21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ 'ਚ 'ਮਾਵਾਂ ਧੀਆਂ ਸਤਿਕਾਰ ਯੋਜਨਾ' ਦੀ ਰਜਿਸਟਰੇਸ਼ਨ ਕਰਵਾਈ ਸ਼ੁਰੂ

Ad Position 21
No active advertisement
ਅਜੀਤ ਡੈਸਕ 17-04-2026
ਸੁਨਾਮ ਊਧਮ ਸਿੰਘ ਵਾਲਾ, 16 ਅਪ੍ਰੈਲ (ਧਾਲੀਵਾਲ, ਭੁੱਲਰ, ਸੱਗੂ)–ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਅੱਜ ਸੁਨਾਮ ਵਿਖੇ ਮਹਿਲਾ ਸ਼ਕਤੀਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਮਾਵਾਂ ਧੀਆਂ ਸਤਿਕਾਰ ਯੋਜਨਾ' ਦੀ ਰਜਿਸਟਰੇਸ਼ਨ ਸ਼ੁਰੂ ਕਰਵਾਈ | ਜਿਸ ਤਹਿਤ ਅÏਰਤਾਂ ਨੂੰ 1000 ਤੋਂ 1500 ਰੁਪਏ ਤੱਕ ਦੀ ਮਾਸਿਕ ਵਿੱਤੀ ਸਹਾਇਤਾ ਦਿੱਤੀ ਜਾਵੇਗੀ | ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਯੋਜਨਾ ਪਹਿਲਾਂ ਸੂਬੇ ਦੇ 9 ਹਲਕਿਆਂ ਵਿੱਚ ਸ਼ੁਰੂ ਕੀਤੀ ਗਈ ਹੈ ਅਤੇ ਇਨ੍ਹਾਂ ਵਿਚ ਸੁਨਾਮ ਹਲਕਾ ਵੀ ਸ਼ਾਮਲ ਹੈ | ਉਨ੍ਹਾਂ ਕਿਹਾ ਕਿ ਰਜਿਸਟਰੇਸ਼ਨ ਲਈ ਕੋਈ ਸਮਾਂ ਸੀਮਾ ਨਹੀਂ ਹੈ | ਇਸ ਨਾਲ ਹਰ ਯੋਗ ਅÏਰਤ ਨੂੰ ਲਾਭ ਦੀ ਗਰੰਟੀ ਪ੍ਰਦਾਨ ਕੀਤੀ ਗਈ ਹੈ ਭਾਵੇਂ ਉਹ ਕਦੋਂ ਵੀ ਰਜਿਸਟਰੇਸ਼ਨ ਕਰਵਾਉਣ | ਉਨ੍ਹਾਂ ਕਿਹਾ ਕਿ ਰਜਿਸਟਰੇਸ਼ਨ ਨੂੰ ਸੁਖਾਲਾ ਬਣਾਉਣ ਲਈ ਸੁਨਾਮ ਹਲਕੇ ਵਿੱਚ 1796 'ਮਹਿਲਾ ਸਤਿਕਾਰ ਸਖੀਆਂ' 'ਮਾਵਾਂ ਧੀਆਂ ਸਤਿਕਾਰ ਯੋਜਨਾ' ਦੀ ਰਜਿਸਟਰੇਸ਼ਨ ਵਿਚ ਮਦਦ ਕਰਨਗੀਆਂ | ਸੁਨਾਮ ਵਿਚ ਰਜਿਸਟਰੇਸ਼ਨ ਪ੍ਰਕਿਰਿਆ ਦੀ ਸ਼ੁਰੂਆਤ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਅÏਰਤਾਂ ਸਿਰਫ਼ ਤਿੰਨ ਦਸਤਾਵੇਜ਼ਾਂ ਨਾਲ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ ਜਿਨ੍ਹਾਂ ਵਿਚ ਪੰਜਾਬ ਦੇ ਪਤੇ ਵਾਲਾ ਆਧਾਰ, ਪੰਜਾਬ ਦਾ ਵੋਟਰ ਆਈਡੀ ਅਤੇ ਬੈਂਕ ਪਾਸਬੁੱਕ ਸ਼ਾਮਲ ਹੈ | ਅਨੁਸੂਚਿਤ ਜਾਤੀਆਂ ਦੀਆਂ ਅÏਰਤਾਂ ਦੇ ਮਾਮਲੇ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਵੀ ਜ਼ਰੂਰੀ ਹੈ | 'ਜਾਤੀ ਸਰਟੀਫਿਕੇਟ ਦੀ ਘਾਟ ਵਾਲੀਆਂ ਅÏਰਤਾਂ ਦੀਆਂ ਚਿੰਤਾਵਾਂ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ, 'ਜਿੰਨਾ ਅਨੁਸੂਚਿਤ ਜਾਤੀਆਂ ਦੀਆਂ ਭੈਣਾਂ ਅਤੇ ਮਾਵਾਂ ਕੋਲ ਜਾਤੀ ਸਰਟੀਫਿਕੇਟ ਨਹੀਂ ਹੈ, ਉਨ੍ਹਾਂ ਨੂੰ ਚਿੰਤਾ ਕਰਨ ਦੀ ਜਰੂਰਤ ਨਹੀਂ ਹੈ ਅਤੇ ਉਨ੍ਹਾਂ ਨੂੰ ਆਪਣੇ ਜਾਤੀ ਸਰਟੀਫਿਕੇਟ ਲਈ ਅਪਲਾਈ ਕਰਨਾ ਚਾਹੀਦਾ ਹੈ | ਉਨ੍ਹਾਂ ਕਿਹਾ, 'ਜੇਕਰ ਇਸ ਵਿੱਚ ਸਮਾਂ ਲੱਗ ਰਿਹਾ ਹੈ ਤਾਂ ਵੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਉਹ ਸਰਟੀਫਿਕੇਟ ਤੋਂ ਬਿਨਾਂ ਵੀ ਇਸ ਯੋਜਨਾ ਤਹਿਤ ਰਜਿਸਟਰ ਕਰ ਸਕਦੇ ਹਨ ਅਤੇ 1000 ਰੁਪਏ ਮਹੀਨਾਵਾਰ ਪ੍ਰਾਪਤ ਕਰਨਾ ਸ਼ੁਰੂ ਕਰ ਸਕਦੇ ਹਨ | ਜਦੋਂ ਵੀ ਉਨ੍ਹਾਂ ਦਾ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ ਤਾਂ ਸੂਬਾ ਸਰਕਾਰ ਉਨ੍ਹਾਂ ਨੂੰ ਜੁਲਾਈ ਤੋਂ 500 ਰੁਪਏ ਪ੍ਰਤੀ ਮਹੀਨਾ ਦੇ ਬਕਾਏ ਦਾ ਭੁਗਤਾਨ ਕਰੇਗੀ | ਇਸ ਸਬੰਧੀ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ | ਇਸ ਮੌਕੇ ਉਨ੍ਹਾਂ ਮਹਿਲਾ ਸਤਿਕਾਰ ਸਖ਼ੀਆਂ ਦੀ ਭੂਮਿਕਾ ਬਾਰੇ ਦੱਸਦਿਆਂ ਕਿਹਾ, Tਮਹਿਲਾ ਸਤਿਕਾਰ ਸਖ਼ੀਆਂ ਲਾਭਪਾਤਰੀਆਂ ਦੇ ਘਰ ਜਾਣਗੀਆਂ ਅਤੇ ਉਨ੍ਹਾਂ ਨੂੰ ਯੋਜਨਾ ਦੇ ਲਾਭਾਂ ਬਾਰੇ ਦੱਸਣਗੀਆਂ, ਉਨ੍ਹਾਂ ਦੇ ਸਾਰੇ ਸੰਕੇ ਦੂਰ ਕਰਨਗੀਆਂ ਅਤੇ ਰਜਿਸਟਰੇਸ਼ਨ ਫਾਰਮ ਦੇਣਗੀਆਂ | ਉਹ ਲਾਭਪਾਤਰੀਆਂ ਨੂੰ ਮੁਕੰਮਲ ਰਜਿਸਟਰੇਸ਼ਨ ਪ੍ਰਕਿਰਿਆ ਦੇ ਨਾਲ-ਨਾਲ ਲੋੜੀਂਦੇ ਦਸਤਾਵੇਜ਼ਾਂ ਬਾਰੇ ਵੀ ਜਾਣਕਾਰੀ ਦੇਣਗੀਆਂ ਅਤੇ ਉਨ੍ਹਾਂ ਦੇ ਸਾਰੇ ਸਵਾਲਾਂ ਅਤੇ ਸਮੱਸਿਆਵਾਂ ਦਾ ਹੱਲ ਕਰਨਗੀਆਂ |ਕੈਬਨਿਟ ਮੰਤਰੀ ਨੇ ਕਿਹਾ, Tਇੱਕ ਵਾਰ ਜਦੋਂ ਲਾਭਪਾਤਰੀ ਆਪਣਾ ਰਜਿਸਟਰੇਸ਼ਨ ਫਾਰਮ ਭਰ ਲੈਂਦੇ ਹਨ ਅਤੇ ਸਾਰੇ ਲੋੜੀਂਦੇ ਦਸਤਾਵੇਜ ਤਿਆਰ ਹੋ ਜਾਂਦੇ ਹਨ ਤਾਂ ਉਹ ਆਪਣੇ ਨਜਦੀਕੀ ਰਜਿਸਟਰੇਸ਼ਨ ਕੇਂਦਰ 'ਤੇ ਜਾ ਸਕਦੇ ਹਨ ਅਤੇ ਉੱਥੇ ਫਾਰਮ ਜਮ੍ਹਾ ਕਰਵਾ ਸਕਦੇ ਹਨ | ਉਨ੍ਹਾਂ ਨੇ ਇਸ ਪਹਿਲਕਦਮੀ ਦੇ ਪੈਮਾਨੇ 'ਤੇ ਹੋਰ ਜੋਰ ਦਿੰਦਿਆਂ ਕਿਹਾ, Tਇਸ ਯੋਜਨਾ ਤਹਿਤ ਅÏਰਤਾਂ ਦੇ ਕੁਝ ਸੀਮਤ ਵਰਗ ਨੂੰ ਛੱਡ ਕੇ ਲਗਭਗ ਉਨ੍ਹਾਂ ਸਾਰੀਆਂ ਮਹਿਲਾਵਾਂ ਨੂੰ ਕਵਰ ਕੀਤਾ ਜਾਵੇਗਾ, ਜੋ 18 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਹਨ | ਇਸ ਲਈ ਇਸ ਯੋਜਨਾ ਤੋਂ 97 ਫ਼ੀਸਦ ਤੋਂ ਵੱਧ ਅÏਰਤਾਂ ਨੂੰ ਲਾਭ ਹੋਣ ਦੀ ਉਮੀਦ ਹੈ, ਜੋ ਇਸ ਨੂੰ ਦੇਸ ਵਿੱਚ ਸਭ ਤੋਂ ਵਿਆਪਕ ਮਹਿਲਾ-ਪੱਖੀ ਸਮਾਜਿਕ ਸੁਰੱਖਿਆ ਪਹਿਲਕਦਮੀਆਂ ਵਿੱਚੋਂ ਇੱਕ ਬਣਾਉਂਦੀ ਹੈ | ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਖ਼ੁਦ ਅÏਰਤਾਂ ਦੀ ਰਜਿਸਰੇਸ਼ਨ ਕਰਕੇ ਸੁਨਾਮ ਵਿਚ ਇਸ ਦੀ ਸ਼ੁਰੂਆਤ ਕੀਤੀ | ਇਸ ਮੌਕੇ ਐੱਸ.ਡੀ.ਐੱਮ. ਸੁਨਾਮ ਗਗਨਦੀਪ ਸਿੰਘ, ਚੇਅਰਮੈਨ ਮਾਰਕੀਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਸਾਬਕਾ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਸੀ.ਡੀ.ਪੀ.ਓ. ਰੇਖਾ ਰਾਣੀ, ਸੰਜੀਵ ਸੰਜੂ, ਸਾਹਿਬ ਸਿੰਘ, ਚਰਨਜੀਤ ਕੌਰ, ਰਾਮ ਕੁਮਾਰ, ਭਾਨੂੰ ਪ੍ਰਤਾਪ, ਗੁਰਤੇਗ ਨਿੱਕਾ, ਅਮਰੀਕ ਸਿੰਘ, ਹਰਵਿੰਦਰ, ਰੁਪਿੰਦਰ ਸਿੰਘ, ਆਸ਼ਾ ਬਜਾਜ, ਮਨਜੀਤ ਸਿੰਘ, ਪਰਮਜੀਤ ਸਿੰਘ, ਮਨਪ੍ਰੀਤ ਬਾਂਸਲ, ਸੁਮਨਪ੍ਰੀਤ, ਸੋਨੂੰ ਵਰਮਾ, ਯਾਦਵਿੰਦਰ ਨਿਰਮਾਣ, ਕੁਲਵੀਰ ਭੰਗੂ, ਰਵੀ ਕਮਲ ਗੋਇਲ, ਰਿੰਪੀ ਥਿੰਦ, ਮੁਨੀਸ਼ ਸੋਨੀ, ਵਿਕਰਮ ਗਰਗ ਵਿੱਕੀ ਅਤੇ ਚਮਕੌਰ ਹਾਂਡਾ ਸਮੇਤ ਵੱਡੀ ਗਿਣਤੀ ਮਹਿਲਾਵਾਂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਵਿਧਾਇਕ ਵੱਲੋਂ ਭਗਵਾਨਪੁਰਾ ਦੀ ਫਿਰਨੀ ਅਤੇ ਬੱਸ ਅੱਡੇ ਦਾ ਉਦਘਾਟਨ ਅਗਲੀ ਖ਼ਬਰ ਸਰਬਜੀਤ ਸਿੰਘ ਸਨਮਾਨਿਤ
Ad Position 24