07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 2 ਸ਼ੱਕੀ ਕਾਬੂ <br/>

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਮਲੇਰਕੋਟਲਾ, 17 ਅਪ੍ਰੈਲ (ਪਾਰਸ ਜੈਨ, ਮਨਜਿੰਦਰ ਸਿੰਘ ਸਰੋਦ, ਹਨੀਫ਼ ਥਿੰਦ) - ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ Tਯੁੱਧ ਨਸ਼ਿਆਂ ਵਿਰੁੱਧU ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਕਾਰਡਨ ਅਤੇ ਸਰਚ ਅਭਿਆਨ ਆਈ.ਜੀ (ਜੀ.ਆਰ.ਪੀ) ਪਟਿਆਲਾ ਬਲਜੋਤ ਸਿੰਘ ਰਾਠੌਰ ਦੀ ਨਿਗਰਾਨੀ ਹੇਠ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੀ ਅਗਵਾਈ ਵਿੱਚ ਚਲਾਇਆ ਗਿਆ | ਇਸ ਸਰਚ ਅਭਿਆਨ ਦੌਰਾਨ ਡੀ.ਐਸ.ਪੀ (ਇਨਵੈਸਟਿਗੇਸ਼ਨ) ਸਤੀਸ਼ ਕੁਮਾਰ ਅਤੇ ਡੀ.ਐਸ.ਪੀ (ਸਬ ਡਿਵੀਜ਼ਨ ਮਲੇਰਕੋਟਲਾ) ਮਨਵਜੀਤ ਸਿੰਘ ਸਿੱਧੂ ਸਮੇਤ ਸਮੂਹ ਮੁੱਖ ਅਧਿਕਾਰੀਆਂ ਅਤੇ ਭਾਰੀ ਪੁਲਿਸ ਫੋਰਸ ਵੱਲੋਂ ਮੁਹੱਲਾ ਜਮਾਲਪੁਰਾ ਅਤੇ ਪੱਕਾ ਦਰਵਾਜ਼ਾ ਖੇਤਰਾਂ ਦੇ ਸ਼ੱਕੀ ਇਲਾਕਿਆਂ ਅਤੇ ਟਿਕਾਣਿਆਂ 'ਤੇ ਗਹਿਰਾਈ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ |ਸੀਨੀਅਰ ਕਪਤਾਨ ਪੁਲਿਸ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਦੇ ਨਾਲ ਹੀ ਅਹਿਮਦਗੜ੍ਹ ਵਿਖੇ ਡੀ.ਐਸ.ਪੀ (ਸਬ ਡਿਵੀਜ਼ਨ ਅਹਿਮਦਗੜ੍ਹ) ਸੁਖਦੇਵ ਸਿੰਘ ਬਰਾੜ ਵੱਲੋਂ ਪੁਲਿਸ ਫੋਰਸ ਸਮੇਤ ਰੇਲਵੇ ਸਟੇਸ਼ਨ ਅਹਿਮਦਗੜ੍ਹ ਵਿਖੇ ਸਰਚ ਅਭਿਆਨ ਚਲਾਇਆ ਗਿਆ | ਇਸੇ ਤਰ੍ਹਾਂ ਅਮਰਗੜ੍ਹ ਵਿਖੇ ਡੀ.ਐਸ.ਪੀ (ਸਬ ਡਿਵੀਜ਼ਨ ਅਮਰਗੜ੍ਹ) ਸੰਜੀਵ ਕੁਮਾਰ ਵੱਲੋਂ ਵੀ ਆਪਣੀ ਟੀਮ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਕਾਰਡਨ ਐਂਡ ਸਰਚ ਅਪਰੇਸ਼ਨ ਕੀਤੇ ਗਏ | ਉਨ੍ਹਾਂ ਦੱਸਿਆ ਗਿਆ ਕਿ ਪੰਜਾਬ ਪੁਲਿਸ ਵੱਲੋਂ ਸੂਬਾ ਪੱਧਰ 'ਤੇ ਨਸ਼ਾ ਤਸਕਰੀ ਦੇ ਖ਼ਾਤਮੇ ਲਈ ਇਹ ਮੁਹਿੰਮ ਲਗਾਤਾਰ ਜਾਰੀ ਹੈ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਖ਼ਤ ਕਾਰਵਾਈ ਕੀਤੀ ਜਾਂਦੀ ਰਹੇਗੀ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ 2 ਸ਼ੱਕੀ ਵਿਅਕਤੀਆਂ ਨੂੰ ਰਾਊਾਡ ਅੱਪ ਕੀਤਾ ਗਿਆ ਹੈ, ਜਿਨ੍ਹਾਂ ਤੋਂ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ | ਉਨ੍ਹਾਂ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਨਸ਼ਾ ਤਸਕਰੀ ਸੰਬੰਧੀ ਕੋਈ ਵੀ ਜਾਣਕਾਰੀ ਪੁਲਿਸ ਨਾਲ ਸਾਂਝੀ ਕੀਤੀ ਜਾਵੇ | ਲੋਕਾਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਬੱਸ ਅਤੇ ਮੋਟਰਸਾਈਕਲ ਦੀ ਟੱਕਰ 'ਚ ਮੋਟਰਸਾਈਕਲ ਸਵਾਰ ਦੀ ਮੌਕੇ 'ਤੇ ਹੋਈ ਮੌਤ <br/> ਅਗਲੀ ਖ਼ਬਰ 29 ਮਈ ਦੀ ਜਲੰਧਰ ਰੈਲੀ 'ਚ ਖੇਤ ਮਜ਼ਦੂਰਾਂ ਦਾ ਪਠਾਨਕੋਟ ਤੋਂ ਵੱਡਾ ਜਥਾ ਸ਼ਾਮਿਲ ਹੋਵੇਗਾ- ਕਾ: ਗੁਰਮੇਸ਼ ਸਿੰਘ
Ad Position 24