06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਰੋਮੀ ਗੋਇਲ ਨੂੰ ਸੰਗਰੂਰ ਸ਼ਹਿਰੀ, ਘਰਾਚੋਂ ਤੋਂ ਪਰਮਜੀਤ ਸ਼ਰਮਾ ਅਤੇ ਭਵਾਨੀਗੜ੍ਹ ਤੋਂ ਲਛਮਣ ਦਾਸ ਸਚਦੇਵਾ ਨੂੰ ਮਿਲੀ ਸਰਕਲ ਪ੍ਰਧਾਨ ਦੀ ਜ਼ਿੰਮੇਵਾਰੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਸੰਗਰੂਰ, 17 ਅਪ੍ਰੈਲ (ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੀ ਗਈ ਸਰਕਲ ਪ੍ਰਧਾਨਾਂ ਦੀ ਸੂਚੀ ਦੇ ਤਹਿਤ ਸੰਗਰੂਰ ਜ਼ਿਲ੍ਹੇ ਵਿੱਚ ਵੀ ਮਹੱਤਵਪੂਰਨ ਨਿਯੁਕਤੀਆਂ ਕੀਤੀਆਂ ਗਈਆਂ ਹਨ | ਇਸ ਸੂਚੀ ਵਿੱਚ ਸੰਗਰੂਰ ਸ਼ਹਿਰੀ ਖੇਤਰ ਲਈ ਰੋਮੀ ਗੋਇਲ, ਘਰਾਚੋਂ ਤੋਂ ਪਰਮਜੀਤ ਸ਼ਰਮਾ ਅਤੇ ਭਵਾਨੀਗੜ੍ਹ ਖੇਤਰ ਤੋਂ ਲਛਮਣ ਦਾਸ ਸਚਦੇਵਾ ਨੂੰ ਸਰਕਲ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਭਾਜਪਾ ਵੱਲੋਂ ਇਹ ਨਿਯੁਕਤੀਆਂ ਪਾਰਟੀ ਦੀ ਜ਼ਮੀਨੀ ਪੱਧਰ 'ਤੇ ਮਜ਼ਬੂਤੀ ਅਤੇ ਸੰਗਠਨ ਨੂੰ ਹੋਰ ਚੁਸਤ ਬਣਾਉਣ ਦੇ ਮੰਤਵ ਨਾਲ ਕੀਤੀਆਂ ਗਈਆਂ ਹਨ | ਇਸ ਮੌਕੇ ਭਾਜਪਾ ਸੂਬਾ ਸਪੋਰਟਸ ਸੈੱਲ ਦੇ ਇੰਚਾਰਜ ਕਰਮ ਲਹਿਲ ਵੱਲੋਂ ਨਵਨਿਯੁਕਤ ਕੀਤੇ ਗਏ ਆਗੂਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਵੱਲੋਂ ਦਿੱਤੀ ਗਈ ਜ਼ਿੰਮੇਵਾਰੀ ਇੱਕ ਵੱਡਾ ਮਾਣ ਹੈ ਅਤੇ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿਰੋਮੀ ਗੋਇਲ, ਪਰਮਜੀਤ ਸ਼ਰਮਾ ਅਤੇ ਲਛਮਣ ਦਾਸ ਸਚਦੇਵਾ ਆਪਣੀ ਡਿਊਟੀ ਨੂੰ ਇਮਾਨਦਾਰੀ ਅਤੇ ਜਜ਼ਬੇ ਨਾਲ ਨਿਭਾਉਣਗੇ | ਕਰਮ ਲਹਿਲ ਨੇ ਕਿਹਾ ਕਿ ਭਾਜਪਾ ਹਮੇਸ਼ਾ ਹੀ ਮਿਹਨਤੀ ਵਰਕਰਾਂ ਨੂੰ ਅੱਗੇ ਲਿਆਉਣ 'ਤੇ ਜ਼ੋਰ ਦਿੰਦੀ ਹੈ, ਤਾਂ ਜੋ ਸੰਗਠਨ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ | ਉਨ੍ਹਾਂ ਨੇ ਆਸ ਜਤਾਈ ਕਿ ਇਹ ਨਵੀਆਂ ਨਿਯੁਕਤੀਆਂ ਸੰਗਰੂਰ ਵਿੱਚ ਪਾਰਟੀ ਦੇ ਵਾਧੇ ਲਈ ਮੀਲ ਪੱਥਰ ਸਾਬਤ ਹੋਣਗੀਆਂ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ | ਇਸ ਤੋਂ ਇਲਾਵਾ, ਉਨ੍ਹਾਂ ਨੇ ਸਾਰੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਨਵੇਂ ਸਰਕਲ ਪ੍ਰਧਾਨਾਂ ਦੇ ਨਾਲ ਮਿਲ ਕੇ ਪਾਰਟੀ ਦੀ ਨੀਤੀ ਅਤੇ ਪ੍ਰੋਗਰਾਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕਮਰ ਕੱਸਣ | ਉਨ੍ਹਾਂ ਕਿਹਾ ਕਿ ਸੰਗਠਨ ਦੀ ਮਜ਼ਬੂਤੀ ਹੀ ਪਾਰਟੀ ਦੀ ਅਸਲੀ ਤਾਕਤ ਹੁੰਦੀ ਹੈ ਅਤੇ ਜਦੋਂ ਹਰ ਵਰਕਰ ਆਪਣੀ ਜ਼ਿੰਮੇਵਾਰੀ ਨੂੰ ਸਮਝ ਕੇ ਕੰਮ ਕਰਦਾ ਹੈ ਤਾਂ ਕਾਮਯਾਬੀ ਆਪਣੇ ਆਪ ਮਿਲਦੀ ਹੈ | ਕਰਮ ਲਹਿਲ ਨੇ ਸਾਰੇ ਆਗੂਆਂ ਦੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਮੀਦ ਜਤਾਈ ਕਿ ਉਹ ਪਾਰਟੀ ਦੇ ਵਿਸ਼ਵਾਸ 'ਤੇ ਖਰੇ ਉੱਤਰਦੇ ਹੋਏ ਲੋਕਾਂ ਦੀ ਸੇਵਾ ਵਿੱਚ ਅਹਿਮ ਭੂਮਿਕਾ ਨਿਭਾਉਣਗੇ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਵਿਖੇ ਸੀ.ਬੀ.ਐੱਸ.ਈ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਸੂਬੇ ਦੀਆਂ ਅਨਾਜ ਮੰਡੀਆਂ ਵਿਚ ਕਣਕ ਦੀ ਖ਼ਰੀਦ ਤੁਰੰਤ ਅਤੇ ਤੇਜ਼ ਕੀਤੀ ਜਾਵੇ - ਸਿਮਰਨਜੀਤ ਸਿੰਘ ਮਾਨ <br/>
Ad Position 24