22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਪਿੰਡ ਮੰਨਵੀ ਦੇ ਗਿ੍ੱਡ ਅੱਗੇ ਕਿਸਾਨਾਂ ਕੀਤਾ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 17-04-2026
ਅਮਰਗੜ੍ਹ, 16 ਅਪ੍ਰੈਲ (ਜਤਿੰਦਰ ਮੰਨਵੀ) - ਖੇਤਾਂ ਲਈ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਗ਼ੁੱਸੇ 'ਚ ਆਏ ਪਿੰਡ ਮੰਨਵੀ ਅਤੇ ਇਲਾਕੇ ਦੇ ਹੋਰ ਪਿੰਡਾਂ ਦੇ ਕਿਸਾਨਾਂ ਨੇ ਅੱਜ ਮੰਨਵੀ-ਬੁੱਲਾਪੁਰ ਸੜਕ 'ਤੇ ਸਥਿਤ ਬਿਜਲੀ ਗਿ੍ੱਡ ਨੂੰ ਜਿੰਦਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ | ਕਿਸਾਨਾਂ ਨੇ ਪਾਵਰਕਾਮ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਗਿ੍ੱਡ ਅੰਦਰ ਟੈਂਟ ਲਗਾ ਕੇ ਧਰਨਾ ਦਿੱਤਾ | ਧਰਨੇ ਦੌਰਾਨ ਸਰਪੰਚ ਵੀਰਇੰਦਰ ਸਿੰਘ, ਸਾਬਕਾ ਸਰਪੰਚ ਰਾਮ ਸਿੰਘ ਅਤੇ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਚਾਰ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਪਾਵਰਕਾਮ ਵੱਲੋਂ ਟਿਊਬਵੈੱਲ ਕਨੈੱਕਸ਼ਨਾਂ ਤੇ ਲੋੜੀਂਦੀ ਬਿਜਲੀ ਨਹੀਂ ਦਿੱਤੀ ਜਾ ਰਹੀ ਤੇ ਸਪਲਾਈ ਨਾ ਮਿਲਣ ਕਾਰਨ ਮੱਕੀ, ਸਬਜ਼ੀਆਂ ਅਤੇ ਹਰਾ ਚਾਰਾ ਸੁੱਕ ਰਿਹਾ ਹੈ | ਅਵਤਾਰ ਸਿੰਘ ਅਤੇ ਮੈਂਬਰ ਲਾਲੀ ਮੰਨਵੀ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਸਿਰਫ਼ 2 ਘੰਟੇ ਬਿਜਲੀ ਮਿਲ ਰਹੀ ਸੀ, ਪਰ ਅੱਜ ਉਹ ਵੀ ਨਹੀਂ ਦਿੱਤੀ ਗਈ ਜਦਕਿ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਅਧਿਕਾਰੀਆਂ ਨੂੰ ਲਿਖਤੀ ਤੌਰ ਤੇ ਬੇਨਤੀ ਕਰ ਚੁੱਕੇ ਹਾਂ | ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਮੰਨਵੀ ਪਿੰਡ ਨੇ ਕਰੋੜਾਂ ਦੀ ਜ਼ਮੀਨ ਪਾਵਰਕਾਮ ਨੂੰ ਦਿੱਤੀ ਹੈ, ਜਿਸ ਦੇ ਬਦਲੇ ਪਿੰਡ ਲਈ ਹੋਟਲਾਈਨ ਸਪਲਾਈ ਪਾਈ ਗਈ ਸੀ ਪਰ ਹੁਣ ਇਸ ਲਾਈਨ ਤੋਂ ਨਿਯਮਾਂ ਦੇ ਉਲਟ ਦੋਲੋਵਾਲ ਦੇ ਸੈਲਰਾਂ ਨੂੰ ਸਪਲਾਈ ਦਿੱਤੀ ਜਾ ਰਹੀ ਹੈ, ਜਿਸ ਦਾ ਕਿਸਾਨਾਂ ਨੇ ਸਖ਼ਤ ਵਿਰੋਧ ਯਤਾਇਆ | ਇਸ ਸਬੰਧੀ ਵੰਡ ਮੰਡਲ ਮਲੇਰਕੋਟਲਾ ਦੇ ਵਧੀਕ ਨਿਗਰਾਨ ਇੰਜੀਨੀਅਰ ਹਰਵਿੰਦਰ ਸਿੰਘ ਧੀਮਾਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਐੱਸ.ਡੀ.ਓ. ਗਿ੍ੱਡ ਦੀਪਕ ਕੁਮਾਰ ਨੂੰ 4 ਘੰਟੇ ਸਪਲਾਈ ਦੇਣ ਦਾ ਸੁਨੇਹਾ ਦਿੱਤਾ ਸੀ, ਪਰ ਉਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕੀਤੀ | ਦੂਜੇ ਪਾਸੇ ਐੱਸ.ਡੀ.ਓ. ਦੀਪਕ ਕੁਮਾਰ ਨੇ ਸਫ਼ਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਕੋਲ ਸਿਰਫ਼ ਫ਼ੋਨ ਤੇ ਸੁਨੇਹਾ ਆਇਆ ਸੀ ਅਤੇ ਲਿਖਤੀ ਹੁਕਮਾਂ ਤੋਂ ਬਿਨਾਂ ਉਹ ਸਪਲਾਈ ਨਹੀਂ ਵਧਾ ਸਕਦੇ | ਗਿ੍ੱਡ ਅੰਦਰ ਜਾਣ ਨੂੰ ਲੈ ਕੇ ਮੁਲਾਜ਼ਮਾਂ ਅਤੇ ਕਿਸਾਨਾਂ ਵਿਚਾਲੇ ਕਾਫ਼ੀ ਜੱਦੋ-ਜਹਿਦ ਹੋਈ | ਅਖੀਰ ਜੇ.ਈ. ਰਵਿੰਦਰ ਸਿੰਘ ਅਤੇ ਹੋਰ ਮੁਲਾਜ਼ਮਾਂ ਨੇ ਕਿਸਾਨਾਂ ਨੂੰ ਸਵੇਰੇ ਚਾਰ ਘੰਟੇ ਨਿਰਵਿਘਨ ਸਪਲਾਈ ਦੇਣ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਕਿਸਾਨਾਂ ਨੇ ਧਰਨਾ ਖ਼ਤਮ ਕੀਤਾ | ਇਸ ਮੌਕੇ ਜਿੰਦਰ ਸਿੰਘ, ਅਵਤਾਰ ਸਿੰਘ, ਅਮਰੀਕ ਸਿੰਘ ਫੌਜੀ, ਗਗਨਦੀਪ ਸਿੰਘ, ਰਣਜੀਤ ਸਿੰਘ, ਸੁਰਜੀਤ ਸਿੰਘ, ਬਲਵੀਰ ਸਿੰਘ, ਹਰੀਦਾਸ ਫੌਜੀ, ਮੇਜਰ ਸਿੰਘ, ਜਗਦੇਵ ਸਿੰਘ, ਮੋਹਨ ਸਿੰਘ, ਜਗਬੀਰ ਸਿੰਘ, ਜਸਵੰਤ ਸਿੰਘ ਬਬਲੂ, ਪ੍ਰੀਤਮ ਸਿੰਘ ਅਤੇ ਅਮਰੀਕ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਖਨੌਰੀ ਤੋਂ ਮਕੋਰੜ ਸਾਹਿਬ ਤੱਕ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਦਾ ਕੰਮ ਸ਼ੁਰੂ... ਅਗਲੀ ਖ਼ਬਰ ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਨੰਗਲ ਵੱਲੋਂ ਕਣਕ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ
Ad Position 24