ਲਹਿਰਾਗਾਗਾ, 17 ਅਪ੍ਰੈਲ (ਅਸ਼ੋਕ ਗਰਗ)-ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਨੇ ਸੰਜੀਵ ਕੁਮਾਰ ਸਿੰਗਲਾ ਲਹਿਰਾਗਾਗਾ ਦੀਆਂ ਆੜ੍ਹਤੀ ਵਰਗ ਪ੍ਰਤੀ ਨਿਭਾਈਆਂ ਜ਼ਿੰਮੇਵਾਰੀਆਂ ਕਰਕੇ ਆੜ੍ਹਤੀ ਐਸੋਸੀਏਸ਼ਨ ਪੰਜਾਬ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ | ਇਸ ਸਬੰਧੀ ਆੜ੍ਹਤੀ ਐਸੋਸੀਏਸ਼ਨ ਦੇ ਨਵ-ਨਿਯੁਕਤ ਸੂਬਾ ਮੀਤ ਪ੍ਰਧਾਨ ਸੰਜੀਵ ਕੁਮਾਰ ਸਿੰਗਲਾ ਨੇ ਆੜ੍ਹਤੀ ਐਸੋਸੀਏਸ਼ਨ ਦੇ ਚੀਫ਼ ਪੈਟਰਨ ਰਵਿੰਦਰ ਸਿੰਘ ਚੀਮਾ, ਪ੍ਰਧਾਨ ਜਸਵਿੰਦਰ ਸਿੰਘ ਰਾਣਾ, ਜਨਰਲ ਸੈਕਟਰੀ ਰਜਿੰਦਰ ਕੁਮਾਰ ਅਤੇ ਆਰਗੇਨਾਈਜ਼ੇਸ਼ਨ ਦੇ ਜਰਨਲ ਸੈਕਟਰੀ ਪੁਨੀਤ ਕੁਮਾਰ ਜੈਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਮੈਨੂੰ ਸੂਬੇ ਦਾ ਮੀਤ ਪ੍ਰਧਾਨ ਬਣਾਇਆ ਹੈ | ਉਨ੍ਹਾਂ ਕਿਹਾ ਕਿ ਮੈਂ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਪਹਿਲਾ ਨਾਲੋਂ ਵੀ ਵਧੇਰੇ ਸੁਹਿਰਦ ਹੋ ਕੇ ਨਿਭਾਵਾਂਗਾ ਅਤੇ ਆੜ੍ਹਤੀ ਵਰਗ ਨੂੰ ਆ ਰਹੀਆਂ ਮੁਸ਼ਕਿਲਾਂ ਯੂਨੀਅਨ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ ਦੇ ਸਨਮੁੱਖ ਰੱਖ ਕੇ ਹੱਲ ਕਰਾਉਣ ਦੀ ਕੋਸ਼ਿਸ਼ ਕਰਦਾ ਰਹਾਂਗਾ |