03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਸ਼ੋ੍ਰਮਣੀ ਅਕਾਲੀ ਦਲ ਮਿਊਾਸੀਪਲ ਕਮੇਟੀ ਚੋਣਾਂ ਵੱਡੇ ਫਰਕ ਨਾਲ ਜਿੱਤ ਕੇ ਇਤਿਹਾਸ ਬਣਾਏਗਾ-ਅਰਵਿੰਦ ਖੰਨਾ/ਗੋਲਡੀ/ਸੰਘਰੇੜੀ

Ad Position 21
No active advertisement
ਅਜੀਤ ਡੈਸਕ 19-04-2026
ਧੂਰੀ, 17 ਅਪ੍ਰੈਲ (ਲਖਵੀਰ ਸਿੰਘ ਧਾਂਦਰਾ)-ਪੰਜਾਬ ਵਿੱਚ ਹੋਣ ਜਾ ਰਹੀਆਂ ਮਿਉਂਸੀਪਲ ਕਮੇਟੀ ਚੋਣਾਂ ਨੂੰ ਮੁੱਖ ਰੱਖਦਿਆਂ ਵਿਧਾਨ ਸਭਾ ਹਲਕਾ ਧੂਰੀ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਰੰਧਾਵਾ ਕਾਤਰੋਂ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਵਿਨਰਜੀਤ ਸਿੰਘ ਗੋਲਡੀ, ਸਾਬਕਾ ਵਿਧਾਇਕ ਸ੍ਰੀ ਅਰਵਿੰਦ ਖੰਨਾ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘੇੜੀ, ਸੀਨੀਅਰ ਆਗੂ ਭੁਪਿੰਦਰ ਸਿੰਘ ਭਲਵਾਨ, ਯੂਥ ਪ੍ਰਧਾਨ ਹਰਪਾਲ ਸਿੰਘ ਖਡਿਆਲ ਅਤੇ ਇਸਤਰੀ ਵਿੰਗ ਜ਼ਿਲ੍ਹਾ ਪ੍ਰਧਾਨ ਬੀਬੀ ਪਰਮਜੀਤ ਕੌਰ ਵਿਰਕ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋ ਰਹੀਆਂ 'ਪੰਜਾਬ ਬਚਾਓ ਰੈਲੀਆਂ' ਵਿੱਚ ਵੱਡੇ ਪੱਧਰ 'ਤੇ ਹੋ ਰਹੇ ਇਕੱਠ ਤੋਂ ਸੂਬੇ ਦੀ ਮਾਨ ਸਰਕਾਰ ਅਤੇ ਹੋਰ ਰਾਜਨੀਤਿਕ ਪਾਰਟੀਆਂ ਘਬਰਾਈਆਂ ਹੋਈਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ 2027 ਵਿੱਚ ਸੁਖਬੀਰ ਸਿੰਘ ਬਾਦਲ ਨੂੰ ਮੁੜ ਮੁੱਖ ਮੰਤਰੀ ਬਣਾਇਆ ਜਾਵੇ | ਆਗੂਆਂ ਨੇ ਦਾਅਵਾ ਕੀਤਾ ਕਿ ਧੂਰੀ ਸ਼ਹਿਰ ਵਿੱਚ ਸ਼ੋ੍ਰਮਣੀ ਅਕਾਲੀ ਦਲ 21 ਵਾਰਡਾਂ ਵਿੱਚ ਆਪਣੇ ਉਮੀਦਵਾਰ ਖੜ੍ਹੇ ਕਰੇਗਾ ਅਤੇ ਵੱਡੇ ਫਰਕ ਨਾਲ ਜਿੱਤ ਦਰਜ ਕਰ ਕੇ ਪਾਰਟੀ ਪ੍ਰਧਾਨ ਦੇ ਹੱਥ ਮਜ਼ਬੂਤ ਕਰੇਗਾ | ਇਸ ਮੌਕੇ ਨਿਰਭੈ ਸਿੰਘ ਹੇੜੀਕੇ, ਸੰਜੀਵ ਪਿੰਟਾ, ਤੇਜਿੰਦਰ ਸਿੰਘ ਨੰਨੜੇ, ਕਰਨਜੀਤ ਸਿੰਘ ਸੋਹੀ, ਗੁਰਵਿੰਦਰ ਸਿੰਘ ਭੋਲਾ, ਜਸਦੇਵ ਸਿੰਘ ਠੇਕੇਦਾਰ, ਹੰਸ ਰਾਜ ਬਜਾਜ, ਭੁਪਿੰਦਰ ਮਿੱਠਾ, ਧਰਮਪਾਲ ਵਪਾਰ ਮੰਡਲ, ਅਸ਼ਵਨੀ ਮਿੱਠਾ, ਜਗਰੂਪ ਸਿੰਘ, ਬੀਬੀ ਜਸਵਿੰਦਰ ਕੌਰ, ਮਨਜੀਤ ਕੌਰ, ਰਾਜਿੰਦਰ ਕੌਰ, ਡਾ. ਕਰਨਵੀਰ ਸਿੰਘ, ਡਾ. ਜਗਜੀਤ ਸਿੰਘ ਘਨੋਰੀ, ਇੰਦਰਜੀਤ ਸਿੰਘ ਘਨੋਰੀ, ਅਮਰੀਕ ਸਿੰਘ ਬਰੜਵਾਲ, ਹਰਪਾਲ ਧੂਰਾ, ਸਤਿੰਦਰ ਸੱਤਾ, ਦਰਸ਼ਨ ਬਿਰਦੀ, ਪਰਮਜੀਤ ਪੰਮਾ, ਸਰਪੰਚ ਪਰਮਜੀਤ ਸਿੰਘ ਬਲਮਗੜ੍ਹ, ਅਵਤਾਰ ਤਾਰੀ, ਦਰਸ਼ਨ ਸਿੰਘ ਕਾਂਝਲਾ, ਜੱਥੇਦਾਰ ਬਲਦੇਵ ਸਿੰਘ ਬੇਨੜਾ, ਮਹਿੰਦਰ ਸਿੰਘ ਰਣੀਕੇ, ਦੀਪਇੰਦਰ ਸਿੰਘ ਲੁਹਾਰ ਮਾਜਰਾ, ਲਖਵੀਰ ਸਿੰਘ ਧੂਰੀ, ਗੁਰਬਖਸ਼ ਸਿੰਘ ਧੂਰੀ, ਭੋਲਾ ਸੇਖੋਂ, ਡੋਗਰ ਖਾਨ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਦਲ ਦੇ ਵਰਕਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਧੂਰੀ ਸ਼ਹਿਰ ਦੇ ਵਾਰਡ ਨੰਬਰ 11 'ਚ 68.72 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਓ.ਐੱਸ.ਡੀ. ਸੁਖਵੀਰ ਸਿੰਘ ਨੇ ਕਰਵਾਈ ਸ਼ੁਰ... ਅਗਲੀ ਖ਼ਬਰ ਮਨਰੇਗਾ ਕਰਮਚਾਰੀਆਂ ਵਲੋਂ ਸੇਵਾਵਾਂ ਨਿਯਮਤ ਨਾ ਕਰਨ ਦੇ ਰੋਸ ਵਜੋਂ ਵਿਕਾਸ ਭਵਨ ਦਾ ਘਿਰਾਓ ਭਲਕੇ <br/>
Ad Position 24
No active advertisement