03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਛਪਾਰ ਦੀ ਚੋਣ ਸਰਬਸੰਮਤੀ ਨਾਲ ਸੰਪੰਨ <br/>

Ad Position 21
No active advertisement
ਅਜੀਤ ਡੈਸਕ 19-04-2026
ਅਹਿਮਦਗੜ੍ਹ, 18 ਅਪ੍ਰੈਲ (ਸੁਖਜੀਤ ਸਿੰਘ ਖੇੜਾ) - ਨਾਲ ਦੇ ਪਿੰਡ ਛਪਾਰ ਵਿਖੇ ਗੁਰਦੁਆਰਾ ਸਿੰਘ ਸਭਾ ਪ੍ਰਬੰਧਕ ਕਮੇਟੀ ਦੀ ਚੋਣ ਲਈ ਇੱਕ ਵਿਸ਼ੇਸ਼ ਇਕੱਠ ਸੰਗਤ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਕੀਤਾ ਗਿਆ ਜਿਸ ਸਮੂਹ ਸੰਗਤ ਨੇ ਸਰਬ ਸੰਮਤੀ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਕੀਤੀ | ਸਰਪੰਚ ਕੁਲਦੀਪ ਸਿੰਘ ਬੋਪਾਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਗਤ ਵੱਲੋਂ ਗੁਰਦੁਆਰਾ ਸਾਹਿਬ ਕਮੇਟੀ ਦਾ ਪ੍ਰਧਾਨ ਗੁਰਦੀਪ ਸਿੰਘ ਘੋਕ ਨੂੰ ਚੁਣਿਆ ਗਿਆ, ਇਸੇ ਤਰ੍ਹਾਂ ਬਲਵਿੰਦਰ ਸਿੰਘ ਨੂੰ ਮੀਤ ਪ੍ਰਧਾਨ, ਕੁਲਵਿੰਦਰ ਸਿੰਘ ਨੂੰ ਖ਼ਜ਼ਾਨਚੀ ਭੁਪਿੰਦਰਪਾਲ ਸਿੰਘ ਗਿੱਲ ਨੂੰ ਸੈਕਟਰੀ ਚੁਣਿਆ ਗਿਆ | ਉਨ੍ਹਾਂ ਦੱਸਿਆ ਕਿ ਬਾਕੀ ਸੇਵਾਦਾਰਾਂ ਵਿੱਚ ਰਜਿੰਦਰ ਸਿੰਘ, ਹਰਜਿੰਦਰ ਸਿੰਘ, ਸੁਖਦੇਵ ਸਿੰਘ, ਜੋਰਾ ਸਿੰਘ, ਹਾਕਮ ਸਿੰਘ, ਬੰਤਾ ਸਿੰਘ, ਚਮਕੌਰ ਸਿੰਘ, ਸੁਖਪਾਲ ਸਿੰਘ, ਸੂਰਜ ਸਿੰਘ, ਬੂਟਾ ਸਿੰਘ ਆਦਿ ਮੈਂਬਰ ਚੁਣੇ ਗਏ | ਇਸ ਮੌਕੇ ਨਵੀਂ ਚੁਣੀ ਗਈ ਕਮੇਟੀ ਪ੍ਰਧਾਨ ਗੁਰਦੀਪ ਸਿੰਘ ਅਤੇ ਮੈਂਬਰਾਂ ਨੇ ਸ੍ਰੀ ਗੁਰੂ ਗਰੰਥ ਸਾਹਿਬ, ਸਾਰੀ ਸੰਗਤ ਅਤੇ ਸਰਪੰਚ ਸਾਹਿਬ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਗੁਰੂ ਘਰ ਦੇ ਪ੍ਰਬੰਧ ਦੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਸਰਪੰਚ ਕੁਲਦੀਪ ਸਿੰਘ ਬੋਪਾਰਾਏ ਨੇ ਸਮੁੱਚੀ ਕਮੇਟੀ ਨੂੰ ਵਧਾਈ ਦਿੱਤੀ | ਇਸ ਮੌਕੇ ਮਿੰਟੂ ਪਟਵਾਰੀ, ਰੋਮੀ ਛਪਾਰ, ਪੰਚ ਮਹਿੰਦਰ ਸਿੰਘ, ਪੰਚ ਜਗਦੇਵ ਸਿੰਘ, ਹਰਿਮੰਦਰ ਸਿੰਘ, ਸੁਖਵਿੰਦਰ ਸਿੰਘ ਪੰਚ, ਬਲਜਿੰਦਰ ਸਿੰਘ ਪੰਚ ਰਿੰਕੂ, ਪ੍ਰਧਾਨ ਹਰਵਿੰਦਰ ਸਿੰਘ ਗਰੇਵਾਲ, ਪੰਚ ਰਛਪਾਲ ਸਿੰਘ, ਪੰਚ ਪਾਲ ਸਿੰਘ, ਬਲਾਕ ਸੰਮਤੀ ਮੈਂਬਰ ਗੁਰਚੇਤ ਸਿੰਘ, ਐਰਿਕ ਬੋਪਾਰਾਏ ਅਤੇ ਸਮੂਹ ਸੰਗਤ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਮਨਰੇਗਾ ਕਰਮਚਾਰੀਆਂ ਵਲੋਂ ਸੇਵਾਵਾਂ ਨਿਯਮਤ ਨਾ ਕਰਨ ਦੇ ਰੋਸ ਵਜੋਂ ਵਿਕਾਸ ਭਵਨ ਦਾ ਘਿਰਾਓ ਭਲਕੇ <br/> ਅਗਲੀ ਖ਼ਬਰ ਕਣਕ ਦੇ ਖ਼ਰੀਦ ਨਿਯਮਾਂ ਵਿਚ ਢਿੱਲ ਦੇਣ ਦੇ ਫ਼ੈਸਲੇ ਦਾ ਭਾਜਪਾ ਆਗੂ ਹੀਰਾ ਸਿੰਘ ਵਲੋਂ ਸਵਾਗਤ <br/>
Ad Position 24
No active advertisement