ਅਹਿਮਦਗੜ੍ਹ, 19 ਅਪ੍ਰੈਲ (ਰਣਧੀਰ ਸਿੰਘ ਮਹੋਲੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਅਮਰਗੜ੍ਹ ਦੇ ਨੌਜਵਾਨ, ਗਤੀਸ਼ੀਲ ਆਗੂ ਜਸਵੀਰ ਸਿੰਘ ਜੱਸੀ ਮੰਨਵੀ ਨੂੰ ਹਲਕਾ ਇੰਚਾਰਜ ਅਮਰਗੜ੍ਹ ਬਣਾਏ ਜਾਣ ਤੇ ਅਹਿਮਦਗੜ੍ਹ ਅਤੇ ਇਲਾਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ | ਸੀਨੀਅਰ ਯੂਥ ਅਕਾਲੀ ਆਗੂ ਲੱਕੀ ਗਰਚਾ, ਜੱਗੀ ਕੰਗਣਵਾਲ, ਕਾਲਾ ਦੂਲਮਾ ਅਤੇ ਹੋਰਨਾਂ ਆਗੂਆਂ ਤੇ ਪਾਰਟੀ ਵਰਕਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਨਿਯੁਕਤੀ ਦੇ ਨਾਲ ਸਮੁੱਚੇ ਹਲਕੇ ਦੇ ਵਰਕਰਾਂ ਦਾ ਮਨੋਬਲ ਅਤੇ ਉਤਸ਼ਾਹ ਹੋਰ ਵਧੇਗਾ ਤੇ ਪਾਰਟੀ ਦੀ ਬਿਹਤਰੀ ਲਈ ਮੋਹਰੀ ਹੋ ਕੇ ਕੰਮ ਕਰਨਗੇ |