22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਨੰਗਲ ਵੱਲੋਂ ਕਣਕ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 17-04-2026
ਅਮਰਗੜ੍ਹ, 16 ਅਪ੍ਰੈਲ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਕਣਕ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਮਾਰਕੀਟ ਕਮੇਟੀ ਅਮਰਗੜ੍ਹ ਦੇ ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਨੰਗਲ ਵੱਲੋਂ ਤੋਲੇਵਾਲ ਅਨਾਜ ਮੰਡੀ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਮੰਡੀ 'ਚ ਪਹੁੰਚੇ ਕਿਸਾਨਾਂ, ਆੜ੍ਹਤੀਆਂ ਅਤੇ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰ ਕੇ ਪ੍ਰਬੰਧਾਂ ਦੀ ਜਾਣਕਾਰੀ ਪ੍ਰਾਪਤ ਕੀਤੀ |ਚੇਅਰਮੈਨ ਨੰਗਲ ਨੇ ਖ਼ਰੀਦ ਪ੍ਰਕਿਰਿਆ ਵਿਚ ਕਿਸਾਨਾਂ ਦੀਆਂ ਸੁਵਿਧਾਵਾਂ ਨੂੰ ਸਭ ਤੋਂ ਪਹਿਲੀ ਤਰਜੀਹ ਦਿੰਦਿਆਂ ਮਾਰਕੀਟ ਕਮੇਟੀ ਦੇ ਮੁਲਾਜ਼ਮਾਂ ਤੇ ਖ਼ਰੀਦ ਏਜੰਸੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਕਿਸੇ ਵੀ ਕਿਸਾਨ ਨੂੰ ਮੰਡੀ ਵਿਚ ਕੋਈ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਆੜ੍ਹਤੀਆ ਨਾਲ ਵਾਅਦਾ ਕੀਤਾ ਕੀ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਮੰਡੀ ਵਿਚ ਸੜਕ ਦਾ ਨਵੀਨੀਕਰਨ ਕਰ ਦਿੱਤਾ ਜਾਵੇਗਾ | ਇਸ ਮੌਕੇ ਤੋਲੇਵਾਲ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਬਲਦੇਵ ਸਿੰਘ ਸੰਘਾ ਅਤੇ ਸਰਪ੍ਰਸ਼ਤ ਭੁਪਿੰਦਰ ਸਿੰਘ ਲਾਂਗੜੀਆਂ, ਵਿੱਤ ਸਕੱਤਰ ਵਰਿੰਦਰ ਸਿੰਘ, ਆੜ੍ਹਤੀਆ ਦਰਸ਼ਨ ਸਿੰਘ, ਗੁਰਜੀਤ ਸਿੰਘ, ਗਗਨਜੀਤ ਸਿੰਘ, ਸੁਰਿੰਦਰਪਾਲ, ਗੁਰਵਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਚਰਨਜੋਤ ਰੂਬਲ, ਬਲਾਕ ਸੰਮਤੀ ਮੈਂਬਰ ਮੁਹੰਮਦ ਅਸਲਮ, ਅਬਚਲ ਸਿੰਘ, ਅਸੀਸ ਅਰੋੜਾ, ਸੁਰਜੀਤ ਸਿੰਘ ਵੱਲੋਂ ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਨੰਗਲ, ਸਰਪੰਚ ਮਨਪ੍ਰੀਤ ਸਿੰਘ ਮਨੀ ਨੰਗਲ, ਪ੍ਰਧਾਨ ਪ੍ਰਦੀਪ ਕੁਮਾਰ ਜੱਗੀ ਅਮਰਗੜ੍ਹ ਨੂੰ ਸਨਮਾਨਿਤ ਕੀਤਾ | ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਬਲਦੇਵ ਸਿੰਘ ਸੰਘਾ ਤੇ ਸਰਪ੍ਰਸ਼ਤ ਭੁਪਿੰਦਰ ਸਿੰਘ ਲਾਂਗੜੀਆਂ ਨੇ ਕਿਹਾ ਕਿ ਮੰਡੀ ਬੋਰਡ ਵੱਲੋਂ ਕਿਸਾਨਾਂ ਦੀ ਸੁਵਿਧਾ ਲਈ ਵਧੀਆ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਨੇ ਚੇਅਰਮੈਨ ਹਰਪ੍ਰੀਤ ਸਿੰਘ ਨੰਗਲ ਦਾ ਖਾਸ ਧੰਨਵਾਦ ਕੀਤਾ ਕਿ ਉਨ੍ਹਾਂ ਦੀ ਅਗਵਾਈ ਹੇਠ ਮੰਡੀ ਪ੍ਰਬੰਧ ਪੂਰੀ ਤਰ੍ਹਾਂ ਸੁਚਾਰੂ ਢੰਗ ਨਾਲ ਚੱਲ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਪਿੰਡ ਮੰਨਵੀ ਦੇ ਗਿ੍ੱਡ ਅੱਗੇ ਕਿਸਾਨਾਂ ਕੀਤਾ ਪ੍ਰਦਰਸ਼ਨ ਅਗਲੀ ਖ਼ਬਰ ਰਾਜਨ ਸਿੰਗਲਾ ਸਾਲ 2027-28 ਲਈ ਰੋਟਰੀ ਕਲੱਬ ਸੁਨਾਮ ਦੇ ਪ੍ਰਧਾਨ ਬਣੇ
Ad Position 24