇ ਲੋਕ ਅਕਾਲੀ ਦਲ ਦੀ ਸਰਕਾਰ ਬਣਾਉਣ ਦੇ ਲਈ ਆਪਣਾ ਮਨ ਬਣਾ ਚੁੱਕੇ ਹਨ | ਇਸ ਮੌਕੇ ਇਸਤਰੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਬੀਬਾ ਸੁਰਿੰਦਰ ਕੌਰ ਸੇਹਕੇ, ਬੀਬੀ ਕੁਲਵੰਤ ਕੌਰ, ਅਕਾਲੀ ਆਗੂ ਬੀਬਾ ਜ਼ਾਹਿਦਾ ਸੁਲੇਮਾਨ, ਹਰਮਿੰਦਰ ਸਿੰਘ ਟਿਵਾਣਾ, ਅੰਮਿ੍ਤਪਾਲ ਕੌਰ ਟਿਵਾਣਾ, ਕੁਲਦੀਪ ਸਿੰਘ ਸਿਕੰਦਰਪੁਰਾ, ਸਬੀਤਾ ਸ਼ਰਮਾ, ਬੀਬਾ ਮਨਦੀਪ ਕੌਰ , ਬੀਬੀ ਗੁਰਜੀਤ ਕੌਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿੱਦਿਅਕ ਟੂਰ ਲਗਾਇਆ ਅਗਲੀ ਖ਼ਬਰ ਮਨੁੱਖੀ ਅਧਿਕਾਰੀ ਕਮਿਸ਼ਨ ਦੇ ਦਖ਼ਲ ਤੋਂ ਬਾਦ ਸ਼ਹਿਰ ਦੀ ਵੱਖ ਵੱਖ ਥਾਵਾਂ ਤੇ ਬਣੇ ਕੁੜੇ ਦੇ ਡੰਪ ਦੀ ਸਫ਼ਾਈ ਦਾ ਕੰਮ ਸ਼ੁ...
Ad Position 24