03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਧੂਰੀ ਸ਼ਹਿਰ ਦੇ ਵਾਰਡ ਨੰਬਰ 11 'ਚ 68.72 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਓ.ਐੱਸ.ਡੀ. ਸੁਖਵੀਰ ਸਿੰਘ ਨੇ ਕਰਵਾਈ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 19-04-2026
ਧੂਰੀ, 18 ਅਪ੍ਰੈਲ (ਧਾਂਦਰਾ, ਭੁੱਲਰ)-ਧੂਰੀ ਸ਼ਹਿਰ ਦੇ ਸਮੁੱਚੇ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦਿਆਂ ਵਾਰਡ ਨੰਬਰ 11 ਵਿੱਚ ਲਗਭਗ 68.72 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐੱਸ.ਡੀ. ਸੁਖਵੀਰ ਸਿੰਘ ਵੱਲੋਂ ਕਰਵਾਈ ਗਈ | ਇਸ ਮੌਕੇ ਉਨ੍ਹਾਂ ਨਾਲ ਮੈਂਬਰ ਵਕਫ਼ ਬੋਰਡ ਡਾ. ਅਨਵਰ ਭਸੌੜ ਅਤੇ ਗਊ ਸੇਵਾ ਕਮਿਸ਼ਨ ਪੰਜਾਬ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ, ਸੀਨੀਅਰ ਆਗੂ ਸਤਿੰਦਰ ਸਿੰਘ ਚੱਠਾ, ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਜਿੰਦਰ ਸਿੰਘ ਕਾਂਝਲਾ ਵੀ ਮੌਜੂਦ ਸਨ | ਕਾਰਜਾਂ ਦੀ ਸ਼ੁਰੂਆਤ ਮੌਕੇ ਸੰਬੋਧਨ ਕਰਦਿਆਂ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਹਕੀਕੀ ਰੂਪ ਦਿੱਤਾ ਜਾ ਰਿਹਾ ਹੈ ਅਤੇ ਧੂਰੀ ਹਲਕੇ ਦੇ ਹਰ ਵਾਰਡ ਵਿੱਚ ਬਿਨ੍ਹਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ | ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 11 ਵਿੱਚ 8 ਗਲੀਆਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਹਲਕੇ ਦੇ ਵਿਕਾਸ ਲਈ ਖੁੱਲ੍ਹੀਆਂ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਨਾਲ ਇਲਾਕੇ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਵੱਡੇ ਪੱਧਰ 'ਤੇ ਪ੍ਰੋਜੈਕਟ ਚਲਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਹ ਫ਼ੰਡ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦਾ ਸਥਾਈ ਹੱਲ ਲੱਭਣ ਵਿੱਚ ਮਦਦਗਾਰ ਸਾਬਤ ਹੋ ਰਹੇ ਹਨ | ਇਸ ਮੌਕੇ ਡਾ. ਅਨਵਰ ਭਸੌੜ ਮੈਂਬਰ ਵਕਫ਼ ਬੋਰਡ ਪੰਜਾਬ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਲੱਖਾ, ਆਪ ਆਗੂ ਸਤਿੰਦਰ ਸਿੰਘ ਚੱਠਾ, ਪੁਸ਼ਪਿੰਦਰ ਸ਼ਰਮਾ, ਜਸਪਾਲ ਸਿੰਘ ਭੁੱਲਰ, ਲਾਲ ਸਿੰਘ, ਸੁਖਪਾਲ ਸਿੰਘ ਪਾਲਾ, ਗੁਰਚਰਨ ਸਿੰਘ, ਬੀਰਬਲ, ਬਲਦੇਵ ਸਿੰਘ ਖ਼ਾਲਸਾ, ਗੁਰਿੰਦਰ ਕੌਰ, ਅਮਰੀਕ ਸਿੰਘ, ਨਿਰਮਲ ਸਿੰਘ, ਅਜੈਬ ਸਿੰਘ, ਮਨਮੋਹਨ ਲਾਲ, ਰਾਏ ਚੰਦ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਲੜਕੇ ਦੀ ਟਰੈਕਟਰ ਹੇਠ ਆਉਣ ਕਾਰਨ ਹੋਈ ਮੌਤ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਮਿਊਾਸੀਪਲ ਕਮੇਟੀ ਚੋਣਾਂ ਵੱਡੇ ਫਰਕ ਨਾਲ ਜਿੱਤ ਕੇ ਇਤਿਹਾਸ ਬਣਾਏਗਾ-ਅਰਵਿੰਦ ਖੰਨਾ/ਗੋਲਡੀ/ਸੰਘਰੇੜੀ...
Ad Position 24
No active advertisement