ਸੁਨਾਮ ਊਧਮ ਸਿੰਘ ਵਾਲਾ, 16 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ) - ਸੀ.ਆਈ.ਏ. ਸਟਾਫ਼ ਸੰਗਰੂਰ ਦੀ ਟੀਮ ਵਲੋਂ ਸੁਨਾਮ ਨੇੜਿਉਂ ਇੱਕ ਅÏਰਤ ਨੂੰ ਲੱਖਾਂ ਰੁਪਏ ਦੀ ਕੀਮਤ ਦੀ ਹੈਰੋਇਨ/ਚਿੱਟਾ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ਼ ਸੰਗਰੂਰ ਦੇ ਸਹਾਇਕ ਥਾਣੇਦਾਰ ਕਰਮ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੌਰਾਨ ਸੁਨਾਮ-ਜਵੰਧਾ ਸੜਕ ਦੇ ਸੂਏ ਦੇ ਪੁਲ ਤੋਂ ਖਡਿਆਲ ਵੱਲ ਜਾਂਦੀ ਸੂਏ ਦੀ ਪਟੜੀ ਤੋਂ ਇੱਕ ਅÏਰਤ ਨੂੰ ਸ਼ੱਕ ਦੇ ਆਧਾਰ 'ਤੇ ਹਿਰਾਸਤ ਵਿਚ ਲਿਆ ਗਿਆ | ਜਿਸ ਕੋਲੋਂ 40 ਗ੍ਰਾਮ ਹੈਰੋਇਨ/ਚਿੱਟਾ ਬਰਾਮਦ ਕੀਤੀ ਗਈ | ਪੁਲਿਸ ਵਲੋਂ ਗਿ੍ਫ਼ਤਾਰ ਕੀਤੀ ਗਈ ਅÏਰਤ ਦੀ ਪਛਾਣ ਬਲਵਿੰਦਰ ਕੌਰ ਉਰਫ਼ ਬਿੰਦਰ ਵਾਸੀ ਸੁਨਾਮ ਵਜੋਂ ਹੋਈ | ਜਿਸ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਗਈ ਹੈ | ਜ਼ਿਕਰਯੋਗ ਹੈ ਕਿ ਪੁਲਿਸ ਵੱਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਲੱਖਾਂ ਰੁਪਏ ਕੀਮਤ ਦੱਸੀ ਜਾ ਰਹੀ ਹੈ |