ਸੀਨੀਅਰ ਕਾਂਗਰਸੀ ਆਗੂ ਬੀਬੀ ਅਮਨਦੀਪ ਕੌਰ ਖੰਗੂੜਾ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ ਦਿੱਤੀ ਚਿਤਾਵਨੀ <br/>
ਅਜੀਤ ਡੈਸਕ
18-04-2026
ਮਲੇਰਕੋਟਲਾ, 16 ਅਪ੍ਰੈਲ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ) - ਮਲੇਰਕੋਟਲਾ ਦੇ ਖੰਨਾ ਮੁੱਖ ਮਾਰਗ ਤੇ ਜਮਾਲਪੁਰਾ ਵਿਖੇ ਬੀਤੇ ਦਿਨਾਂ ਤੋਂ ਕੂੜੇ ਦਾ ਢੇਰ ਚੁਕਵਾਉਣ ਦੇ ਲਈ ਵੱਖ-ਵੱਖ ਆਗੂਆਂ ਵੱਲੋਂ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਜ਼ਿਲ੍ਹਾ ਮਲੇਰਕੋਟਲਾ ਦੇ ਸਮਾਜ ਸੇਵੀ ਤੇ ਕਈ ਸਿਆਸੀ ਆਗੂਆਂ ਵੱਲੋਂ ਧਰਨੇ ਵਿੱਚ ਆ ਕੇ ਕੂੜੇ ਦੇ ਢੇਰਾਂ ਦਾ ਹੱਲ ਕਰਨ ਲਈ ਪ੍ਰਸ਼ਾਸਨ ਨੂੰ ਗੁਹਾਰ ਲਗਾਈ ਜਾ ਚੁੱਕੀ ਹੈ | ਅੱਜ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਬੀਬਾ ਅਮਨਦੀਪ ਕੌਰ ਖੰਗੂੜਾ ਨੇ ਆਪਣੇ ਸਾਥੀਆਂ ਨਾਲ ਮਲੇਰਕੋਟਲਾ ਵਿਖੇ ਪਰਵੇਜ਼ ਖ਼ਾਨ ਵੱਲੋਂ ਕੂੜੇ ਦੇ ਡੰਪ ਨੂੰ ਲੈ ਕੇ ਲਗਾਏ ਗਏ ਧਰਨੇ ਵਿੱਚ ਸ਼ਮੂਲੀਅਤ ਕੀਤੀ | ਬੀਬਾ ਅਮਨਦੀਪ ਕੌਰ ਖੰਗੂੜਾ ਨੇ ਸਰਕਾਰ ਤੇ ਪ੍ਰਸ਼ਾਸਨ ਨੂੰ 72 ਘੰਟੇ ਦਾ ਸਮਾਂ ਦੇ ਕੇ ਕਿਹਾ ਕਿ ਜੇਕਰ ਕੂੜੇ ਦਾ ਹੱਲ ਨਾ ਕੀਤਾ ਤਾਂ ਰੋਸ ਪ੍ਰਦਰਸ਼ਨ ਹੋਰ ਤਿੱਖਾ ਕੀਤਾ ਜਾਵੇਗਾ ਤੇ ਪ੍ਰਸ਼ਾਸਨ ਖ਼ਿਲਾਫ਼ ਸਖ਼ਤ ਸੰਘਰਸ਼ ਵਿੱਢਿਆ ਜਾਵੇਗਾ | ਭਾਵੇਂ ਪ੍ਰਸ਼ਾਸਨ ਵੱਲੋਂ ਆਪਣੇ ਤੌਰ 'ਤੇ ਕੂੜੇ ਦੇ ਢੇਰਾਂ ਨੂੰ ਚੁੱਕਣ ਦੇ ਲਈ ਕੰਮ ਆਰੰਭ ਕਰ ਦਿੱਤਾ ਹੈ ਪਰ ਪ੍ਰਦਰਸ਼ਨਕਾਰੀ ਆਪਣੀਆਂ ਕੁੱਝ ਮੰਗਾਂ ਨੂੰ ਲੈ ਕੇ ਅਜੇ ਵੀ ਡਟੇ ਹੋਏ ਹਨ | ਇਸ ਮੌਕੇ ਪਰਵੇਜ਼ ਖ਼ਾਨ, ਪਿੰਡ ਬੌੜਹਾਈ ਦੇ ਸਰਪੰਚ ਜਸਵਿੰਦਰ ਸਿੰਘ, ਕੁੱਪ ਖੁਰਦ ਤੋਂ ਗੁਰਜੀਤ ਸਿੰਘ, ਪੰਚ ਗੁਰਪਿੰਦਰ ਸਿੰਘ, ਅਹਿਮਦਗੜ੍ਹ ਛੰਨਾ ਤੋਂ ਹਰਪ੍ਰੀਤ ਸਮਰਾ ਇਕਬਾਲ ਲਸੋਈ, ਨਿੰਦੀ ਖੰਗੂੜਾ ਹਾਜ਼ਰ ਸਨ |