05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਸੰਤ ਬਾਬਾ ਬਲਕਾਰ ਸਿੰਘ ਪੰਜਗਰਾਈਆਂ ਵਾਲੇ ਸਾਊਥਾਲ ਇੰਗਲੈਂਡ ਵਿਖੇ ਸਨਮਾਨਿਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 18-04-2026
ਸੰਦੌੜ, 17 ਅਪ੍ਰੈਲ (ਜਸਵੀਰ ਸਿੰਘ ਜੱਸੀ) - ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਪਿਛਲੇ ਦੋ ਹਫ਼ਤਿਆਂ ਤੋਂ ਇੰਗਲੈਂਡ ਵਿਖੇ ਧਾਰਮਿਕ ਪ੍ਰਚਾਰ ਫੇਰੀ ਦੌਰਾਨ ਸੰਤ ਬਾਬਾ ਬਲਕਾਰ ਸਿੰਘ ਪੰਜਗਰਾਈਆਂ ਵਾਲੇ ਸੰਪ੍ਰਦਾਇ ਰਾੜਾ ਸਾਹਿਬ ਵਾਲਿਆਂ ਵਲੋਂ ਦਰਜਨਾਂ ਧਾਰਮਿਕ ਸਮਾਗਮਾਂ ਦੌਰਾਨ ਸੰਗਤਾਂ ਨੂੰ ਗੁਰਬਾਣੀ ਇਤਿਹਾਸ ਤੇ ਨਾਮ ਸਿਮਰਨ ਨਾਲ ਜੋੜਿਆ ਗਿਆ | ਇਸ ਬਾਰੇ ਜਾਣਕਾਰੀ ਦਿੰਦਿਆਂ ਭਾਈ ਕੁਲਬੀਰ ਸਿੰਘ ਖ਼ਾਲਸਾ ਯੂ.ਕੇ ਵਾਲਿਆਂ ਦੱਸਿਆ ਕਿ ਧਾਰਮਿਕ ਫੇਰੀ ਦੌਰਾਨ ਪਹਿਲਾਂ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ, ਗੁਰਬਾਣੀ ਸੰਥਿਆ, ਸਵੈਂ ਰੱਖਿਅਕ ਬਣਾਉਣ ਲਈ ਗੱਤਕਾ ਸਿਖਲਾਈ ਦੇ ਨਾਲ ਲੰਗਰ ਪ੍ਰਥਾ ਸੰਬੰਧੀ ਜਾਣਕਾਰੀ ਦਿੱਤੀ ਅਤੇ ਗੁਰਬਾਣੀ ਕੀਰਤਨ ਦੀ ਸਿਖਲਾਈ ਅਤੇ ਦਸਤਾਰ ਦੁਮਾਲਾ ਸਜਾਉਣਾ ਦੀ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਸੈਂਕੜੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਭਾਗ ਲਿਆ, ਉਨ੍ਹਾਂ ਦੱਸਿਆ ਕਿ ਸੰਤ ਬਾਬਾ ਬਲਕਾਰ ਸਿੰਘ ਵਲੋਂ ਵਿਸ਼ੇਸ਼ ਤੌਰ 'ਤੇ ਨਾਮ ਸਿਮਰਨ ਦੇ ਕੈਂਪ ਵੀ ਲਗਾਏ ਗਏ ਨਾਲ ਹੀ ਦਰਜਨਾਂ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਵੀ ਜੋੜਿਆ ਗਿਆ ਇਸ ਮੌਕੇ ਬਾਬਾ ਬਲਕਾਰ ਸਿੰਘ ਵਲੋਂ ਸੰਗਤਾਂ ਨੂੰ ਅੰਮਿ੍ਤ ਛਕ ਕੇ ਗੁਰੂ ਲੜ ਲੱਗਣ ਲਈ ਵੀ ਪ੍ਰੇਰਿਤ ਕੀਤਾ ਗਿਆ | ਸਮਾਗਮਾਂ ਦੌਰਾਨ ਗੁਰਦੁਆਰਾ ਸਿੰਘ ਸਭਾ ਸਾਊਥਾਲ ਦੀ ਪ੍ਰਬੰਧਕ ਕਮੇਟੀ ਵਲੋਂ ਸੰਤ ਬਾਬਾ ਬਲਕਾਰ ਸਿੰਘ ਪੰਜਗਰਾਈਾਆਂ ਵਾਲਿਆਂ ਦਾ ਸਨਮਾਨ ਕੀਤਾ ਵੀ ਗਿਆ |

Ad Position 22
No active advertisement
ਪਿਛਲੀ ਖ਼ਬਰ ਦਸਵੀਂ ਦੀ ਪ੍ਰੀਖਿਆ ਵਿੱਚ ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਕਣਕ ਦੀ ਖ਼ਰੀਦ ਨੂੰ ਲੈ ਕੇ ਕੇਂਦਰ ਸਰਕਾਰ ਪੰਜਾਬ ਨਾਲ ਕਰ ਰਹੀ ਹੈ ਵਿਤਕਰਾ - 'ਆਪ' ਆਗੂ <br/>
Ad Position 24