05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸਬ ਡਵੀਜ਼ਨ ਧੂਰੀ ਦੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਅੱਠ ਮੁਕੱਦਮੇ ਦਰਜ ਪੁਲਿਸ ਵਲੋਂ 13 ਦੋਸ਼ੀ ਅਤੇ ਤਿੰਨ ਭਗੌੜੇ ਗਿ੍ਫ਼ਤਾਰ <br/>

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਧੂਰੀ, 17 ਅਪ੍ਰੈਲ (ਸੰਜੇ ਲਹਿਰੀ)-ਸਬ ਡਵੀਜ਼ਨ ਧੂਰੀ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਅਤੇ ਪਿੰਡਾਂ ਦੇ ਪਹਿਰੇਦਾਰ ਮਿਸ਼ਨ ਤਹਿਤ ਚਲਾਈ ਗਈ ਮੁਹਿੰਮ ਦੌਰਾਨ ਪਿਛਲੇ ਹਫ਼ਤੇ ਨਸ਼ਾ ਤਸਕਰਾਂ ਖ਼ਿਲਾਫ਼ ਅੱਠ ਮੁਕੱਦਮੇ ਦਰਜ ਕਰਨ ਦਾ ਦਾਅਵਾ ਕਰਦਿਆਂ 13 ਦੋਸ਼ੀਆਂ ਅਤੇ ਤਿੰਨ ਭਗੌੜੇ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਵੀ ਕੀਤਾ ਗਿਆ ਹੈ | ਡੀ.ਐੱਸ.ਪੀ ਧੂਰੀ ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਾ ਤਸਕਰਾਂ ਪਾਸੋਂ 595 ਨਸ਼ੀਲੀਆਂ ਗੋਲੀਆਂ 22 ਬੋਤਲਾਂ ਸ਼ਰਾਬ ਬਰਾਮਦ ਕਰਦਿਆਂ 11 ਨਸ਼ੇੜੀਆਂ ਨੂੰ ਓਟ ਸੈਂਟਰਾਂ ਵਿੱਚੋਂ ਦਵਾਈ ਵੀ ਦਲਵਾਈ ਗਈ ਹੈ | ਡੀ.ਐੱਸ.ਪੀ ਧੂਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਸੰਗਰੂਰ ਸਰਤਾਜ ਸਿੰਘ ਚਾਹਲ ਦੀ ਸੁਚੱਜੀ ਅਗਵਾਈ ਵਿੱਚ ਚੱਲ ਰਹੀ ਮੁਹਿੰਮ ਨੂੰ ਲੋਕਾਂ ਦੇ ਸਹਿਯੋਗ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਉਨ੍ਹਾਂ ਦੱਸਿਆ ਕਿ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਵੀ ਕਾਰਵਾਈ ਕਰਦੇ 157 ਵਹੀਕਲਾਂ ਦੇ ਚਲਾਨ ਕੀਤੇ ਗਏ ਹਨ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਕੇ 57 ਵਿਅਕਤੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਗਈ ਹੈ ਅਤੇ ਪੁਲਿਸ ਵੱਲੋਂ ਲੋਕਾਂ ਨਾਲ ਰਾਬਤਾ ਕਰਦੇ ਹੋਏ ਸੰਪਰਕ ਪ੍ਰੋਜੈਕਟ ਦੇ ਅਧੀਨ ਆਮ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਬਾਰੇ ਜਾਗਰੂਕ ਕੀਤਾ ਗਿਆ ਹੈ, ਅਤੇ ਨਸ਼ਾ ਤਸਕਰਾਂ ਦੀ ਸੂਚਨਾ ਪੁਲਿਸ ਨੂੰ ਦੇਣ ਲਈ ਪ੍ਰੇਰਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅੰਸਰਾਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਨਸ਼ਿਆਂ ਦੀ ਰੋਕਥਾਮ ਲਈ ਪੁਲਿਸ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਠੋਸ ਉਪਰਾਲੇ ਜਾਰੀ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਭਗਵਾਨ ਸਿੰਘ ਰਾੜਾ ਸਾਹਿਬ ਬੇਗੋਵਾਲ ਵਾਲਿਆਂ ਦੇ ਬਰਸੀ ਸਮਾਗਮ ਆਰੰਭ <br/> ਅਗਲੀ ਖ਼ਬਰ 10 ਵੀਂ ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ <br/>
Ad Position 24