06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਆਂਗਣਵਾੜੀ ਵਰਕਰਾਂ ਨੇ ਪੁਰਾਣੇ ਸਰਕਾਰੀ ਫ਼ੋਨ ਵਰਤਣ ਤੋਂ ਕੀਤਾ ਇਨਕਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਸੰਗਰੂਰ, 17 ਅਪ੍ਰੈਲ (ਦਮਨਜੀਤ ਸਿੰਘ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਵੱਲੋਂ ਸਮਾਰਟ ਫ਼ੋਨ ਮਸਲੇ ਨੂੰ ਲੈ ਕੇ ਅੱਜ ਸੰਗਰੂਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ | ਯੂਨੀਅਨ ਨੇ ਆਂਗਣਵਾੜੀ ਕੇਂਦਰਾਂ ਲਈ ਖ਼ਰੀਦੇ ਗਏ ਸਮਾਰਟ ਫੋਨਾਂ ਨੂੰ ਪੇਂਡੂ ਵਿਕਾਸ ਵਿਭਾਗ ਨੂੰ ਸੌਂਪਣ ਦੇ ਫ਼ੈਸਲੇ ਦਾ ਤਿੱਖਾ ਵਿਰੋਧ ਕੀਤਾ | ਵਰਕਰਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਨੂੰ ਸਮਾਰਟ ਫ਼ੋਨ ਮੁਹੱਈਆ ਨਾ ਕਰਵਾਏ ਗਏ ਤਾਂ ਉਹ 'ਮਾਂ-ਬੇਟੀ ਸਨਮਾਨ ਯੋਜਨਾ' ਤਹਿਤ ਡਾਟਾ ਆਨਲਾਈਨ ਅੱਪਲੋਡ ਨਹੀਂ ਕਰਨਗੀਆਂ | ਇਸ ਮਸਲੇ ਨੂੰ ਲੈ ਕੇ ਵਰਕਰਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਦਿੱਤੇ ਧਰਨੇ ਦੌਰਾਨ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਕੌਰ ਨੀਲੋਵਾਲ ਅਤੇ ਜ਼ਿਲ੍ਹਾ ਸਕੱਤਰ ਮਨਦੀਪ ਕੁਮਾਰੀ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਇਹ ਯਕੀਨੀ ਨਹੀਂ ਬਣਾਉਂਦੀ ਕਿ ਖ਼ਰੀਦੇ ਗਏ ਮੋਬਾਈਲ ਫ਼ੋਨ ਆਂਗਣਵਾੜੀ ਵਰਕਰਾਂ ਲਈ ਹੀ ਹਨ, ਓਦੋਂ ਤੱਕ ਆਂਗਣਵਾੜੀ ਵਰਕਰਾਂ ਕੰਮ ਸ਼ੁਰੂ ਨਹੀਂ ਕਰਨਗੀਆਂ | ਉਨ੍ਹਾਂ ਨੇ ਇਹ ਵੀ ਦੋਸ਼ ਲਾਇਆ ਕਿ ਵਰਕਰਾਂ ਨੂੰ ਕੇਵਲ 5 ਮਹੀਨਿਆਂ ਬਾਅਦ ਫ਼ੋਨ ਦੇਣ ਦੀ ਗੱਲ ਕਹੀ ਜਾ ਰਹੀ ਹੈ, ਜੋ ਪੂਰੀ ਤਰ੍ਹਾਂ ਗਲਤ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਪੋਸ਼ਣ ਟਰੈਕਰ ਐਪ 'ਤੇ ਕੰਮ ਕਰਨ ਲਈ ਨਿੱਜੀ ਮੋਬਾਈਲ ਫ਼ੋਨ ਦੀ ਵਰਤੋਂ ਕਰਨਾ ਸੰਭਵ ਨਹੀਂ ਹੈ | ਕਈ ਵਰਕਰਾਂ ਕੋਲ ਸਮਾਰਟ ਫ਼ੋਨ ਹੀ ਨਹੀਂ ਹਨ, ਜਿਸ ਕਾਰਨ ਉਨ੍ਹਾਂ ਨੂੰ ਕੰਮ ਕਰਨ ਵਿੱਚ ਮੁਸ਼ਕਲਾਂ ਆ ਰਹੀਆਂ ਹਨ | ਉਨ੍ਹਾਂ ਸਪਸ਼ਟ ਕੀਤਾ ਕਿ ਆਂਗਣਵਾੜੀ ਵਰਕਰਾਂ ਵਰਤੇ ਹੋਏ ਫ਼ੋਨ ਨਹੀਂ ਲੈਣਗੀਆਂ, ਸਗੋਂ ਸੀਲਬੰਦ (ਨਵੇਂ) ਮੋਬਾਈਲ ਫ਼ੋਨ ਹੀ ਕਬੂਲ ਕਰਨਗੀਆਂ | ਯੂਨੀਅਨ ਆਗੂਆਂ ਨੇ ਦੱਸਿਆ ਕਿ 13 ਅਪ੍ਰੈਲ ਤੋਂ ਸ਼ੁਰੂ ਹੋ ਰਹੀ 'ਮਾਂ-ਬੇਟੀ ਸਨਮਾਨ ਯੋਜਨਾ' ਤਹਿਤ ਲਾਭਪਾਤਰੀਆਂ ਦੇ ਫਾਰਮ ਭਰਨ ਦੀ ਜ਼ਿੰਮੇਵਾਰੀ ਵੀ ਆਂਗਣਵਾੜੀ ਵਰਕਰਾਂ ਨੂੰ ਦਿੱਤੀ ਗਈ ਹੈ, ਜੋ ਬਿਨ੍ਹਾਂ ਸਰਕਾਰੀ ਮੋਬਾਈਲ ਫ਼ੋਨ ਦੇ ਸੰਭਵ ਨਹੀਂ | ਉਨ੍ਹਾਂ ਮੰਗ ਕੀਤੀ ਕਿ ਹਰ ਫਾਰਮ ਅੱਪਲੋਡ ਕਰਨ ਲਈ ਘੱਟੋ-ਘੱਟ 100 ਰੁਪਏ ਭੁਗਤਾਨ ਕੀਤਾ ਜਾਵੇ | ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਯੂਨੀਅਨ ਆਗੂਆਂ ਨੂੰ ਵਿਸ਼ਵਾਸ ਦਵਾਇਆ ਕਿ ਫ਼ੋਨ ਉਨ੍ਹਾਂ ਨੂੰ ਹੀ ਮੁਹੱਈਆ ਕਰਵਾਏ ਜਾਣਗੇ | ਇਸ ਉਪਰੰਤ ਯੂਨੀਅਨ ਨੇ ਆਪਣੀਆਂ ਮੰਗਾਂ ਸਬੰਧੀ ਜ਼ਿਲ੍ਹਾ ਅਧਿਕਾਰੀ ਨੂੰ ਮੰਗ ਪੱਤਰ ਸੌਂਪ ਕੇ ਧਰਨਾ ਸਮਾਪਤ ਕਰ ਦਿੱਤਾ | ਧਰਨਾ ਪ੍ਰਦਰਸ਼ਨ ਦੌਰਾਨ ਰਾਜ ਕੌਰ ਭਵਾਨੀਗੜ੍ਹ, ਅੰਗਰੇਜ਼ ਕੌਰ ਭਵਾਨੀਗੜ੍ਹ, ਪ੍ਰਕਾਸ਼ ਕੌਰ ਅਣਦਾਣਾ, ਸਕੁੰਤਲਾ ਰਾਣੀ ਧੂਰੀ, ਰਾਜ ਕੌਰ ਧੂਰੀ, ਸੁਰਿੰਦਰ ਕੌਰ ਬਾਲੀਆ, ਸੁਖਵਿੰਦਰ ਕੌਰ ਦਿੜ੍ਹਬਾ, ਗੁਰਰਾਜ ਕੌਰ ਸੁਨਾਮ ਸਮੇਤ ਹੋਰ ਅਹੁਦੇਦਾਰ ਵੀ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਕਾਂਗਰਸੀ ਆਗੂ ਬੀਬੀ ਅਮਨਦੀਪ ਕੌਰ ਖੰਗੂੜਾ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਦਿੱਤੀ ਚਿਤਾਵਨੀ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਮੈਡਮ ਨਿਸ਼ਾਤ ਅਖਤਰ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ 66 ਅਹੁਦੇਦਾਰ ਐਲਾਨ <br/>
Ad Position 24