21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਅਮਰਗੜ੍ਹ 'ਚ ਵਿਧਾਇਕ ਪ੍ਰੋ. ਗੱਜਣਮਾਜਰਾ ਨੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

Ad Position 21
No active advertisement
ਅਜੀਤ ਡੈਸਕ 17-04-2026
ਅਮਰਗੜ੍ਹ, 16 ਅਪ੍ਰੈਲ (ਜਤਿੰਦਰ ਮੰਨਵੀ, ਪਵਿੱਤਰ ਸਿੰਘ) - ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਅੱਜ ਮਾਰਕੀਟ ਕਮੇਟੀ ਅਮਰਗੜ੍ਹ ਦੇ ਮੁੱਖ ਸੈਂਟਰ ਵਿਖੇ ਪਹੁੰਚ ਕੇ ਕਣਕ ਦੀ ਖ਼ਰੀਦ ਦੇ ਕੰਮ ਦੀ ਰਸਮੀ ਤੌਰ ਤੇ ਸ਼ੁਰੂਆਤ ਕਰਵਾਈ | ਇਸ ਮੌਕੇ ਵਿਧਾਇਕ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਮੰਡੀਆਂ ਵਿਚ ਫ਼ਸਲ ਵੇਚਣ ਸਮੇਂ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦੇਵੇਗੀ | ਉਨ੍ਹਾਂ ਨੇ ਦੱਸਿਆ ਕਿ ਮਲੇਰਕੋਟਲਾ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਵੇ ਅਤੇ ਉਨ੍ਹਾਂ ਦੀ ਜਿਣਸ ਦੀ ਅਦਾਇਗੀ ਵੀ ਸਰਕਾਰੀ ਨਿਯਮਾਂ ਅਨੁਸਾਰ ਨਿਯਮਤ ਤੌਰ 'ਤੇ ਨਾਲੋ-ਨਾਲ ਹੀ ਕੀਤੀ ਜਾ ਸਕੇ | ਮਾਰਕੀਟ ਕਮੇਟੀ ਦੇ ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਨੇ ਵਿਧਾਇਕ ਅਤੇ ਉਨ੍ਹਾਂ ਦੇ ਨਿੱਜੀ ਸਕੱਤਰ ਰਾਜੀਵ ਕੁਮਾਰ ਤੋਗਾਹੇੜੀ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਭਰੋਸਾ ਦਿਵਾਇਆ ਕਿ ਕਣਕ ਦੀ ਖ਼ਰੀਦ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਹੋਵੇਗੀ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਸੁੱਕੀ ਕਣਕ ਹੀ ਲਿਆਂਦੀ ਜਾਵੇ, ਜਿਸ ਨਾਲ ਖ਼ਰੀਦ ਅਤੇ ਅਦਾਇਗੀ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਜਾ ਸਕੇ | ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਅਮਰਗੜ੍ਹ ਦੇ ਪ੍ਰਧਾਨ ਪ੍ਰਦੀਪ ਕੁਮਾਰ ਜੱਗੀ, ਸਰਬਜੀਤ ਸਿੰਘ ਗੋਗੀ ਸਾਬਕਾ ਸਰਪੰਚ ਅਮਰਗੜ੍ਹ, ਦਵਾਰਕਾ ਦਾਸ ਭੋਲਾ, ਸੁਖਵਿੰਦਰ ਸਿੰਘ ਸੁੱਖਾ, ਗੁਰਵੀਰ ਸਿੰਘ ਸੋਹੀ, ਚੀਨੂ ਕੌਂਸਲ, ਦਰਸ਼ਨ ਕੁਮਾਰ ਦਰਸੀ, ਤੀਰਥ ਸਿੰਘ ਸੋਹੀ, ਜਸਵਿੰਦਰ ਸਿੰਘ ਜੱਸੀ, ਹਰਪ੍ਰੀਤ ਸਿੰਘ ਨਿਆਮਤਪੁਰ, ਲੇਖਾਕਾਰ ਹਰਿੰਦਰ ਸਿੰਘ ਟਿਵਾਣਾ, ਬਲਵੀਰ ਸਿੰਘ ਆੜ੍ਹਤੀਆ, ਰਵਿੰਦਰ ਸਿੰਘ ਸਰਪੰਚ ਰਾਏਪੁਰ, ਪਵਿੱਤਰ ਸਿੰਘ ਰਾਏਪੁਰ, ਸਵਰਨ ਸਿੰਘ ਤੇ ਅਵਤਾਰ ਸਿੰਘ ਮਡਾਹੜ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮੂਨਕ ਮੰਡੀ 'ਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026, ਪੰਜਾਬ ਸਰਕਾਰ ਦਾ ਇਤਿਹਾਸਕ ਕਦਮ - ਸਤਿੰਦਰ ਸਿੰਘ ਚੱਠਾ <br/>
Ad Position 24