22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਖਨੌਰੀ ਤੋਂ ਮਕੋਰੜ ਸਾਹਿਬ ਤੱਕ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਦਾ ਕੰਮ ਸ਼ੁਰੂ ਕਰਵਾਇਆ

Ad Position 21
No active advertisement
ਅਜੀਤ ਡੈਸਕ 17-04-2026
ਖਨੌਰੀ, 16 ਅਪ੍ਰੈਲ (ਬਲਵਿੰਦਰ ਸਿੰਘ ਥਿੰਦ) - ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ | ਇਸ ਤਹਿਤ ਘੱਗਰ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਕਰੀਬ 12.42 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ੇਸ਼ ਪ੍ਰੋਜੈਕਟ ਲਾਗੂ ਕੀਤਾ ਗਿਆ ਹੈ | ਇਸੇ ਤਹਿਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਖਨੌਰੀ ਤੋਂ ਮਕੋਰੜ ਸਾਹਿਬ ਤੱਕ 4.13 ਕਰੋੜ ਰੁਪਏ ਦੀ ਲਾਗਤ ਨਾਲ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਦਾ ਕੰਮ ਸ਼ੁਰੂ ਕਰਵਾਇਆ | ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ ਪਿੰਡ ਅੰਦਾਨਾ ਵਿਖੇ 1.83 ਕਰੋੜ ਰੁਪਏ ਦੀ ਲਾਗਤ ਨਾਲ ਪੁਲ ਦੇ ਨੇੜੇ ਪੱਥਰਾਂ ਦੇ ਨਾਲ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕੀਤਾ ਜਾਵੇਗਾ | ਇਸ ਤੋਂ ਇਲਾਵਾ ਮਕਰੌੜ ਸਾਹਿਬ ਤੋਂ ਕੜੈਲ ਤੱਕ 6.46 ਕਰੋੜ ਰੁਪਏ ਦੀ ਲਾਗਤ ਨਾਲ ਕਿਨਾਰਿਆਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ | ਇਨ੍ਹਾਂ ਸਾਰਿਆਂ ਪ੍ਰੋਜੈਕਟਾਂ ਤਹਿਤ ਕੁੱਲ ਕਰੀਬ 42 ਕਿੱਲੋਮੀਟਰ ਲੰਬੇ ਹਿੱਸੇ ਵਿੱਚ ਦਰਿਆ ਦੇ ਕਿਨਾਰਿਆਂ ਨੂੰ ਹੋਰ ਮਜ਼ਬੂਤ ਅਤੇ ਉੱਚਾ ਕੀਤਾ ਜਾਵੇਗਾ | ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਹਿਲਾਂ ਵੀ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਲਈ ਕਰੀਬ 4 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਯਤਨਾਂ ਦਾ ਹੀ ਨਤੀਜਾ ਸੀ ਕਿ ਸਾਲ 2025 ਦੌਰਾਨ ਆਏ ਭਾਰੀ ਹੜ੍ਹਾਂ ਸਮੇਂ, ਜਦੋਂ ਘੱਗਰ ਦਰਿਆ ਲਗਾਤਾਰ ਕਰੀਬ 10 ਦਿਨ ਤਕ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਗਦਾ ਰਿਹਾ, ਤਦ ਵੀ ਇਲਾਕੇ ਦੇ ਵਸਨੀਕਾਂ ਨੂੰ ਵੱਡੇ ਨੁਕਸਾਨ ਤੋਂ ਬਚਾਇਆ ਜਾ ਸਕਿਆ |ਸ਼੍ਰੀ ਗੋਇਲ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਕੁਦਰਤੀ ਆਫ਼ਤਾਂ ਤੋਂ ਸੁਰੱਖਿਅਤ ਰੱਖਣਾ ਅਤੇ ਕਿਸਾਨਾਂ ਦੀ ਫ਼ਸਲਾਂ ਦੀ ਰੱਖਿਆ ਕਰਨੀ ਹੈ | ਉਨ੍ਹਾਂ ਕਿਹਾ ਕਿ ਘੱਗਰ ਦਰਿਆ ਦੇ ਕਿਨਾਰਿਆਂ ਦੀ ਮਜ਼ਬੂਤੀ ਨਾਲ ਨਾ ਸਿਰਫ਼ ਹੜ੍ਹਾਂ ਦੇ ਖਤਰੇ ਨੂੰ ਘਟਾਇਆ ਜਾਵੇਗਾ, ਸਗੋਂ ਇਲਾਕੇ ਵਿੱਚ ਖੇਤੀਬਾੜੀ ਨੂੰ ਵੀ ਮਜ਼ਬੂਤੀ ਮਿਲੇਗੀ | ਉਨ੍ਹਾਂ ਇਹ ਵੀ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦੇਵੇਗੀ ਅਤੇ ਲੋਕਾਂ ਦੀ ਸੁਰੱਖਿਆ ਅਤੇ ਭਲਾਈ ਲਈ ਵਚਨਬੱਧ ਰਹੇਗੀ | ਇਸ ਮੌਕੇ ਐੱਸ.ਡੀ.ਐਮ. ਰਾਕੇਸ਼ ਪ੍ਰਕਾਸ਼, ਪੀ ਏ ਰਾਕੇਸ਼ ਕੁਮਾਰ ਗੁਪਤਾ, ਵਿਸ਼ਾਲ ਕਾਂਸਲ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਖਨੌਰੀ, ਰਣਜੀਤ ਸਿੰਘ ਨੰਬਰਦਾਰ, ਬੀਰਭਾਨ ਕਾਂਸਲ ਪ੍ਰਧਾਨ ਟਰੱਕ ਯੂਨੀਅਨ ਖਨੌਰੀ, ਰੌਮੀ ਗੋਇਲ ਪ੍ਰਧਾਨ ਟਰੱਕ ਮਾਰਕੀਟ ਖਨੌਰੀ, ਬਲਵਿੰਦਰ ਸਿੰਘ ਬਿਜਲੀ ਵਾਲੇ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੱਖਾਂ ਰੁਪਏ ਦੀ ਹੈਰੋਇਨ ਸਮੇਤ ਅÏਰਤ ਗਿ੍ਫ਼ਤਾਰ ਅਗਲੀ ਖ਼ਬਰ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਪਿੰਡ ਮੰਨਵੀ ਦੇ ਗਿ੍ੱਡ ਅੱਗੇ ਕਿਸਾਨਾਂ ਕੀਤਾ ਪ੍ਰਦਰਸ਼ਨ
Ad Position 24