05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ 68.78 ਲੱਖ ਰੁਪਏ ਦੀ ਲਾਗਤ ਨਾਲ ਬਰਮਾਂ 'ਤੇ ਇੰਟਰਲਾਕ ਟਾਈਲਾਂ ਲਾਉਣ ਦੇ ਕੰਮ ਦੀ ਸ਼ੁਰੂਆਤ <br/>

Ad Position 21
No active advertisement
ਅਜੀਤ ਡੈਸਕ 19-04-2026
ਸੰਗਰੂਰ, 18 ਅਪ੍ਰੈਲ (ਧੀਰਜ ਪਸੋਰੀਆ)-ਵਿਧਾਇਕਾ ਨਰਿੰਦਰ ਕੌਰ ਭਰਾਜ ਵਲੋਂ ਉਪਲੀ ਰੋਡ ਵਿਖੇ ਲਗਭਗ 1.35 ਕਿੱਲੋਮੀਟਰ ਤਕ 68.78 ਲੱਖ ਰੁਪਏ ਦੀ ਲਾਗਤ ਨਾਲ ਬਰਮਾਂ 'ਤੇ ਇੰਟਰਲਾਕ ਟਾਈਲਾਂ ਲਗਾਉਣ ਦੇ ਮਹੱਤਵਪੂਰਨ ਪ੍ਰੋਜੈਕਟ ਦਾ ਆਰੰਭ ਕਰਵਾਇਆ ਗਿਆ | ਇਸ ਮੌਕੇ ਉਨ੍ਹਾਂ ਨੇ ਕੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ | ਇਹ ਪ੍ਰੋਜੈਕਟ ਇਲਾਕੇ ਦੇ ਲੋਕਾਂ ਲਈ ਆਵਾਜਾਈ ਨੂੰ ਹੋਰ ਸੌਖਾ ਅਤੇ ਸੁਰੱਖਿਅਤ ਬਣਾਏਗਾ | ਉਨ੍ਹਾਂ ਦੱਸਿਆ ਕਿ ਸੜਕਾਂ ਦੇ ਬਰਮਾਂ 'ਤੇ ਇੰਟਰਲਾਕ ਟਾਈਲਾਂ ਲਗਾਉਣ ਨਾਲ ਨਾ ਸਿਰਫ਼ ਸੜਕ ਦੀ ਮਜ਼ਬੂਤੀ ਵਧੇਗੀ, ਸਗੋਂ ਮਿੱਟੀ ਦੇ ਕਟਾਅ ਤੋਂ ਵੀ ਬਚਾਅ ਹੋਵੇਗਾ ਅਤੇ ਬਰਸਾਤ ਦੇ ਦੌਰਾਨ ਪਾਣੀ ਖੜ੍ਹਾ ਹੋਣ ਦੀ ਸਮੱਸਿਆ ਤੋਂ ਰਾਹਤ ਮਿਲੇਗੀ | ਇਸ ਨਾਲ ਪੈਦਲ ਯਾਤਰੀਆਂ ਨੂੰ ਵੀ ਕਾਫ਼ੀ ਸੁਵਿਧਾ ਪ੍ਰਾਪਤ ਹੋਵੇਗੀ | ਵਿਧਾਇਕਾ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਵਿਕਾਸ ਕਾਰਜ ਤਰਜੀਹ ਦੇ ਅਧਾਰ 'ਤੇ ਕਰਵਾਏ ਜਾ ਰਹੇ ਹਨ, ਤਾਂ ਜੋ ਹਰ ਇਲਾਕੇ ਵਿਚ ਬਰਾਬਰ ਤਰੱਕੀ ਯਕੀਨੀ ਬਣਾਈ ਜਾ ਸਕੇ | ਉਨ੍ਹਾਂ ਇਹ ਵੀ ਕਿਹਾ ਕਿ ਚੱਲ ਰਹੇ ਵਿਕਾਸ ਕਾਰਜਾਂ ਦੀ ਗੁਣਵੱਤਾ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਸਮੇਂ ਸਿਰ ਕੰਮ ਪੂਰਾ ਕਰਨ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ | ਇਸ ਮੌਕੇ ਸਥਾਨਕ ਆਗੂਆਂ ਅਤੇ ਵੱਡੀ ਗਿਣਤੀ ਵਿਚ ਸ਼ਹਿਰ ਨਿਵਾਸੀਆਂ ਵਲੋਂ ਵਿਧਾਇਕ ਦਾ ਧੰਨਵਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਇਲਾਕੇ ਦੇ ਵਿਕਾਸ ਲਈ ਲਗਾਤਾਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਸਰਸਵਤੀ ਵਿੱਦਿਆ ਮੰਦਰ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਹਾੜ੍ਹੀ ਸੀਜ਼ਨ ਦੀ ਸ਼ੁਰੂਆਤ ਮੌਕੇ ਟਰੱਕ ਯੂਨੀਅਨ ਧੂਰੀ ਵਿਖੇ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ <br/>
Ad Position 24
No active advertisement